April 20, 2026, 6:31 pm
----------- Advertisement -----------
HomeNewsEntertainmentਬੀ ਪਰਾਕ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਓਏ ਮੱਖਣਾ’ ਦਾ ਨਵਾਂ...

ਬੀ ਪਰਾਕ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਓਏ ਮੱਖਣਾ’ ਦਾ ਨਵਾਂ ਗੀਤ ‘‘ਚੁੰਮ ਚੁੰਮ ਰੱਖਿਆ’

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਚੰਨ ਮੱਖਣਾ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਫ਼ਿਲਮ ‘ਚ ਐਮੀ ਵਿਰਕ ਦੇ ਨਾਲ ਪੰਜਾਬੀ ਅਦਾਕਾਰਾ ਤਾਨੀਆ ਵੀ ਲੀਡ ਰੋਲ ‘ਚ ਨਜ਼ਰ ਆਵੇਗੀ। ਹਾਲ ਹੀ ਵਿੱਚ ਇਸ ਫ਼ਿਲਮ ਦਾ ਨਵਾਂ ਗੀਤ ‘ਚੁੰਮ ਚੁੰਮ ਰੱਖਿਆ’ ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ। ਇਹ ਗੀਤ ਬੀ ਪਰਾਕ (B Praak) ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਹ ਇੱਕ ਸੈਡ ਸੌਂਗ ਹੈ, ਜਿਸ ਦੇ ਬੋਲ ਕਿਰਤ ਗਿੱਲ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਗੌਰਵ ਦੇਵ ਅਤੇ ਕਾਰਤਿਕ ਦੇਵ ਨੇ ।ਇਸ ਗੀਤ ‘ਚ ਗੁੱਗੂ ਗਿੱਲ ਅਤੇ ਐਮੀ ਵਿਰਕ ਦੇ ਪਿਆਰ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਪਰ ਜਦੋਂ ਪਿਆਰ ਦੇ ਇਸ ਰਿਸ਼ਤੇ ‘ਚ ਇੱਕ ਨਿੱਕੀ ਜਿਹੀ ਗੱਲ ਪਿੱਛੇ ਦਰਾਰ ਪੈ ਜਾਂਦੀ ਹੈ ਤਾਂ ਦੋਵੇਂ ਇੱਕ ਦੂਜੇ ਦੀ ਸ਼ਕਲ ਵੇਖਣ ਦੇ ਲਈ ਵੀ ਤਿਆਰ ਨਹੀਂ ਹੁੰਦੇ ।

ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਐਮੀ ਵਿਰਕ ਅਤੇ ਗੁੱਗੂ ਗਿੱਲ ਦੀ ਇਹ ਫ਼ਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਸਾਰੇਗਾਮਾ ਪੰਜਾਬੀ ਯੂਟਿਊਬ ਚੈਨਲ ਨੇ ਇਸ ਤੋਂ ਪਹਿਲਾਂ ਪਾਰਟੀ ਗੀਤ ‘ਚੜ ਗਈ ਚੜ੍ਹ ਗਈ’ਰਿਲੀਜ਼ ਕੀਤਾ ਸੀ, ਜਿਸ ਨੂੰ 10 ਦਿਨਾਂ ਤੋਂ ਵੀ ਘੱਟ ਸਮੇਂ ‘ਚ 80 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ‘ਚੰਨ ਸਿਤਾਰੇ’ ਸਾਰੇਗਾਮਾ ਪੰਜਾਬੀ ਯੂਟਿਊਬ ਚੈਨਲ ਅਤੇ ਸਾਰੀਆਂ ਸਟ੍ਰੀਮਿੰਗ ਐਪਾਂ ‘ਤੇ ਉਪਲਬਧ ਹੈ। ਸਿਮਰਜੀਤ ਸਿੰਘ ਵੱਲੋਂ ਨਿਰਦੇਸ਼ਤ ਰੋਮਾਂਟਿਕ ਕਾਮੇਡੀ, ‘ਓਏ ਮੱਖਣਾ’ 4 ਨਵੰਬਰ 2022 ਨੂੰ ਵਿਸ਼ਵ ਪੱਧਰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਲਈ ਤਿਆਰ ਹੈ। ਦਰਸ਼ਕਾਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ ਤੇ ਲੋਕ ਐਮੀ ਵਿਰਕ ਅਤੇ ਤਾਨੀਆ ਦੀ ਕੈਮਿਸਟਰੀ ਨੂੰ ਬਹੁਤ ਪਸੰਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...