September 9, 2026, 4:09 am
----------- Advertisement -----------
HomeNewsEntertainmentਪੰਜ ਤੱਤਾਂ 'ਚ ਵਲੀਨ ਹੋਏ ਬੱਪੀ ਲਹਿਰੀ , ਪਰਿਵਾਰ ਤੇ ਚਾਹੁਣ ਵਾਲਿਆਂ...

ਪੰਜ ਤੱਤਾਂ ‘ਚ ਵਲੀਨ ਹੋਏ ਬੱਪੀ ਲਹਿਰੀ , ਪਰਿਵਾਰ ਤੇ ਚਾਹੁਣ ਵਾਲਿਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਬੱਪੀ ਲਹਿਰੀ ਦਾ ਮੰਗਲਵਾਰ ਦੇਰ ਰਾਤ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 69 ਸਾਲ ਸੀ। ਰਾਤ 11 ਵਜੇ ਮੁੰਬਈ ਦੇ ਕ੍ਰਿਟੀ ਕੇਅਰ ਹਸਪਤਾਲ ਜੁਹੂ ਵਿੱਚ ਉਨ੍ਹਾਂ ਦੀ ਮੌਤ ਹੋਈ। ਵੀਰਵਾਰ ਨੂੰ ਬੱਪੀ ਦਾ ਸੰਸਕਾਰ ਕਰ ਦਿੱਤਾ ਗਿਆ। ਡਿਸਕੋ ਕਿੰਗ ਦੇ ਅੰਤਿਮ ਦਰਸ਼ਨਾਂ ਲਈ ਬਾਲੀਵੁੱਡ ਅਤੇ ਸੰਗੀਤ ਜਗਤ ਦੇ ਸਿਤਾਰੇ ਪਹੁੰਚੇ ਹੋਏ ਸਨ। ਪਰਿਵਾਰ ਨੇ ਨਮ ਅੱਖਾਂ ਨਾਲ ਬੱਪੀ ਲਹਿਰੀ ਨੂੰ ਅੰਤਿਮ ਵਿਦਾਈ ਦਿੱਤੀ।

ਬੱਪੀ ਲਹਿਰੀ ਦੇ ਅੰਤਿਮ ਦਰਸ਼ਨ ਲਈ ਸਵੇਰ ਤੋਂ ਹੀ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਜੁਹੂ ਸਥਿਤ ਉਨ੍ਹਾਂ ਦੇ ਲਾਹਿੜੀ ਹਾਊਸ ‘ਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਬੱਪੀ ਲਹਿਰੀ ਨੂੰ ਦੀ ਤਬੀਅਤ ਖ਼ਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਪਿਛਲੇ ਮਹੀਨੇ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੋਮਵਾਰ ਨੂੰ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ ਨੂੰ ਮੁੜ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।

ਹਸਪਤਾਲ ਦੇ ਡਾਇਰੈਕਟਰ ਡਾ. ਦੀਪਕ ਨਮਜੋਸ਼ੀ ਨੇ ਦੱਸਿਆ ਕਿ “ਬੱਪੀ ਲਹਿਰੀ ਔਬਸਟਰਕਟਿਵ ਸਲੀਪ ਐਪਨੀਆ (ਓਐਸਏ) ਅਤੇ ਵਾਰ-ਵਾਰ ਛਾਤੀ ਵਿੱਚ ਇਨਫੈਕਸ਼ਨ ਤੋਂ ਪੀੜਤ ਸਨ। ਇਸ ਕਾਰਨ ਉਹ 29 ਦਿਨਾਂ ਤੋਂ ਕ੍ਰੀਟੀਕੇਅਰ ਹਸਪਤਾਲ, ਜੁਹੂ ਵਿੱਚ ਦਾਖਲ ਸਨ। ਉਹ ਠੀਕ ਹੋ ਗਏ ਸਨ। ਉਨ੍ਹਾਂ ਨੂੰ 14 ਫਰਵਰੀ ਨੂੰ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ,ਪਰ ਘਰ ‘ਚ ਇ$ਕ ਦਿਨ ਬਾਅਦ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਕ੍ਰਿਟੀਕੇਅਰ ਹਸਪਤਾਲ ਲਿਆਂਦਾ ਗਿਆ ਅਤੇ ਸਵੇਰੇ 11.45 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ ਸੀ। ਪਿਛਲੇ ਸਾਲ ਉਹ ਕੋਵਿਡ ਇਨਫੈਕਸ਼ਨ ਤੋਂ ਪੀੜਤ ਹੋ ਗਏ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...