September 4, 2026, 8:57 pm
----------- Advertisement -----------
HomeNewsEntertainmentਭਾਰਤੀ ਸਿੰਘ ਨੇ ਬੇਬੀ ਬੰਪ ਨਾਲ ਕਰਵਾਇਆ ਸਟਾਈਲਿਸ਼ ਫੋਟੋਸ਼ੂਟ,ਚਿਹਰੇ ‘ਤੇ ਨਜ਼ਰ ਆਇਆ...

ਭਾਰਤੀ ਸਿੰਘ ਨੇ ਬੇਬੀ ਬੰਪ ਨਾਲ ਕਰਵਾਇਆ ਸਟਾਈਲਿਸ਼ ਫੋਟੋਸ਼ੂਟ,ਚਿਹਰੇ ‘ਤੇ ਨਜ਼ਰ ਆਇਆ ਪ੍ਰੈਗਨੈਂਸੀ ਗਲੋਅ

Published on

----------- Advertisement -----------

ਕਾਮੇਡੀਅਨ ਅਤੇ ਐਂਕਰ ਭਾਰਤੀ ਸਿੰਘ ਨੇ ਹਾਲ ਹੀ ‘ਚ ਆਪਣੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਦੇ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਭਾਰਤੀ ਪ੍ਰੈਗਨੈਂਸੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ ਅਤੇ ਆਪਣੀ ਜ਼ਿੰਦਗੀ ਦੇ ਇਸ ਪੜਾਅ ਦਾ ਕਾਫੀ ਆਨੰਦ ਲੈ ਰਹੀ ਹੈ। ਭਾਰਤੀ ਨੇ ਕੁਝ ਘੰਟੇ ਪਹਿਲਾਂ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਬੇਬੀ ਬੰਪ ਦੇ ਨਾਲ ਭਾਰਤੀ ਦੀ ਪ੍ਰੈਗਨੈਂਸੀ ਚਮਕ ਸਾਫ ਨਜ਼ਰ ਆ ਰਹੀ ਹੈ ਅਤੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

https://www.instagram.com/p/CYWgQmUoHyY/?utm_source=ig_embed&ig_rid=a18a1b31-7076-49e5-aa8d-3a8800deae1a

ਭਾਰਤੀ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ‘ਚ ਲਿਖਿਆ, ਖੁਸ਼ੀਆਂ ਸੋਚੋ, ਬਹੁਤ ਮਜ਼ਾ ਆਵੇਗਾ। ਉਨ੍ਹਾਂ ਦੀਆਂ ਤਸਵੀਰਾਂ ‘ਤੇ ਟਿੱਪਣੀ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਲਿਖਿਆ, ”ਕਿਊਟ ਭਾਰਤੀ, ਤੁਹਾਨੂੰ ਸ਼ੁੱਭਕਾਮਨਾਵਾਂ। ਇਕ ਹੋਰ ਫੈਨ ਨੇ ਲਿਖਿਆ, ਬਿਊਟੀ ਕੁਈਨ। ਭਾਰਤੀ ਨੇ ਪਹਿਲੀ ਵਾਰ ਮਾਂ ਬਣਨ ਬਾਰੇ ਇੰਟਰਵਿਊ ਵੀ ਦਿੱਤਾ ਹੈ। ਜਿਸ ‘ਚ ਉਨ੍ਹਾਂ ਨੇ ਇਸ ਦੌਰ ਦੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।

ਭਾਰਤੀ ਨੇ ਕਿਹਾ ਹੈ ਕਿ ਉਹ ਚਾਹੁੰਦੀ ਹੈ ਕਿ ਉਸ ਦੀ ਨਾਰਮਲ ਡਿਲੀਵਰੀ ਹੋਵੇ ਕਿਉਂਕਿ ਉਹ ਸੀਜੇਰੀਅਨ ਡਿਲੀਵਰੀ ਤੋਂ ਡਰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਨੇ 2017 ਵਿੱਚ ਹਰਸ਼ ਲਿੰਬਾਚੀਆ ਨਾਲ ਵਿਆਹ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਕਈ ਇੰਟਰਵਿਊਜ਼ ‘ਚ ਮਾਂ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ ਅਤੇ ਵਿਆਹ ਦੇ ਚਾਰ ਸਾਲ ਬਾਅਦ ਉਹ ਹੁਣ ਮਾਂ ਬਣਨ ਜਾ ਰਹੀ ਹੈ, ਜਿਸ ਕਾਰਨ ਉਹ ਕਾਫੀ ਖੁਸ਼ ਹੈ। ਭਾਰਤੀ ਦਾ ਕਹਿਣਾ ਹੈ ਕਿ ਉਹ ਗਰਭ ਅਵਸਥਾ ਦੇ ਨੌਵੇਂ ਮਹੀਨੇ ਤੱਕ ਕੰਮ ਕਰਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...