August 27, 2026, 9:34 am
----------- Advertisement -----------
HomeNewsEntertainmentBhool Bhulaiyaa 2 ਦਾ ਟਾਈਟਲ ਟਰੈਕ ਗੀਤ ਹੋਇਆ ਰਿਲੀਜ਼, ਜਿਗਜ਼ੈਗ ਸਟੈਪ ਕਰਦੇ...

Bhool Bhulaiyaa 2 ਦਾ ਟਾਈਟਲ ਟਰੈਕ ਗੀਤ ਹੋਇਆ ਰਿਲੀਜ਼, ਜਿਗਜ਼ੈਗ ਸਟੈਪ ਕਰਦੇ ਨਜ਼ਰ ਆਏ ਕਾਰਤਿਕ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਹੌਰਰ ਕਾਮੇਡੀ ਫਿਲਮ ‘ਭੂਲ ਭੁਲਈਆ’ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਨਿਰਮਾਤਾ ਇਸ ਫਿਲਮ ਦਾ ਦੂਜਾ ਭਾਗ ਰਿਲੀਜ਼ ਕਰਨ ਲਈ ਤਿਆਰ ਹਨ। ਪ੍ਰਸ਼ੰਸਕ ਇਸ ਫਿਲਮ ਦੇ ਸੀਕਵਲ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਅਜਿਹੇ ‘ਚ ਮਈ ਦੀ ਸ਼ੁਰੂਆਤ ਦੇ ਨਾਲ ਹੀ ਦਰਸ਼ਕਾਂ ਦਾ ਇਹ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਇਸ ਦੌਰਾਨ ਫਿਲਮ ਦੇ ਜ਼ਬਰਦਸਤ ਟ੍ਰੇਲਰ ਅਤੇ ਇਸ ਦੀ ਸਟਾਰ ਕਾਸਟ ਦੇ ਲੁੱਕ ਤੋਂ ਬਾਅਦ ਮੇਕਰਸ ਨੇ ਹੁਣ ਫਿਲਮ ਦਾ ਪਹਿਲਾ ਗੀਤ ਰਿਲੀਜ਼ ਕਰ ਦਿੱਤਾ ਹੈ। ਫਿਲਮ ਦੇ ਗੀਤ ਬਾਰੇ ਜਾਣਕਾਰੀ ਦਿੰਦੇ ਹੋਏ ਫਿਲਮ ‘ਚ ਮੁੱਖ ਕਲਾਕਾਰ ਵਜੋਂ ਨਜ਼ਰ ਆ ਰਹੇ ਅਦਾਕਾਰ ਕਾਰਤਿਕ ਆਰੀਅਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕਰਦੇ ਹੋਏ ਟਾਈਟਲ ਟਰੈਕ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ। ਪੋਸਟ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ਰੂਹ ਬਾਬਾ ਦੇ ਨਾਲ ਜ਼ਿਗਜ਼ੈਗ ਸਟੈਪ ਕਰੋ। ਭੂਲ ਭੁਲਾਈਆ 2 ਦਾ ਟਾਈਟਲ ਟਰੈਕ ਆਉਟ ।

YouTube player

ਇਸ ਦੇ ਨਾਲ ਹੀ ਅਦਾਕਾਰ ਨੇ ਇਸ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪੋਸਟ ਦੇ ਨਾਲ ਗੀਤ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ। ਸਾਹਮਣੇ ਆਏ ਫਿਲਮ ਦੇ ਗੀਤ ਦੀ ਧੁਨ ਅਕਸ਼ੇ ਕੁਮਾਰ ਦੀ ਫਿਲਮ ‘ਭੂਲ ਭੁਲਾਇਆ’ ਦੇ ਗੀਤ ਹਰੇ ਰਾਮ ਹਰੇ ਕ੍ਰਿਸ਼ਨਾ ਨਾਲ ਮਿਲਦੀ-ਜੁਲਦੀ ਹੈ। ਇਸ ਤੋਂ ਇਲਾਵਾ ਗੀਤ ਦੇ ਬੋਲ ਵੀ ਕੁਝ ਹੱਦ ਤੱਕ ਪੁਰਾਣੇ ਗੀਤਾਂ ਨਾਲ ਮਿਲਦੇ-ਜੁਲਦੇ ਹਨ। ਫਿਲਮ ਦੇ ਪਹਿਲੇ ਭਾਗ ਦਾ ਮੂਲ ਟਰੈਕ ਪ੍ਰੀਤਮ ਦੁਆਰਾ ਤਿਆਰ ਕੀਤਾ ਗਿਆ ਸੀ। ਜਦਕਿ ਗੀਤ ਨੂੰ ਤਨਿਸ਼ਕ ਬਾਗਚੀ ਨੇ ਰੀਕ੍ਰਿਏਟ ਕੀਤਾ ਹੈ। ਇਸ ਦੇ ਨਾਲ ਹੀ, ਬੋਸਕੋ ਅਤੇ ਸੀਜ਼ਰ ਨੇ ਕਾਰਤਿਕ ਦੇ ਗੀਤ ਦੇ ਰੌਚਕ ਡਾਂਸ ਮੂਵਜ਼ ਨੂੰ ਕੋਰੀਓਗ੍ਰਾਫ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ‘ਭੂਲ ਭੁਲਈਆ 2’ ਅਕਸ਼ੈ ਕੁਮਾਰ ਦੀ 2007 ‘ਚ ਆਈ ਫਿਲਮ ‘ਭੂਲ ਭੁਲਈਆ’ ਦਾ ਰੀਮੇਕ ਹੈ। ਫਿਲਮ ਦਾ ਨਿਰਦੇਸ਼ਨ ਅਨੀਸ ਬਜ਼ਮੀ ਨੇ ਕੀਤਾ ਹੈ। ਫਿਲਮ ਵਿੱਚ ਕਾਰਤਿਕ ਆਰੀਅਨ, ਕਿਆਰਾ ਅਡਵਾਨੀ, ਤੱਬੂ ਅਤੇ ਰਾਜਪਾਲ ਯਾਦਵ ਮੁੱਖ ਭੂਮਿਕਾਵਾਂ ਵਿੱਚ ਹਨ। ਪਹਿਲਾਂ ਇਹ ਫਿਲਮ 2021 ‘ਚ ਰਿਲੀਜ਼ ਹੋਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਇਸ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਹੁਣ ਇਹ ਫਿਲਮ 20 ਮਈ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...