July 22, 2026, 5:55 pm
----------- Advertisement -----------
HomeNewsEntertainmentਅਜੇ ਦੇਵਗਨ ਦੀ 'ਭੋਲਾ' ਨੇ ਕੀਤੀ ਜ਼ਬਰਦਸਤ ਓਪਨਿੰਗ, ਪਹਿਲੇ ਦਿਨ ਹੀ ਕਮਾਏ...

ਅਜੇ ਦੇਵਗਨ ਦੀ ‘ਭੋਲਾ’ ਨੇ ਕੀਤੀ ਜ਼ਬਰਦਸਤ ਓਪਨਿੰਗ, ਪਹਿਲੇ ਦਿਨ ਹੀ ਕਮਾਏ ਇੰਨੇ ਕਰੋੜ

Published on

----------- Advertisement -----------

ਅਜੇ ਦੇਵਗਨ ਦੀ ਪਿਛਲੀ ਰਿਲੀਜ਼ ਫਿਲਮ ‘ਦ੍ਰਿਸ਼ਮ 2’ ਨੇ ਬਾਕਸ ਆਫਿਸ ‘ਤੇ ਰਿਕਾਰਡ ਤੋੜ ਦਿੱਤੇ ਸਨ। ਉਹੀ ਅਜੇ ਇਕ ਵਾਰ ਫਿਰ ਐਕਸ਼ਨ-ਥ੍ਰਿਲਰ ਫਿਲਮ ‘ਭੋਲਾ’ ਨਾਲ ਰਾਮ ਨੌਮੀ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਪਹੁੰਚੇ ਸਨ। ‘ਭੋਲਾ’ ਬਣੇ ਅਜੇ ਦੇਵਗਨ ਦੀ ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੱਕ ਉਸ ਦੀ ਕਾਫੀ ਤਾਰੀਫ ਹੋ ਰਹੀ ਹੈ। ਇਸ ਦੌਰਾਨ ਫਿਲਮ ਦੀ ਪਹਿਲੇ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ। ਆਓ ਜਾਣਦੇ ਹਾਂ ਅਜੇ ਦੇਵਗਨ ਸਟਾਰਰ ਫਿਲਮ ‘ਭੋਲਾ’ ਨੇ ਪਹਿਲੇ ਦਿਨ ਟਿਕਟ ਖਿੜਕੀ ‘ਤੇ ਕਿੰਨੇ ਕਰੋੜ ਦੀ ਕਮਾਈ ਕੀਤੀ ਹੈ ? ਕਮਾਈ ਦੀ ਗੱਲ ਕਰੀਏ ਤਾਂ ਸੈਕਲਿਨ ਦੀ ਰਿਪੋਰਟ ਮੁਤਾਬਕ ‘ਭੋਲਾ’ ਨੇ ਰਿਲੀਜ਼ ਦੇ ਪਹਿਲੇ ਦਿਨ 11.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਹਾਲਾਂਕਿ ਇਹ ਅਜੇ ਦੀ ਪਿਛਲੀ ਰਿਲੀਜ਼ ‘ਦ੍ਰਿਸ਼ਯਮ 2’ ਦੇ ਓਪਨਿੰਗ ਕਲੈਕਸ਼ਨ ਤੋਂ ਘੱਟ ਹੈ। ਦਰਅਸਲ ‘ਦ੍ਰਿਸ਼ਯਮ 2’ ਨੇ ਰਿਲੀਜ਼ ਦੇ ਪਹਿਲੇ ਦਿਨ 15.38 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਸੀ। ਮੇਕਰਸ ਨੂੰ ਉਮੀਦ ਹੈ ਕਿ ਵੀਕੈਂਡ ‘ਚ ਫਿਲਮ ਦੇ ਕਲੈਕਸ਼ਨ ‘ਚ ਹੋਰ ਵਾਧਾ ਹੋਵੇਗਾ। ਭੋਲਾ ‘ਚ ਅਜੇ ਦੇਵਗਨ ਅਤੇ ਤੱਬੂ ਤੋਂ ਇਲਾਵਾ ਦੀਪਕ ਡੋਬਰਿਆਲ, ਸੰਜੇ ਮਿਸ਼ਰਾ, ਅਮਲਾ ਪਾਲ ਅਤੇ ਗਜਰਾਜ ਰਾਓ ਸਮੇਤ ਕਈ ਕਲਾਕਾਰਾਂ ਨੇ ਸ਼ਾਨਦਾਰ ਐਕਟਿੰਗ ਕੀਤੀ ਹੈ। ਇਹ ਫਿਲਮ 2019 ਵਿੱਚ ਰਿਲੀਜ਼ ਹੋਈ ਤਾਮਿਲ ਫਿਲਮ ‘ਕੈਥੀ’ ਦਾ ਅਧਿਕਾਰਤ ਹਿੰਦੀ ਰੀਮੇਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...