September 30, 2026, 5:58 am
----------- Advertisement -----------
HomeNewsEntertainmentਬਾਲੀਵੁੱਡ ਦੀਆਂ ਕਈ ਫਿਲਮਾਂ ਨੂੰ ਪਿੱਛੇ ਛੱਡਦੇ ਹੋਏ ਭਾਰਤੀ ਬਾਕਸ ਆਫਿਸ 'ਤੇ...

ਬਾਲੀਵੁੱਡ ਦੀਆਂ ਕਈ ਫਿਲਮਾਂ ਨੂੰ ਪਿੱਛੇ ਛੱਡਦੇ ਹੋਏ ਭਾਰਤੀ ਬਾਕਸ ਆਫਿਸ ‘ਤੇ ਦੂਜੀ ਸਰਵੋਤਮ ਹਾਲੀਵੁੱਡ ਫਿਲਮ ਬਣੀ ‘ਅਵਤਾਰ 2’

Published on

----------- Advertisement -----------

ਹਾਲਾਂਕਿ ਇਸ ਸਾਲ ਬਾਲੀਵੁੱਡ ‘ਚ ਕਈ ਵੱਡੀਆਂ ਫਿਲਮਾਂ ਰਿਲੀਜ਼ ਹੋਈਆਂ ਪਰ 16 ਦਸੰਬਰ ਨੂੰ ਰਿਲੀਜ਼ ਹੋਈ ਸਾਲ ਦੀ ਬਹੁ-ਉਡੀਕ ਵਾਲੀ ਹਾਲੀਵੁੱਡ ਫਿਲਮ ‘ਅਵਤਾਰ 2’ ਨੇ ਇਨ੍ਹਾਂ ਸਾਰੀਆਂ ਹਿੰਦੀ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ। ਫਿਲਮ ਦਾ ਪਹਿਲਾ ਭਾਗ ਸਾਲ 2009 ਵਿੱਚ ਆਇਆ ਸੀ ਅਤੇ ਇਸ ਦੇ ਦੂਜੇ ਭਾਗ ਲਈ ਦਰਸ਼ਕਾਂ ਨੂੰ 13 ਸਾਲ ਦਾ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ ਸੀ ਪਰ ਜਿਵੇਂ ਹੀ ‘ਅਵਤਾਰ 2’ ਰਿਲੀਜ਼ ਹੋਈ ਤਾਂ ਇਸ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ। ‘ਅਵਤਾਰ 2’ ਨੂੰ ਰਿਲੀਜ਼ ਹੋਏ 10 ਦਿਨ ਪੂਰੇ ਹੋ ਚੁੱਕੇ ਹਨ ਪਰ ਇਸ ਸਮੇਂ ਵੀ ਦਰਸ਼ਕਾਂ ‘ਚ ਇਸ ਫਿਲਮ ਦਾ ਕ੍ਰੇਜ਼ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।

ਫਿਲਮ ਦੇਖਣ ਲਈ ਥੀਏਟਰ ਹਰ ਪਾਸੇ ਲੋਕਾਂ ਨਾਲ ਖਚਾਖਚ ਭਰੇ ਹੋਏ ਹਨ। ਫਿਲਮ ਦੇ ਸ਼ੋਅ ਹਰ ਦਿਨ ਹਾਊਸਫੁੱਲ ਹੋ ਰਹੇ ਹਨ। ਇਹ ਫਿਲਮ ਪੂਰੀ ਦੁਨੀਆ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਪਰ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇੱਥੇ ਵੀ ਫਿਲਮ ਨੇ ਸਿਰਫ ਇਕ ਹਫਤੇ ‘ਚ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਸੀ ਅਤੇ ਇਸ ਦੇ ਨਾਲ ਹੀ ਇਹ ਫਿਲਮ ਭਾਰਤ ‘ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣ ਗਈ ਹੈ। ਜੇਮਸ ਕੈਮਰਨ ਦੀ ਫਿਲਮ ‘ਅਵਤਾਰ 2’ ਦਾ ਕ੍ਰੇਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਰਿਹਾ ਹੈ। ਭਾਰਤ ‘ਚ ਹੁਣ ਤੱਕ ਇਸ ਫਿਲਮ ਨੇ 250 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਇਸ ਨਾਲ ਇਹ ਫਿਲਮ ਭਾਰਤ ਦੀ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ ਕਿਉਂਕਿ ਭਾਰਤ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਦਾ ਖਿਤਾਬ ਅਜੇ ਵੀ ਫਿਲਮ ‘ਐਵੇਂਜਰਸ ਐਂਡਗੇਮ’ ਦੇ ਕੋਲ ਹੈ।

ਦੱਸ ਦੇਈਏ ਕਿ ‘Avengers Endgame’ ਨੇ ਭਾਰਤੀ ਬਾਕਸ ਆਫਿਸ ‘ਤੇ ਕੁੱਲ 370 ਕਰੋੜ ਤੋਂ ਵੱਧ ਦਾ ਕੁਲੈਕਸ਼ਨ ਕੀਤਾ ਸੀ। ਉਸ ਮੁਤਾਬਕ ‘ਅਵਤਾਰ 2’ ਅਜੇ ਵੀ ‘Avengers Endgame’ ਦੇ ਕਲੈਕਸ਼ਨ ਤੋਂ ਕਾਫੀ ਪਿੱਛੇ ਹੈ। ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਹੋਣ ਦੇ ਨਾਲ ਹੀ ਇਸ ਫਿਲਮ ਨੇ ਕਈ ਬਾਲੀਵੁੱਡ ਫਿਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਸਾਲ ਰਿਲੀਜ਼ ਹੋਈਆਂ ਫਿਲਮਾਂ ‘ਭੂਲ ਭੁਲਾਇਆ 2’, ‘ਗੰਗੂਬਾਈ ਕਾਠੀਆਵਾੜੀ’, ‘ਦ੍ਰਿਸ਼ਯਮ 2’ ਅਤੇ ‘ਕਸ਼ਮੀਰ ਫਾਈਲਜ਼’ ਬਾਕਸ ਆਫਿਸ ‘ਤੇ ਸੁਪਰਹਿੱਟ ਸਾਬਤ ਹੋਈਆਂ ਪਰ ‘ਅਵਤਾਰ 2’ ਨੇ ਕਮਾਈ ਦੇ ਮਾਮਲੇ ‘ਚ ਉਨ੍ਹਾਂ ਸਾਰੀਆਂ ਫਿਲਮਾਂ ਨੂੰ ਕਾਫੀ ਪਿੱਛੇ ਛੱਡ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...