ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਨੂੰ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਮੰਗੇਸ਼ਕਰ ਪਰਿਵਾਰ ਨੇ ਇਹ ਐਲਾਨ ਕੀਤਾ। ਦੱਸ ਦਈਏ ਕਿ 6 ਫਰਵਰੀ 2022 ਨੂੰ ਲਤਾ ਮੰਗੇਸ਼ਕਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਇਸ ਪੁਰਸਕਾਰ ਦੀ ਸ਼ੁਰੂਆਤ ਕੀਤੀ ਸੀ। ਲਤਾ ਮੰਗੇਸ਼ਕਰ ਦੀ ਛੋਟੀ ਭੈਣ ਆਸ਼ਾ ਭੌਂਸਲੇ ਨੂੰ ਇਹ ਸਨਮਾਨ 24 ਅਪ੍ਰੈਲ ਨੂੰ ਦਿੱਤਾ ਜਾਵੇਗਾ। ਪੁਰਸਕਾਰ ਸਮਾਰੋਹ 24 ਅਪ੍ਰੈਲ ਨੂੰ ਉਨ੍ਹਾਂ ਦੇ ਪਿਤਾ ਦੀਨਾਨਾਥ ਮੰਗੇਸ਼ਕਰ ਦੀ ਯਾਦ ‘ਚ ਆਯੋਜਿਤ ਕੀਤਾ ਜਾਵੇਗਾ।
ਇਨ੍ਹਾਂ ਪੁਰਸਕਾਰਾਂ ਦਾ ਐਲਾਨ ਪਿਛਲੇ ਸਾਲ ਲਤਾ ਮੰਗੇਸ਼ਕਰ ਦੀ ਮੌਤ ਤੋਂ ਬਾਅਦ ਕੀਤਾ ਗਿਆ ਸੀ। ਇਸ ਪੁਰਸਕਾਰ ਦਾ ਐਲਾਨ ਲਤਾ ਮੰਗੇਸ਼ਕਰ ਦੇ ਘਰ ਪ੍ਰਭੂਕੁੰਜ ਵਿਖੇ ਕੀਤਾ ਗਿਆ। ਇਸ ਦੌਰਾਨ ਲਤਾ ਦੇ ਭਰਾ ਹਿਰਦੇਨਾਥ ਮੰਗੇਸ਼ਕਰ ਅਤੇ ਭੈਣ ਊਸ਼ਾ ਮੰਗੇਸ਼ਕਰ ਸਮੇਤ ਪੂਰਾ ਪਰਿਵਾਰ ਉੱਥੇ ਮੌਜੂਦ ਸੀ। ਮੰਗੇਸ਼ਕਰ ਦੇ ਪਰਿਵਾਰ ਵੱਲੋਂ ਪੁਰਸਕਾਰ ਦੇਣ ਦਾ ਮਕਸਦ ਦੱਸਦੇ ਹੋਏ ਕਿਹਾ ਗਿਆ ਕਿ ਇਹ ਪੁਰਸਕਾਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਰਾਹ ਦਿਖਾਇਆ ਜਾਂ ਉਨ੍ਹਾਂ ਦੇ ਪ੍ਰੇਰਨਾ ਸਰੋਤ ਬਣੇ। ਪਿਛਲੇ ਸਾਲ ਇਹ ਪਹਿਲਾ ਪੁਰਸਕਾਰ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸੀ।
----------- Advertisement -----------
ਆਸ਼ਾ ਭੌਂਸਲੇ ਨੂੰ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
Published on
----------- Advertisement -----------
----------- Advertisement -----------