ਲੋਕ ਸਭਾ ਚੋਣਾਂ ਦਾ ਪਹਿਲਾ ਪੜਾਅ 19 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਆਖਰੀ ਪੜਾਅ 1 ਜੂਨ ਨੂੰ ਹੋਵੇਗਾ। ਇਸੇ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਆਯੁਸ਼ਮਾਨ ਖੁਰਾਨਾ ਨਵੀਂ ਸੰਸਦ ‘ਚ ਪਹੁੰਚੇ। ਉਥੋਂ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਮਰੂਨ ਕੁੜਤਾ ਅਤੇ ਚਿੱਟੇ ਪਜਾਮਾ ਪਾਇਆ ਹੋਇਆ ਸੀ।

ਪੋਸਟ ਸ਼ੇਅਰ ਕਰਦੇ ਹੋਏ ਆਯੁਸ਼ਮਾਨ ਨੇ ਲਿਖਿਆ- ਸੰਸਦ ਦਾ ਦੌਰਾ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ। ਦੇਸ਼ ਦੇ ਮਾਣਮੱਤੇ ਨਾਗਰਿਕ ਹੋਣ ਦੇ ਨਾਤੇ ਮੈਂ ਇਸ ਪਲ ਨੂੰ ਕਦੇ ਨਹੀਂ ਭੁੱਲਾਂਗਾ। ਇਹ ਅਨੁਭਵ ਮੇਰੇ ਲਈ ਬਹੁਤ ਖਾਸ ਹੈ। ਸੰਸਦ ਸਾਡੇ ਦੇਸ਼ ਦੇ ਲੋਕਾਂ ਦੀ ਨੁਮਾਇੰਦਾ ਹੈ। ਇਸ ਕਾਰਨ ਸੰਸਦ ‘ਚ ਜਾਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਇਸ ਵਿੱਚ ਸਾਡੀ ਵਿਰਾਸਤ, ਸੰਸਕ੍ਰਿਤੀ ਅਤੇ ਸਨਮਾਨ ਹੈ, ਜੈ ਹਿੰਦ।














