November 7, 2026, 5:48 am
----------- Advertisement -----------
HomeNewsEntertainmentਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਜਾਣੋ ਕਿਸ...

ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਜਾਣੋ ਕਿਸ ਜਗ੍ਹਾ ਲੈਣਗੇ ਸੱਤ ਫ਼ੇਰੇ

Published on

----------- Advertisement -----------

ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਆਪਣੇ ਵਿਆਹ ਨੂੰ ਲੈ ਕੇ ਲਗਾਤਾਰ ਚਰਚਾ ‘ਚ ਹਨ। ਇਹ ਵਿਆਹ ਇੰਡਸਟਰੀ ‘ਚ ਸਭ ਤੋਂ ਚਰਚਿਤ ਵਿਆਹਾਂ ‘ਚੋਂ ਇਕ ਹੋਣ ਜਾ ਰਿਹਾ ਹੈ। ਹਾਲ ਹੀ ‘ਚ ਖਬਰਾਂ ਆਈਆਂ ਹਨ ਕਿ ਇਹ ਜੋੜਾ ਜਲਦ ਹੀ ਵਿਆਹ ਦੇ ਸੱਤ ਫੇਰੇ ਲੈਣ ਜਾ ਰਿਹਾ ਹੈ। ਇੰਨਾ ਹੀ ਨਹੀਂ, ਜਾਣਕਾਰੀ ਮੁਤਾਬਕ ਦੋਵਾਂ ਦਾ ਵਿਆਹ ਸੁਨੀਲ ਸ਼ੈੱਟੀ ਦੇ ਬੰਗਲੇ ‘ਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸੁਨੀਲ ਸ਼ੈਟੀ ਦਾ ਖੰਡਾਲਾ ‘ਚ ਆਲੀਸ਼ਾਨ ਬੰਗਲਾ ਹੈ, ਜਿਸ ਦਾ ਨਾਂ ”ਜਹਾਂਨ” ਹੈ। ਦੋਵੇਂ ਇਸ ਲਗਜ਼ਰੀ ਬੰਗਲੇ ‘ਚ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਵਿਆਹ ਦੇ ਬੰਧਨ ‘ਚ ਬੱਝਣਗੇ।

ਇਸ ਤੋਂ ਪਹਿਲਾਂ ਆਥੀਆ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਨਾਲ ਲਗਜ਼ਰੀ ਹੋਟਲ ‘ਚ ਵਿਆਹ ਕਰਨ ਵਾਲੀ ਸੀ। ਇਸ ਦੌਰਾਨ, ਹੁਣ ਤਾਜ਼ਾ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਜੋੜੇ ਨੇ ਹੋਟਲ ਨੂੰ ਰੱਦ ਕਰ ਦਿੱਤਾ ਹੈ ਅਤੇ ਅਭਿਨੇਤਰੀ ਦੇ ਪਿਤਾ ਯਾਨੀ ਅਭਿਨੇਤਾ ਸੁਨੀਲ ਸ਼ੈੱਟੀ ਦੇ ਬੰਗਲੇ ਨੂੰ ਆਪਣੇ ਵਿਆਹ ਦੇ ਸਥਾਨ ਵਜੋਂ ਫਾਈਨਲ ਕਰ ਲਿਆ ਹੈ। ਇਸ ਦੇ ਨਾਲ ਹੀ ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਦੋਵੇਂ ਇਸ ਸਮੇਂ ਬਾਂਦਰਾ ‘ਚ ਇਕ ਸੀ ਫੇਸਿੰਗ ਅਪਾਰਟਮੈਂਟ ‘ਚ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਹਨ। ਦੋਵਾਂ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲ ਹੀ ‘ਚ ਆਥੀਆ ਦੇ ਪਿਤਾ ਸੁਨੀਲ ਸ਼ੈੱਟੀ ਨੇ ਇਕ ਆਨਲਾਈਨ ਇੰਟਰਵਿਊ ‘ਚ ਕਿਹਾ ਸੀ ਕਿ ਦੋਵੇਂ ਵਿਆਹ ਕਰਨਗੇ ਪਰ ਤਰੀਕ ਅਜੇ ਪਤਾ ਨਹੀਂ ਹੈ ਕਿ ਉਹ ਕਦੋਂ ਕਰਨਗੇ।

ਇਸ ਤੋਂ ਇਲਾਵਾ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਕੇਐੱਲ ਰਾਹੁਲ ਦੇ ਸ਼ਡਿਊਲ ਮੁਤਾਬਕ ਉਸ ਦੇ ਵਿਆਹ ਦੀਆਂ ਤਰੀਕਾਂ ਨੂੰ ਫਾਈਨਲ ਕੀਤਾ ਜਾਵੇਗਾ। ਕਿਉਂਕਿ, ਵਿਆਹ ਇੱਕ ਦੋ ਦਿਨਾਂ ਦਾ ਕੰਮ ਨਹੀਂ, ਸਮੇਂ ਦੀ ਲੋੜ ਹੈ। ਇਸ ਦੇ ਨਾਲ ਹੀ ਖਬਰਾਂ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਵਾਂ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਵਿਆਹ ਦੇ ਪ੍ਰਬੰਧਕ ਹਾਲ ਹੀ ‘ਚ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈੱਟੀ ਦੇ ਬੰਗਲੇ ‘ਤੇ ਗਏ ਹਨ। ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਖਾਸ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਨੂੰ ਇਸ ਸਾਲ ਦਸੰਬਰ ਦੇ ਅੰਤ ਤੋਂ ਲੈ ਕੇ ਜਨਵਰੀ ਦੇ ਪਹਿਲੇ ਹਫਤੇ ਤੱਕ ਦਾ ਸਮਾਂ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਇਨ੍ਹਾਂ ਦੋਹਾਂ ਦੇ ਵਿਆਹ ‘ਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਨਾਲ ਹੀ, ਪ੍ਰਸ਼ੰਸਕ ਵੀ ਦੋਵਾਂ ਦੇ ਵਿਆਹ ਦੀ ਤਰੀਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...