September 12, 2026, 12:42 pm
----------- Advertisement -----------
HomeNewsEntertainment‘ਬਾਹੂਬਲੀ’ ਦੇ 'ਕਟੱਪਾ' ਸਤਿਆਰਾਜ ਦੀ ਕੋਰੋਨਾ ਕਾਰਨ ਵਿਗੜੀ ਹਾਲਤ ,ਹਸਪਤਾਲ 'ਚ ਭਰਤੀ

‘ਬਾਹੂਬਲੀ’ ਦੇ ‘ਕਟੱਪਾ’ ਸਤਿਆਰਾਜ ਦੀ ਕੋਰੋਨਾ ਕਾਰਨ ਵਿਗੜੀ ਹਾਲਤ ,ਹਸਪਤਾਲ ‘ਚ ਭਰਤੀ

Published on

----------- Advertisement -----------

ਬਾਹੂਬਲੀ ਦੇ ‘ਕਟੱਪਾ ‘ ਦੇ ਨਾਂ ਨਾਲ ਘਰ-ਘਰ ਆਪਣੀ ਖਾਸ ਪਛਾਣ ਬਣਾਉਣ ਵਾਲੇ ਸਾਊਥ ਦੇ ਦਿੱਗਜ ਅਦਾਕਾਰ ਸਤਿਆਰਾਜ ਨੂੰ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਚੇਨਈ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਸਤਿਆਰਾਜ ਦੀ ਸਿਹਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਰਿਪੋਰਟਾਂ ਦੀ ਮੰਨੀਏ ਤਾਂ ਸਤਿਆਰਾਜ ਨੂੰ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਹਲਕੇ ਲੱਛਣ ਮਹਿਸੂਸ ਹੋਣ ਕਾਰਨ ਉਸ ਦਾ ਕੋਵਿਡ ਟੈਸਟ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਇਆ ਗਿਆ। ਉਨ੍ਹਾਂ ਦੀ ਹਾਲਤ ‘ਚ ਸੁਧਾਰ ਨਾ ਹੋਣ ਕਾਰਨ ਸ਼ੁੱਕਰਵਾਰ 7 ਜਨਵਰੀ ਦੀ ਸ਼ਾਮ ਨੂੰ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ੰਸਕ ਸਤਿਆਰਾਜ ਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ। ਸਤਿਆਰਾਜ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਦੀ ਸ਼ੁਰੂਆਤ ਸਾਲ 1978 ‘ਚ ਆਪਣੀ ਫਿਲਮ ‘ਸੱਤਮ ਐਨ ਕਾਇਲ’ ਨਾਲ ਕੀਤੀ ਸੀ। ਫਿਰ 1985 ‘ਚ ਰਿਲੀਜ਼ ਹੋਈ ਫਿਲਮ ‘ਸਾਵੀ’ ਲੀਡ ਅਦਾਕਾਰ ਦੇ ਤੌਰ ‘ਤੇ ਉਨ੍ਹਾਂ ਦੀ ਪਹਿਲੀ ਫਿਲਮ ਸੀ। ਉਸ ਨੇ ਲੰਬਾ ਸਮਾਂ ਪ੍ਰੋਡਕਸ਼ਨ ਮੈਨੇਜਰ ਵਜੋਂ ਵੀ ਕੰਮ ਕੀਤਾ।

ਫਿਲਮ ‘ਬਾਹੂਬਲੀ’ ‘ਚ ‘ਕਟੱਪਾ’ ਦੇ ਕਿਰਦਾਰ ਨਾਲ ਉਨ੍ਹਾਂ ਨੂੰ ਪੂਰੇ ਦੇਸ਼ ‘ਚ ਵੱਖਰੀ ਪਛਾਣ ਮਿਲੀ। ਸਤਿਆਰਾਜ ਨੂੰ ਤਾਮਿਲ ਫਿਲਮਾਂ ਦਾ ਸੁਪਰਸਟਾਰ ਕਿਹਾ ਜਾਂਦਾ ਹੈ। ਪਿਛਲੇ ਕੁਝ ਦਿਨਾਂ ਵਿੱਚ, ਦੱਖਣ ਦੇ ਸੁਪਰਸਟਾਰ ਮਹੇਸ਼ ਬਾਬੂ, ਮੰਚੂ ਮਨੋਜ, ਮੰਚੂ ਲਕਸ਼ਮੀ, ਸੰਗੀਤ ਨਿਰਦੇਸ਼ਕ ਤਮਨ, ਨਿਤਿਨ ਦੀ ਪਤਨੀ ਅਤੇ ਅਦਾਕਾਰ ਵਿਸ਼ਵਾ ਸੇਨ ਵਰਗੇ ਕਈ ਫਿਲਮੀ ਸਿਤਾਰੇ ਕੋਰੋਨਾ ਨਾਲ ਜੰਗ ਲੜ ਰਹੇ ਹਨ। ਇਸ ਦੇ ਨਾਲ ਹੀ ਖਬਰ ਆਈ ਹੈ ਕਿ ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ ਵੀ ਸੰਕਰਮਿਤ ਪਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...