October 16, 2026, 8:16 pm
----------- Advertisement -----------
HomeNewsEntertainmentਪ੍ਰਸ਼ੰਸਕਾਂ ਨੂੰ ਬੇਹੱਦ ਆ ਰਿਹਾ ਹੈ ਰੈਪਰ ਬਾਦਸ਼ਾਹ ਦਾ ਨਵਾਂ ਰੋਮਾਂਟਿਕ ਗੀਤ...

ਪ੍ਰਸ਼ੰਸਕਾਂ ਨੂੰ ਬੇਹੱਦ ਆ ਰਿਹਾ ਹੈ ਰੈਪਰ ਬਾਦਸ਼ਾਹ ਦਾ ਨਵਾਂ ਰੋਮਾਂਟਿਕ ਗੀਤ ‘TAUBA’,ਦੇਖੋ ਵੀਡੀਓ

Published on

----------- Advertisement -----------

ਬਾਦਸ਼ਾਹ ਬਾਲੀਵੁੱਡ ਅਤੇ ਪਾਲੀਵੁੱਡ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨ। ਬਾਦਸ਼ਾਹ ਨੇ ਕਈ ਹਿੰਦੀ ਫਿਲਮਾਂ ‘ਚ ਆਪਣੇ ਰੈਪ ਦਾ ਜਾਦੂ ਬਿਖੇਰਿਆ ਹੈ। ਉਨ੍ਹਾਂ ਦਾ ਨਾਮ ਦੇਸ਼ ਦੇ ਨਾਲ-ਨਾਲ ਵਿਦੇਸ਼ ਵਿੱਚ ਵੀ ਧੂਮ ਮਚਾ ਰਿਹਾ ਹੈ। ਦੱਸ ਦੇਈਏ ਕਿ ਗਾਇਕ ਇੱਕ ਵਾਰ ਫਿਰ ਤੋਂ ਦਰਸ਼ਕਾਂ ਲਈ ਆਪਣਾ ਨਵਾਂ ਗੀਤ “TAUBA” ਲੈ ਕੇ ਹਾਜ਼ਿਰ ਹੋਏ ਹਨ। ਇਸ ਗੀਤ ਨੂੰ ਗਾਇਕਾ ਪਾਇਲ ਦੇਵ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਕਲਾਕਾਰ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਹੈ। ਤੋਬਾ ਗੀਤ (TAUBA) ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਬਾਦਸ਼ਾਹ ਨੇ ਲਿਖਿਆ- ਤੋਬਾ ਆਊਟ ਹੁਣ ਹਰ ਜਗ੍ਹਾ।

ਇਸ ਗੀਤ ਵਿੱਚ ਬਾਦਸ਼ਾਹ ਨਾਲ ਪਾਇਲ ਦੇ ਅੰਦਾਜ਼ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਗੀਤ ਲਈ ਵਧੀਆ ਕਮੈਂਟ ਕਰ ਰਹੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਬਾਦਸ਼ਾਹ ਭਾਰਤ ਦੇ ਸਭ ਤੋਂ ਪ੍ਰਸਿੱਧ ਰੈਪਰਾਂ ਵਿੱਚੋਂ ਇੱਕ ਹੈ। ਬਾਦਸ਼ਾਹ ਦਾ ਸਿੰਗਲ ਟਰੈਕ ‘ਡੀਜੇ ਵਾਲੇ ਬਾਬੂ’, ਜਿਸ ਵਿੱਚ ਹਾਰਦਿਕ ਪੰਡਯਾ ਦੀ ਪਤਨੀ ਨਤਾਸਾ ਸਟੈਨਕੋਵਿਚ ਸੀ, ਇੱਕ ਸ਼ਾਨਦਾਰ ਹਿੱਟ ਸੀ। ਇਸ ਗੀਤ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ। ਬਾਦਸ਼ਾਹ ਦਾ ਦਾਅਵਾ ਹੈ ਕਿ ਉਸ ਦਾ ਗੈਰ-ਫ਼ਿਲਮੀ ਸੰਗੀਤ ਹਮੇਸ਼ਾ ਉਸ ਦੇ ਫ਼ਿਲਮੀ ਸੰਗੀਤ ਨਾਲੋਂ ਉੱਚਾ ਬੋਲਦਾ ਰਿਹਾ ਹੈ। ਉਹ ਦੇਸੀ ਹਿਪ ਹੌਪ, ਬਾਲੀਵੁੱਡ ਅਤੇ ਪੌਪ ਸਮੇਤ ਵੱਖ-ਵੱਖ ਗੀਤਾਂ ਵਿੱਚ ਵਧੀਆ ਪ੍ਰਦਰਸ਼ਨ ਕਰਦਾ ਹੈ। ਉਸ ਦੇ ਖਾਤੇ ‘ਤੇ ਲਗਭਗ 35 ਸੋਲੋ ਸੰਗੀਤ ਵੀਡੀਓਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...