September 9, 2026, 8:06 pm
----------- Advertisement -----------
HomeNewsEntertainmentਬੱਬੂ ਮਾਨ ਆਪਣੇ ਨਵੇਂ ਗੀਤ ‘Bhari Mehfil’ ਨਾਲ ਜਿੱਤ ਰਹੇ ਨੇ...

ਬੱਬੂ ਮਾਨ ਆਪਣੇ ਨਵੇਂ ਗੀਤ ‘Bhari Mehfil’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਬੱਬੂ ਮਾਨ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਜੀ ਹਾਂ ਉਹ ਭਰੀ ਮਹਿਫ਼ਿਲ ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਸ ਗੀਤ ਨੂੰ ਉਨ੍ਹਾਂ ਨੇ ਆਪਣੇ ਸ਼ਾਇਰਾਨਾ ਅੰਦਾਜ਼ ਚ ਗਾਇਆ ਹੈ। ਇਹ ਗੀਤ ਦਰਦ ਭਰਿਆ ਹੈ, ਜਿਸ ਚ ਬੱਬੂ ਮਾਨ ਦਾ ਨਵਾਂ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ਦੇ ਬੋਲ ਕੁਨਾਲ ਵਰਮਾ ਨੇ ਲਿਖੇ ਨੇ ਤੇ ਮਿਊਜ਼ਿਕ Amol Dangi ਨੇ ਦਿੱਤਾ ਹੈ। ਆਰ ਸਵਾਮੀ ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਬੱਬੂ ਮਾਨ ਤੇ ਫੀਮੇਲ ਮਾਡਲ ਸਾਨਵੀ ਧੀਮਾਨ।

YouTube player

ਗਾਣੇ ਦੇ ਵੀਡੀਓ ‘ਚ ਤੁਸੀਂ ਦੇਖੋ ਕੇ ਬੱਬੂ ਮਾਨ ਦੀ ਪ੍ਰੇਮਿਕਾ ਪੈਸਿਆਂ ਦੇ ਖਾਤਿਰ ਧੋਖਾ ਦੇ ਦਿੰਦੀ ਹੈ ਤੇ ਕਿਸੇ ਹੋਰ ਨਾਲ ਪਿਆਰ ਕਰਨ ਲੱਗ ਜਾਂਦੀ ਹੈ। ਗਾਣੇ ਦੇ ਵੀਡੀਓ ‘ਚ ਦੋਵਾਂ ਕਲਾਕਾਰਾਂ ਦੀ ਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ Meri Tune ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਘੰਟੇ ਹੋਏ ਨੇ ਤੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਇਹ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵੀ ਕਾਫੀ ਐਕਟਿਵ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...