May 31, 2026, 9:12 pm
----------- Advertisement -----------
HomeNewsEntertainmentਕ੍ਰੀਏਟੀਵੀਟੀ ਦੇ ਨਾਂ 'ਤੇ ਅਸ਼+ਲੀਲਤਾ ਫੈਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ- ਕੇਂਦਰੀ...

ਕ੍ਰੀਏਟੀਵੀਟੀ ਦੇ ਨਾਂ ‘ਤੇ ਅਸ਼+ਲੀਲਤਾ ਫੈਲਾਉਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ

Published on

----------- Advertisement -----------

ਨਵੀਂ ਦਿੱਲੀ: OTT ਪਲੇਟਫਾਰਮਸ ‘ਤੇ ਇਨ੍ਹੀਂ ਦਿਨੀਂ ਬੋਲਡ ਅਤੇ ਐਡਲਟ ਕੰਟੈਂਟ ਦੀ ਭਰਮਾਰ ਹੈ। ਇਨ੍ਹਾਂ ਸੀਰੀਜ਼ ‘ਚ ਗਾਲੀ-ਗਲੋਚ ਅਤੇ ਬੋਲਡ ਸੀਨ ਕਾਫੀ ਖੁੱਲ੍ਹ ਕੇ ਦਿਖਾਏ ਗਏ ਹਨ। ਇਸ ਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਸਖਤੀ ਦਿਖਾਉਂਦੇ ਹੋਏ ਅਜਿਹੀ ਅਸ਼ਲੀਲਤਾ ਫੈਲਾਉਣ ਵਾਲੇ ਕੰਟੈਂਟ ਨੂੰ ਬਰਦਾਸ਼ਤ ਨਾ ਕਰਨ ਦੀ ਗੱਲ ਕਹੀ ਹੈ। ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਐਤਵਾਰ ਨੂੰ ਕਿਹਾ ਕਿ ਰਚਨਾਤਮਕਤਾ ਦੇ ਨਾਂ ‘ਤੇ ਅਸ਼ਲੀਲਤਾ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਸਰਕਾਰ OTT ਪਲੇਟਫਾਰਮ ‘ਤੇ ਵਧਦੀ ਅਸ਼ਲੀਲ ਸਮੱਗਰੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਗੰਭੀਰ ਹੈ।

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਇਸ ਸਬੰਧ ‘ਚ ਨਿਯਮਾਂ ਵਿੱਚ ਕੋਈ ਬਦਲਾਅ ਕਰਨ ਦੀ ਲੋੜ ਪਈ ਤਾਂ ਉਨ੍ਹਾਂ ਦਾ ਮੰਤਰਾਲਾ ਇਸ ਤੋਂ ਪਿੱਛੇ ਨਹੀਂ ਹਟੇਗਾ। ਅਸੀਂ ਅਸ਼ਲੀਲਤਾ ਅਤੇ ਦੁਰਵਿਵਹਾਰ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ। ਗ਼ਲਤ ਤੇ ਅਸ਼ਲੀਲ ਕੰਟੈਂਟ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਨੁਰਾਗ ਠਾਕੁਰ ਨੇ ਕਿਹਾ, “ਉਨ੍ਹਾਂ ਕਿਹਾ, “ਇਨ੍ਹਾਂ ਮੰਚਾਂ ਨੂੰ ਰਚਨਾਤਮਕਤਾ ਦੀ ਅਜ਼ਾਦੀ ਦਿੱਤੀ ਗਈ ਹੈ ਨਾਂ ਕਿ ਅਸ਼ਲੀਲਤਾ ਲਈ। ਜਦੋਂ ਕੋਈ ਹੱਦ ਪਾਰ ਕਰਦਾ ਹੈ ਤਾਂ ਰਚਨਾਤਮਕਤਾ ਦੇ ਨਾਂ ‘ਤੇ ਗਾਲਾਂ ਕੱਢਣ ਨੂੰ ਬਿਲਕੁੱਲ ਮਨਜ਼ੂਰ ਨਹੀਂ ਕੀਤਾ ਜਾ ਸਕਦਾ।” ਮੰਤਰੀ ਨੇ ਕਿਹਾ, “ਜੇਕਰ ਨਿਯਮਾਂ ਵਿੱਚ ਬਦਲਾਅ ਕਰਨ ਦੀ ਲੋੜ ਪਈ ਤਾਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਕੋਈ ਝਿੱਜਕ ਨਹੀਂ ਹੋਵੇਗੀ। ਇਹ ਅਸ਼ਲੀਲਤਾ ਤੇ ਗੈਰ-ਸੱਭਿਅਕ ਭਾਸ਼ਾ ਦੀ ਵਰਤੋਂ ਰੋਕਣ ਲੀ ਸਖ਼ਤ ਕਾਰਵਾਈ ਕਰੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...