September 8, 2026, 11:22 pm
----------- Advertisement -----------
HomeNewsBreaking Newsਹੌਰਰ ਫਿਲਮ 'ਚ ਨਜ਼ਰ ਆਉਣਗੇ ਆਯੂਸ਼ਮਾਨ ਖੁਰਾਨਾ

ਹੌਰਰ ਫਿਲਮ ‘ਚ ਨਜ਼ਰ ਆਉਣਗੇ ਆਯੂਸ਼ਮਾਨ ਖੁਰਾਨਾ

Published on

----------- Advertisement -----------


ਨਿਰਦੇਸ਼ਕ ਅਨੀਸ ਬਜ਼ਮੀ ਇਨ੍ਹੀਂ ਦਿਨੀਂ ‘ਭੂਲ ਭੁਲਾਇਆ 3’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਅਨੀਸ ਬਜ਼ਮੀ ਅਭਿਨੇਤਾ ਆਯੂਸ਼ਮਾਨ ਖੁਰਾਨਾ ਦੇ ਨਾਲ ਇੱਕ ਡਰਾਉਣੀ-ਕਾਮੇਡੀ ਫਿਲਮ ਸ਼ੁਰੂ ਕਰਨ ਜਾ ਰਹੇ ਹਨ, ਜਿਸ ਦਾ ਨਾਂ ਭੂਤਿਆਪਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਫਿਲਮ ਦਾ ਅਧਿਕਾਰਤ ਐਲਾਨ ਅਜੇ ਨਹੀਂ ਹੋਇਆ ਹੈ।

ਫਿਲਹਾਲ ਅਨੀਸ ਬਜ਼ਮੀ ਦਾ ਪੂਰਾ ਫੋਕਸ ‘ਭੂਲ ਭੁਲਾਇਆ 3’ ‘ਤੇ ਹੈ, ਜਿਸ ‘ਚ ਕਾਰਤਿਕ ਆਰੀਅਨ ਤੋਂ ਇਲਾਵਾ ਵਿਦਿਆ ਬਾਲਨ ਅਤੇ ਤ੍ਰਿਪਤੀ ਡਿਮਰੀ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਫਿਲਮ ਦੀ ਸ਼ੂਟਿੰਗ ਤੋਂ ਬਾਅਦ ਅਨੀਸ ਬਜ਼ਮੀ ਨੋ ਐਂਟਰੀ 2 ਦੀ ਤਿਆਰੀ ਸ਼ੁਰੂ ਕਰ ਦੇਣਗੇ, ਜਿਸ ‘ਚ ਵਰੁਣ ਧਵਨ, ਅਰਜੁਨ ਕਪੂਰ ਅਤੇ ਦਿਲਜੀਤ ਦੋਸਾਂਝ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਨੋ ਐਂਟਰੀ 2 ਤੋਂ ਬਾਅਦ ਅਨੀਸ ਬਜ਼ਮੀ ਫਿਲਮ ਭੂਤਿਆਪਾ ‘ਤੇ ਕੰਮ ਸ਼ੁਰੂ ਕਰਨਗੇ।

ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਆਯੂਸ਼ਮਾਨ ਖੁਰਾਨਾ ਤੋਂ ਅਨੀਸ ਬਜ਼ਮੀ ਨਾਲ ਕੰਮ ਕਰਨ ਬਾਰੇ ਪੁੱਛਿਆ ਗਿਆ ਤਾਂ ਆਯੂਸ਼ਮਾਨ ਖੁਰਾਨਾ ਨੇ ਕਿਹਾ- ਹੁਣ ਇਹ ਕਿਵੇਂ ਦੱਸਾਂ। ਜੇਕਰ ਕੁਝ ਹੋਇਆ ਤਾਂ ਮੈਂ ਜ਼ਰੂਰ ਦੱਸਾਂਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਾਲ ਹੀ ‘ਚ ਅਨੀਸ ਬਜ਼ਮੀ ਨੇ ਆਯੂਸ਼ਮਾਨ ਖੁਰਾਨਾ ਨਾਲ ਫਿਲਮ ‘ਭੂਤਿਆਪਾ’ ਬਾਰੇ ਗੱਲ ਕੀਤੀ ਹੈ।

ਆਯੂਸ਼ਮਾਨ ਖੁਰਾਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸੌਰਵ ਗਾਂਗੁਲੀ ਦੀ ਬਾਇਓਪਿਕ ਤੋਂ ਇਲਾਵਾ ਜੇਪੀ ਦੱਤਾ ਦੀ ਫਿਲਮ ਬਾਰਡਰ 2 ਵਿੱਚ ਕੰਮ ਕਰਨ ਦੀ ਚਰਚਾ ਹੈ। ਫਿਲਹਾਲ ਆਯੂਸ਼ਮਾਨ ਖੁਰਾਨਾ ਦਾ ਧਿਆਨ ਆਪਣੇ ਸੰਗੀਤ ਕਰੀਅਰ ‘ਤੇ ਹੈ। ਉਨ੍ਹਾਂ ਨੇ ਵਾਰਨਰ ਮਿਊਜ਼ਿਕ ਇੰਡੀਆ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਦਾ ਗੀਤ ‘ਆਂਖ ਦਾ ਤਾਰਾ’ ਹਾਲ ਹੀ ‘ਚ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...