June 19, 2026, 7:41 pm
----------- Advertisement -----------
HomeNewsEntertainmentBday Special : ਬਾਲੀਵੁੱਡ ਦੀਆਂ ਇਨ੍ਹਾਂ ਫ਼ਿਲਮਾਂ ਤੋਂ ਬਾਹਰ ਹੋਏ ਸਨ...

Bday Special : ਬਾਲੀਵੁੱਡ ਦੀਆਂ ਇਨ੍ਹਾਂ ਫ਼ਿਲਮਾਂ ਤੋਂ ਬਾਹਰ ਹੋਏ ਸਨ ਵਿੱਕੀ ਕੌਸ਼ਲ, ਅੱਜ ਛੂਹ ਰਹੇ ਹਨ ਬੁੰਲਦੀਆਂ

Published on

----------- Advertisement -----------

ਮਸ਼ਹੂਰ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਵਿੱਕੀ ਨੇ ਫ਼ਿਲਮ ‘ਲਵ ਸ਼ਵ ਤੇ ਚਿਕਨ ਖੁਰਾਣਾ’ ਨਾਲ ਬਾਲੀਵੁੱਡ ’ਚ ਐਂਟਰੀ ਕੀਤੀ ਸੀ। ਇਸ ਫ਼ਿਲਮ ਤੋਂ ਬਾਅਦ ਉਨ੍ਹਾਂ ਨੇ ‘ਮਸਾਨ’ ਕੀਤੀ, ਜਿਸ ’ਚ ਵਿੱਕੀ ਦੇ ਕੰਮ ਤੇ ਕਿਰਦਾਰ ਨੂੰ ਨੋਟਿਸ ਕੀਤਾ ਗਿਆ। ਇਸ ਫ਼ਿਲਮ ਦੀ ਸਫਲਤੋਂ ਤੋਂ ਬਾਅਦ ਵਿੱਕੀ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਤੇ ਇਕ ਤੋਂ ਬਾਅਦ ਇਕ ਕਈ ਹਿੱਟ ਫ਼ਿਲਮਾਂ ਦਿੱਤੀਆਂ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਫ਼ਿਲਮਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਲਈ ਵਿੱਕੀ ਕੌਸ਼ਲ ਮੇਕਰਜ਼ ਦੀ ਪਹਿਲੀ ਪਸੰਦ ਸਨ ਪਰ ਬਾਅਦ ’ਚ ਉਨ੍ਹਾਂ ਨੂੰ ਇਨ੍ਹਾਂ ਫ਼ਿਲਮਾਂ ਤੋਂ ਬਾਹਰ ਕਰ ਦਿੱਤਾ ਗਿਆ।

ਵਿੱਕੀ ਕੌਸ਼ਲ ਨੇ ਖ਼ੁਲਾਸਾ ਕੀਤਾ ਸੀ ਕਿ ‘ਮਸਾਨ’ ਤੋਂ ਪਹਿਲਾਂ ਉਨ੍ਹਾਂ ਨੇ ਰਾਕੇਸ਼ ਓਮਪ੍ਰਕਾਸ਼ ਮਹਿਰਾ ਦੀ ਫ਼ਿਲਮ ‘ਭਾਗ ਮਿਲਖਾ ਭਾਗ’ ਲਈ ਆਡੀਸ਼ਨ ਦਿੱਤਾ ਸੀ ਪਰ ਉਨ੍ਹਾਂ ਨੂੰ ਫ਼ਿਲਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਵਿੱਕੀ ਨੇ ਕਦੇ ਕਿਸੇ ਫ਼ਿਲਮ ਲਈ ਪਹਿਲੀ ਵਾਰ ਆਡੀਸ਼ਨ ਦਿੱਤਾ ਸੀ। ਰਿਪੋਰਟ ਮੁਤਾਬਕ ਵਿੱਕੀ ਨੂੰ ਕਬੀਰ ਖ਼ਾਨ ਦੇ ਨਿਰਦੇਸ਼ਨ ਹੇਠ ਬਣੀ ਫ਼ਿਲਮ ‘83’ ’ਚ ਮੋਹਿੰਦਰ ਅਮਰਨਾਥ ਦੀ ਭੂਮਿਕਾ ਆਫਰ ਹੋਈ ਸੀ। ਵਿੱਕੀ ਫ਼ਿਲਮ ’ਚ ਸੈਕਿੰਡ ਲੀਡ ਰੋਲ ਨਹੀਂ ਨਿਭਾਉਣਾ ਚਾਹੁੰਦੇ ਸਨ ਤੇ ਉਨ੍ਹਾਂ ਨੇ ਫ਼ਿਲਮ ਤੋਂ ਇਨਕਾਰ ਕਰ ਦਿੱਤਾ ਸੀ।

ਇਕ ਚੈਟ ਸ਼ੋਅ ’ਚ ਵਿੱਕੀ ਕੌਸ਼ਲ ਨੇ ਖ਼ੁਲਾਸਾ ਕਰਦਿਆਂ ਦੱਸਿਆ ਸੀ ਕਿ ਰਾਜਕੁਮਾਰ ਤੋਂ ਪਹਿਲਾਂ ਵਿੱਕੀ ‘ਸਤ੍ਰੀ’ ਲਈ ਪਹਿਲੀ ਪਸੰਦ ਸਨ। ਹਾਲਾਂਕਿ ਵਿੱਕੀ ਨੇ ਕੁਝ ਕਾਰਨਾਂ ਕਰਕੇ ਫ਼ਿਲਮ ਦਾ ਆਫਰ ਠੁਕਰਾ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਵਿੱਕੀ ਕੌਸ਼ਲ ਨੇ ‘ਉੜੀ : ਦਿ ਸਰਜੀਕਲ ਸਟ੍ਰਾਈਕ’ ਨੂੰ ਨਾ ਕਰਨ ਦਾ ਵੀ ਮਨ ਬਣਾ ਲਿਆ ਸੀ। ਅਦਾਕਾਰ ਦੇ ਪਿਤਾ ਸ਼ਾਮ ਕੌਸ਼ਲ ਨੇ ਦੱਸਿਆ ਕਿ ਵਿੱਕੀ ਸਕ੍ਰਿਪਟ ਨਾਲ ਖ਼ੁਦ ਨੂੰ ਕਨੈਕਟ ਨਹੀਂ ਕਰ ਸਕਿਆ ਸੀ। ਬਾਅਦ ’ਚ ਪਿਤਾ ਨੇ ਕਿਹਾ ਸੀ ਕਿ ਜੇਕਰ ਵਿੱਕੀ ਇਸ ਫ਼ਿਲਮ ਨੂੰ ਨਹੀਂ ਕਰੇਗਾ ਤਾਂ ਇਹ ਇਕ ਬਹੁਤ ਵੱਡੀ ਗਲਤੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...