April 21, 2026, 11:47 am
----------- Advertisement -----------
HomeNewsEntertainmentਹਰਿਆਣਵੀ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ,ਜਾਣੋ ਕੀ ਹੈ ਪੂਰਾ ਮਾਮਲਾ

ਹਰਿਆਣਵੀ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ,ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਨਵੀਂ ਦਿੱਲੀ: ਲਖਨਊ ਦੀ ਇੱਕ ਅਦਾਲਤ ਨੇ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਸਪਨਾ ਦਾ ਇਲਜ਼ਾਮ ਹੈ ਕਿ ਐਡਵਾਂਸ ਪੇਮੈਂਟ ਕਰਨ ਤੋਂ ਬਾਅਦ ਵੀ ਉਸਨੇ ਡਾਂਸ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਅਤੇ ਟਿਕਟ ਲੈਣ ਵਾਲਿਆਂ ਨੂੰ ਪੈਸੇ ਵਾਪਸ ਨਹੀਂ ਕੀਤੇ। ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ। ਸਪਨਾ ਚੌਧਰੀ ਨੇ ਇਸ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਹੋਣਾ ਸੀ, ਪਰ ਉਹ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਦੇ ਵਕੀਲ ਨੇ ਛੋਟ ਦੀ ਪਟੀਸ਼ਨ ਦਾਇਰ ਕੀਤੀ, ਇਸ ਲਈ ਅਦਾਲਤ ਨੇ ਸਪਨਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।

ਸਬ-ਇੰਸਪੈਕਟਰ ਫਿਰੋਜ਼ ਖਾਨ ਨੇ ਇਸ ਸਬੰਧ ‘ਚ 14 ਅਕਤੂਬਰ 2018 ਨੂੰ ਲਖਨਊ ਦੇ ਆਸ਼ਿਆਨਾ ਪੁਲਸ ਸਟੇਸ਼ਨ ‘ਚ ਐੱਫ.ਆਈ.ਆਰ. ਦਰਜ ਕਾਰਵਾਈ ਸੀ। ਸਪਨਾ ਚੌਧਰੀ ਤੋਂ ਇਲਾਵਾ ਸਮਾਗਮ ਦੇ ਆਯੋਜਕਾਂ ਜੁਨੈਦ ਅਹਿਮਦ, ਨਵੀਨ ਸ਼ਰਮਾ, ਇਵਾਦ ਅਲੀ, ਅਮਿਤ ਪਾਂਡੇ ਅਤੇ ਰਤਨਾਕਰ ਉਪਾਧਿਆਏ ਦੇ ਨਾਮ ਐਫਆਈਆਰ ਵਿੱਚ ਦਰਜ ਹਨ। 13 ਅਕਤੂਬਰ 2018 ਨੂੰ ਦੁਪਹਿਰ 3 ਤੋਂ 10 ਵਜੇ ਤੱਕ ਸਮ੍ਰਿਤੀ ਉਪਵਨ ਵਿੱਚ ਇੱਕ ਡਾਂਸ ਪ੍ਰੋਗਰਾਮ ਹੋਣਾ ਸੀ। ਇਸ ਦੇ ਪ੍ਰੋਗਰਾਮ ਦੀਆਂ ਟਿਕਟਾਂ ਔਨਲਾਈਨ ਅਤੇ ਔਫਲਾਈਨ 300 ਰੁਪਏ ਵਿੱਚ ਵੇਚੀਆਂ ਗਈਆਂ ਸਨ। ਟਿਕਟਾਂ ਖਰੀਦਣ ਵਾਲੇ ਹਜ਼ਾਰਾਂ ਲੋਕਾਂ ਨੇ ਉਦੋਂ ਹੰਗਾਮਾ ਮਚਾ ਦਿੱਤਾ ਜਦੋਂ ਚੌਧਰੀ ਪ੍ਰੋਗਰਾਮ ਵਿੱਚ ਨਹੀਂ ਆਏ ਅਤੇ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...