June 16, 2026, 11:37 pm
----------- Advertisement -----------
HomeNewsEntertainmentਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੇ ਪੁੱਤਰ ਦੀ ਵਿਗੜੀ ਤਬੀਅਤ, ਦੁਬਈ ਦੇ ਹਸਪਤਾਲ...

ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੇ ਪੁੱਤਰ ਦੀ ਵਿਗੜੀ ਤਬੀਅਤ, ਦੁਬਈ ਦੇ ਹਸਪਤਾਲ ‘ਚ ਦਾਖ਼ਲ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦੇ ਬੇਟੇ ਆਨੰਦ ਭੌਂਸਲੇ ਨੂੰ ਦੁਬਈ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਕੁਝ ਦਿਨ ਪਹਿਲਾਂ, ਆਨੰਦ ਨੂੰ ਅਚਾਨਕ ਜ਼ਮੀਨ ‘ਤੇ ਡਿੱਗਣ ਅਤੇ ਕੁਝ ਸੱਟਾਂ ਲੱਗਣ ਤੋਂ ਬਾਅਦ ਦੁਬਈ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਆਨੰਦ ਚੱਕਰ ਆਉਣ ਤੋਂ ਬਾਅਦ ਜ਼ਮੀਨ ‘ਤੇ ਡਿੱਗ ਗਿਆ ਸੀ। ਜਿਸ ਨਾਲ ਉਨ੍ਹਾਂ ਨੂੰ ਹਲਕੀ ਜਿਹੀ ਸੱਟ ਵੀ ਲੱਗੀ। ਇਸ ਘਟਨਾ ਤੋਂ ਬਾਅਦ ਆਨੰਦ ਨੂੰ ਆਈ.ਸੀ.ਯੂ ‘ਚ ਦਾਖ਼ਲ ਕਰਵਾਇਆ ਗਿਆ। ਉਹ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਨੂੰ ਜਨਰਲ ਵਾਰਡ ‘ਚ ਸ਼ਿਫਟ ਕਰ ਦਿੱਤਾ ਗਿਆ ਹੈ।

ਮਾਂ ਆਸ਼ਾ ਭੋਸਲੇ ਇਸ ਸਮੇਂ ਆਪਣੇ ਪੁੱਤਰ ਆਨੰਦ ਦੇ ਕੋਲ ਹੈ। ਦੱਸ ਦੇਈਏ ਕਿ ਇਹ ਘਟਨਾ ਕੁਝ ਦਿਨ ਪਹਿਲੇ ਹੋਈ। ਇਕ ਸੂਤਰ ਨੇ ਦੱਸਿਆ ਕਿ ਅਚਾਨਕ ਹੀ ਆਨੰਦ ਬੇਹੋਸ਼ ਹੋ ਕੇ ਡਿੱਗ ਪਏ। ਕਿਸੇ ਨੂੰ ਕੁਝ ਸਮਝ ਨਹੀਂ ਆਇਆ ਅਤੇ ਘਰਵਾਲੇ ਬੁਰੀ ਤਰ੍ਹਾਂ ਡਰ ਗਏ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਆਸ਼ਾ ਭੋਸਲੇ ਦੁਬਈ ‘ਚ ਸੀ। ਇਸ ਸਮੇਂ ਉਹ ਆਪਣੇ ਪੁੱਤਰ ਦੇ ਕੋਲ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਦੱਸ ਦੇਈਏ ਕਿ ਆਸ਼ਾ ਦੇ ਤਿੰਨ ਬੱਚੇ ਸਨ।

ਸਭ ਤੋਂ ਵੱਡੇ ਪੁੱਤਰ ਹੇਮੰਤ ਭੋਸਲੇ, ਜੋ ਕਿ ਇਕ ਮਿਊਜਿਕ ਡਾਇਰੈਕਟਰ ਸਨ, ਉਨ੍ਹਾਂ ਦੀ ਕੁਝ ਸਾਲ ਪਹਿਲੇ ਮੌਤ ਹੋ ਗਈ ਸੀ। ਉਧਰ ਸਾਲ 2012 ‘ਚ ਧੀ ਵਰਸ਼ਾ ਨੇ ਖੁਦਕੁਸ਼ੀ ਕਰ ਲਈ ਸੀ। ਦੱਸਣਯੋਗ ਹੈ ਕਿ ਆਨੰਦ ਭੌਂਸਲੇ ਆਸ਼ਾ ਦੇ ਦੂਜੇ ਬੇਟੇ ਹਨ। ਗਾਇਕ ਦਾ ਇੱਕ ਹੋਰ ਪੁੱਤਰ ਵੀ ਸੀ, ਮਸ਼ਹੂਰ ਗਾਇਕ ਹੇਮੰਤ, ਜਿਸਦਾ ਕੈਂਸਰ ਕਾਰਨ 2015 ਵਿੱਚ ਦਿਹਾਂਤ ਹੋ ਗਿਆ ਸੀ। ਇਸ ਤੋਂ ਇਲਾਵਾ ਆਸ਼ਾ ਭੋਲਸੇ ਦੀ ਇਕ ਬੇਟੀ ਵਰਸ਼ਾ ਵੀ ਸੀ, ਜਿਸ ਦੀ 2012 ‘ਚ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...