September 14, 2026, 3:40 am
----------- Advertisement -----------
HomeNewsBreaking NewsKGF ਦੇ ਅਦਾਕਾਰ ਯਸ਼ ਦੇ ਜਨਮਦਿਨ 'ਤੇ ਵਾਪਰਿਆ ਵੱਡਾ ਹਾਦ.ਸਾ, ਕਰੰਟ ਲੱਗਣ...

KGF ਦੇ ਅਦਾਕਾਰ ਯਸ਼ ਦੇ ਜਨਮਦਿਨ ‘ਤੇ ਵਾਪਰਿਆ ਵੱਡਾ ਹਾਦ.ਸਾ, ਕਰੰਟ ਲੱਗਣ ਕਾਰਨ 3 ਪ੍ਰਸ਼ੰਸਕਾਂ ਦੀ ਹੋਈ ਮੌ.ਤ

Published on

----------- Advertisement -----------

KGF ਦੇ ਅਦਾਕਾਰ ਯਸ਼ ਅੱਜ ਆਪਣਾ 38ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯਸ਼ ਦੇ ਪ੍ਰਸ਼ੰਸਕ ਉਨ੍ਹਾਂ ਦਾ ਜਨਮਦਿਨ ਮਨਾਉਣ ਲਈ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਉਨ੍ਹਾਂ ਦੇ ਜਨਮਦਿਨ ‘ਤੇ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਦਾਕਾਰ ਦੇ ਪ੍ਰਸ਼ੰਸਕ ਉਨ੍ਹਾਂ ਦਾ ਜਨਮਦਿਨ ਮਨਾਉਣ ਲਈ ਉਨ੍ਹਾਂ ਦਾ ਕੱਟ ਆਊਟ ਪਾ ਰਹੇ ਸਨ। ਇਸ ਦੌਰਾਨ ਉਸ ਦੇ ਤਿੰਨ ਪ੍ਰਸ਼ੰਸਕਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇੰਨਾ ਹੀ ਨਹੀਂ ਉੱਥੇ ਮੌਜੂਦ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। 

ਦੱਸ ਦਈਏ ਕਿ ਇਹ ਘਟਨਾ ਗਦਗ ਜ਼ਿਲੇ ਦੇ ਲਕਸ਼ਮੇਸ਼ਵਰ ਤਾਲੁਕਾ ਦੇ ਸੁਰੰਗੀ ਪਿੰਡ ਦੀ ਹੈ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਬਿਜਲੀ ਦਾ ਝਟਕਾ ਲੱਗਣ ਕਾਰਨ ਮਰਨ ਵਾਲਿਆਂ ਵਿੱਚ ਇੱਕੋ ਪਿੰਡ ਦੇ ਵਸਨੀਕ ਮੁਰਲੀ ​​ਨਦਵਿਨਮਣੀ, ਹਨਮੰਤਾ ਹਰੀਜਨ ਅਤੇ ਨਵੀਨ ਗਾਜ਼ੀ ਸ਼ਾਮਿਲ ਹਨ। ਉੱਥੇ ਮੌਜੂਦ ਜ਼ਖਮੀ ਲੋਕਾਂ ਨੂੰ ਨੇੜੇ ਦੇ ਲਕਸ਼ਮੇਸ਼ਵਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 

ਜ਼ਿਕਰਯੋਗ ਹੈ ਕਿ ਯਸ਼ ਹਰ ਜਨਮਦਿਨ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਹਨ। ਪਰ ਇਸ ਵਾਰ ਆਪਣੇ ਰੁਝੇਵਿਆਂ ਕਾਰਨ ਉਹ ਆਪਣੇ ਪ੍ਰਸ਼ੰਸਕਾਂ ਨੂੰ ਨਹੀਂ ਮਿਲ ਸਕੇ। ਇਸ ਕਾਰਨ ਉਨ੍ਹਾਂ ਨੇ ਆਪਣੇ ਜਨਮਦਿਨ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ਲਈ ਇੱਕ ਨੋਟ ਸ਼ੇਅਰ ਕੀਤਾ ਸੀ। ਯਸ਼ ਨੇ ਆਪਣੇ ਨੋਟ ‘ਚ ਲਿਖਿਆ – ਸਾਨੂੰ ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ ਦਾ ਐਲਾਨ ਕੀਤੇ ਲਗਭਗ ਇੱਕ ਮਹੀਨਾ ਹੋ ਗਿਆ ਹੈ, ਅਤੇ ਤੁਸੀਂ ਹੁਣ ਤੱਕ ਜੋ ਪਿਆਰ ਅਤੇ ਪ੍ਰਸ਼ੰਸਾ ਦਿੱਤੀ ਹੈ, ਉਹ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਤੁਹਾਡਾ ਉਤਸ਼ਾਹ ਅਤੇ ਮੇਰੇ ਲਈ ਤੁਹਾਡਾ ਪਿਆਰ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।

ਅਦਾਕਾਰ ਨੇ ਅੱਗੇ ਲਿਖਿਆ- ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਮੇਰੇ ਜਨਮਦਿਨ ‘ਤੇ ਮੈਨੂੰ ਨਿੱਜੀ ਤੌਰ ‘ਤੇ ਮਿਲਣਾ ਚਾਹੁੰਦੇ ਹਨ, ਪਰ ਇਸ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਮੇਰੇ ‘ਤੇ ਵਿਸ਼ਵਾਸ ਕਰੋ, ਤੁਹਾਡੇ ਲੋਕਾਂ ਨੂੰ ਮਿਲਣਾ ਉਹ ਚੀਜ਼ਾਂ ਵਿੱਚੋਂ ਇੱਕ ਹੈ ਜਿਸਦੀ ਮੈਂ ਸਭ ਤੋਂ ਵੱਧ ਕਦਰ ਕਰਦਾ ਹਾਂ। ਪਰ ਇਸ ਵਾਰ ਸਾਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਕਿਉਂਕਿ ਮੈਂ 8 ਜਨਵਰੀ ਨੂੰ ਦੂਰ ਰਹਾਂਗਾ। ਭਾਵੇਂ ਅਸੀਂ ਸਾਮ੍ਹਣੇ ਨਹੀਂ ਹੋਵਾਂਗੇ, ਪਰ ਤੁਹਾਡੇ ਸਾਰਿਆਂ ਦੀਆਂ ਦੁਆਵਾਂ ਮੇਰੇ ਲਈ ਹਰ ਪੱਖੋਂ ਖਾਸ ਹਨ। 

ਯਸ਼ ਨੂੰ ਆਖਰੀ ਵਾਰ ਪ੍ਰਸ਼ਾਂਤ ਨੀਲ ਦੀ ਫਿਲਮ KGF: ਚੈਪਟਰ 2 ਵਿੱਚ ਦੇਖਿਆ ਗਿਆ ਸੀ। ਫਿਲਮ ਦਾ ਪਹਿਲਾ ਭਾਗ 2018 ਵਿੱਚ ਰਿਲੀਜ਼ ਹੋਇਆ ਸੀ। ਇਨ੍ਹੀਂ ਦਿਨੀਂ ਯਸ਼ ਆਪਣੀ ਆਉਣ ਵਾਲੀ ਫਿਲਮ ‘ਟੌਕਸਿਕ’ ਦੀ ਤਿਆਰੀ ‘ਚ ਰੁੱਝੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...