September 11, 2026, 10:45 pm
----------- Advertisement -----------
HomeNewsEntertainmentਭਾਰਤੀ ਸਿੰਘ ਨੇ ਫਿਲਟਰ ਨਾਲ ਮਿਥੁਨ ਚੱਕਰਵਰਤੀ ਨੂੰ ਬਣਾਇਆ 'ਛੋਟਾ ਬੱਚਾ', ਦੇਖੋ...

ਭਾਰਤੀ ਸਿੰਘ ਨੇ ਫਿਲਟਰ ਨਾਲ ਮਿਥੁਨ ਚੱਕਰਵਰਤੀ ਨੂੰ ਬਣਾਇਆ ‘ਛੋਟਾ ਬੱਚਾ’, ਦੇਖੋ ਫਨੀ ਵੀਡੀਓ

Published on

----------- Advertisement -----------

ਰਿਐਲਿਟੀ ਸ਼ੋਅ ਹੁਨਰਬਾਜ਼ ਦੇਸ਼ ਕੀ ਸ਼ਾਨ ‘ਚ ਭਾਰਤੀ ਸਿੰਘ ਆਪਣੇ ਮਜ਼ੇਦਾਰ ਅੰਦਾਜ਼ ਨਾਲ ਜੱਜਾਂ ਅਤੇ ਪ੍ਰਸ਼ੰਸਕਾਂ ਦਾ ਬਹੁਤ ਮਨੋਰੰਜਨ ਕਰਦੀ ਰਹਿੰਦੀ ਹੈ। ਭਾਰਤੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਮਿਥੁਨ ਚੱਕਰਵਰਤੀ ਨਾਲ ਇੱਕ ਫਨੀ ਵੀਡੀਓ ਪੋਸਟ ਕੀਤੀ ਹੈ, ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਭਾਰਤੀ ਸਿੰਘ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਐਕਟਿਵ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਕਈ ਫਨੀ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਇਸ ਨਾਲ ਦਰਸ਼ਕਾਂ ਦਾ ਮਨੋਰੰਜਨ ਹੁੰਦਾ ਹੈ। ਭਾਰਤੀ ਨੇ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਮਿਥੁਨ ਚੱਕਰਵਰਤੀ ਨਾਲ ਇੱਕ ਫਨੀ ਵੀਡੀਓ ਬਣਾਈ ਹੈ। ਭਾਰਤੀ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤੀ ਹੈ। ਭਾਰਤੀ ਨੇ ਇਸ ਵੀਡੀਓ ਦੇ ਨਾਲ ਕੈਪਸ਼ਨ ਦਿੱਤਾ ਹੈ, “ਸਬ ਸੇ ਪਿਆਰੇ ਬੇਬੀ ਹਮਾਰੇ।” ਇਸ ਵੀਡੀਓ ਰਿਐਲਟੀ ਸ਼ੋਅ ਹੁਨਰਬਾਜ਼ ਦੀ ਬੈਕ ਸਟੇਜ਼ ਵੀਡੀਓ ਹੈ। ਇਸ ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਭਾਰਤੀ ਨੇ ਇਸਟਾਗ੍ਰਾਮ ਦਾ ਚਾਈਲਡ ਫੇਸ ਫਿਲਟਰ ਦੀ ਵਰਤੋਂ ਕੀਤੀ ਹੈ ਅਤੇ ਇਸ ਕਾਰਨ ਮਿਥੁਨ ਚੱਕਰਵਰਤੀ ਦਾ ਚਿਹਰਾ ਬੱਚੇ ਵਰਗਾ ਦਿਖਾਈ ਦੇ ਰਿਹਾ ਹੈ।

ਭਾਰਤੀ ਉਨ੍ਹਾਂ ਤੋਂ ਬਹੁਤ ਹੀ ਪਿਆਰੇ ਤੇ ਫਨੀ ਅੰਦਾਜ਼ ਵਿੱਚ ਪੁੱਛਦੀ ਹੈ ਕਿ , ਮੇਰਾ ਮਿਥੁਨ ਕੀ ਕਰ ਰਿਹਾ ਸੀ? Ale Ale ਚਾਕਲੇਟ ਖਾਏਗਾ? ਮੇਰਾ ਬੇਬੀ! ਚਲੋ ਬੇਬੀ ਦਾ ਡਾਈਪਰ ਚੇਂਜ ਕਰੋ।’ ਇਸ ‘ਤੇ ਮਿਥੁਨ ਚੱਕਰਵਰਤੀ ਅਜੀਬੋ-ਗਰੀਬ ਐਕਸਪਰੈਸ਼ਨ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਭਾਰਤੀ ਆਪਣੇ ਫੋਨ ‘ਤੇ ਚਾਈਲਡ ਫੇਸ ਫਿਲਟਰ ਨਾਲ ਸ਼ੂਟਿੰਗ ਕਰ ਰਹੀ ਸੀ। ਇਸ ਵੀਡੀਓ ਉੱਤੇ ਲੋਕ ਕਈ ਤਰ੍ਹਾਂ ਦੇ ਕਮੈਂਟ ਕਰਕੇ ਆਪਣੀ ਪ੍ਰਤੀਕਿਰੀਆ ਦੇ ਰਹੇ ਹਨ। ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਸੈਲੇਬਸ ਵੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...