September 25, 2026, 9:09 am
----------- Advertisement -----------
HomeNewsEntertainmentਪਿਤਾ ਇਰਫਾਨ ਖਾਨ ਨੂੰ ਯਾਦ ਕਰ ਭਾਵੁਕ ਹੋਏ ਬਾਬਿਲ ਖਾਨ, ਪੋਸਟ ਸ਼ੇਅਰ...

ਪਿਤਾ ਇਰਫਾਨ ਖਾਨ ਨੂੰ ਯਾਦ ਕਰ ਭਾਵੁਕ ਹੋਏ ਬਾਬਿਲ ਖਾਨ, ਪੋਸਟ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਬਾਲੀਵੁਡ ਅਦਾਕਾਰ ਇਰਫਾਨ ਖਾਨ ਕਰੀਬ ਦੋ ਸਾਲ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ ਪਰ ਉਹ ਅਜੇ ਵੀ ਆਪਣੇ ਫੈਨਜ਼ ਦੀਆਂ ਯਾਦਾਂ ‘ਚ ਵਸਦੇ ਹਨ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਨਾਲ ਦੀਵਾਨਾ ਬਣਾਉਣ ਵਾਲੇ ਬਾਲੀਵੁੱਡ ਦੇ ਬਹੁਮੁਖੀ ਅਦਾਕਾਰ ਇਰਫਾਨ ਖਾਨ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਇੱਕ ਟੈਲੀਵਿਜ਼ਨ ਸ਼ੋਅ ਨਾਲ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ ਸੀ ਅਤੇ ਇਰਫਾਨ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ। ਬਾਬਿਲ ਖਾਨ ਅੱਜ ਆਪਣੇ ਪਿਤਾ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ। ਪਿਤਾ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਬਾਬਿਲ ਖਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।

ਇਸ ਤਸਵੀਰ ਦੇ ਵਿੱਚ ਇਰਫਾਨ ਖਾਨ ਆਪਣੀ ਪਤਨੀ ਸੁਤਾਪਾ ਨਾਲ ਕਿਸ਼ਤੀ ਦੇ ਸਫਰ ਦਾ ਮਜ਼ਾ ਲੈਂਦੇ ਨਜ਼ਰ ਆ ਰਹੇ ਹਨ। ਇਸ ਪਿਆਰੀ ਜਿਹੀ ਤਸਵੀਰ ਦੇ ਨਾਲ ਬਾਬਿਲ ਨੇ ਪਿਤਾ ਨੂੰ ਯਾਦ ਕਰਦੇ ਹੋਏ ਬਹੁਤ ਹੀ ਭਾਵੁਕ ਕਰ ਦੇਣ ਵਾਲਾ ਨੋਟ ਵੀ ਲਿਖਿਆ ਹੈ। ਬਾਬਿਲ ਨੇ ਲਿਖਿਆ, ” ਮੈਂ ਉਸ ਇਤਰ ਦੀ ਮਹਿਕ ਨੂੰ ਯਾਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਜੋ ਤੁਸੀਂ ਹਮੇਸ਼ਾ ਯਾਤਰਾ ਦੇ ਸਮੇਂ ਲਗਾਉਂਦੇ ਹੁੰਦੇ ਸੀ। ਜਦੋਂ ਅਸੀਂ ਨਾਰਵੇ ਵਿੱਚ ਲਾਈਟ ਡਾਂਸ ਦੇਖਣ ਲਈ ਉੱਤਰ ਦੀ ਯਾਤਰਾ ਕੀਤੀ ਸੀ। ਮੈਨੂੰ ਤੁਹਾਡੀ ਮਹਿਕ ਦੀ ਭਾਵਨਾ ਬਿਲਕੁਲ ਯਾਦ ਹੈ, ਪਰ ਮੈਂ ਇਸ ਦੀ ਪਦਾਰਥਵਾਦ ਨੂੰ ਯਾਦ ਨਹੀਂ ਕਰ ਸਕਦਾ। ” ਪਿਤਾ ਲਈ ਬਾਬਿਲ ਵੱਲੋਂ ਲਿਖੀ ਇਹ ਪੋਸਟ ਪਿਉ ਤੇ ਪੁੱਤਰ ਵਿਚਾਲੇ ਦੋਸਤੀ ਤੇ ਪਿਆਰ ਦੇ ਖੂਬਸੂਰਤ ਰਿਸ਼ਤੇ ਨੂੰ ਦਰਸਾਉਂਦੀ ਹੈ। ਬਾਬਿਲ ਦੇ ਫੈਨਜ਼ ਤੇ ਇਰਫਾਨ ਖਾਨ ਦੇ ਫੈਨਜ਼ ਬਾਬਿਲ ਦੀ ਇਸ ਪੋਸਟ ਬਹੁਤ ਪਸੰਦ ਕਰ ਰਹੇ ਹਨ। ਲੋਕ ਪ੍ਰੇਰਣਾਦਾਇਕ ਗੱਲਾਂ ਲਿਖ ਕੇ ਬਾਬਿਲ ਨੂੰ ਪਿਤਾ ਦੀ ਯਾਦਾਂ ਨਾਲ ਜ਼ਿੰਦਗੀ ਦੇ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...