September 5, 2026, 6:50 pm
----------- Advertisement -----------
HomeNewsEntertainmentਸੋਸ਼ਲ ਮੀਡਿਆ 'ਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ...

ਸੋਸ਼ਲ ਮੀਡਿਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ ਸਟਨਿੰਗ ਲੁੱਕ, ਦੇਖੋ ਤਸਵੀਰਾਂ

Published on

----------- Advertisement -----------

ਟੀ ਵੀ ਦੇ ਮਸ਼ਹੂਰ ਸ਼ੋਅ ਤੋਂ ਲਾਈਮਲਾਈਟ ‘ਚ ਆਈ ਪੰਜਾਬੀ ‘ਬਿੱਗ ਬੌਸ 13’ ਗਾਇਕਾ ਸ਼ਹਿਨਾਜ਼ ਗਿੱਲ ਕਿਸੇ ਪਹਿਚਾਣ ਦੀ ਮੋਹੋਤਾਜ ਨਹੀਂ ਹੈ। ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਫਾਈਨਲ ‘ਚ ਦੂਜੀ ਰਨਰ ਅੱਪ ਰਹੀ। ਬਿੱਗ ਬੌਸ ਦਾ ਇਹ ਸੀਜ਼ਨ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨੇ ਜਿੱਤਿਆ ਸੀ। ਹਾਲ ਹੀ ‘ਚ ਸ਼ਹਿਨਾਜ਼ ਗਿੱਲ ਬਿੱਗ ਬੌਸ 15 ਦੇ ਗ੍ਰੈਂਡ ਫਿਨਾਲੇ ‘ਚ ਪਹੁੰਚੀ ਸੀ। ਇੱਥੇ ਵੀ ਸ਼ਹਿਨਾਜ਼ ਨੇ ਆਪਣੇ ਅੰਦਾਜ਼ ਨਾਲ ਸਭ ਦਾ ਦਿਲ ਜਿੱਤ ਲਿਆ।

ਉਨ੍ਹਾਂ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨੂੰ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਬਿੱਗ ਬੌਸ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੇ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਦਰਅਸਲ, ਸ਼ਹਿਨਾਜ਼ ਗਿੱਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਉਨ੍ਹਾਂ ਦਾ ਲੇਟੈਸਟ ਫੋਟੋਸ਼ੂਟ ਹੈ। ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਬਲੈਕ ਕਲਰ ਦੇ ਆਊਟਫਿਟ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਵੱਖ-ਵੱਖ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਹਰ ਤਸਵੀਰ ‘ਚ ਸ਼ਹਿਨਾਜ਼ ਦੇ ਸਵੈਗ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਨ ਫੈਨਜ਼ ਸ਼ਹਿਨਾਜ਼ ‘ਤੇ ਕਾਫੀ ਪਿਆਰ ਵੀ ਵਖਾ ਰਹੇ ਹਨ। ਦੱਸ ਦੇਈਏ ਕਿ ਸ਼ਹਿਨਾਜ਼ ਨੇ ਇਸ ਪਹਿਰਾਵੇ ਵਿੱਚ ਬਿੱਗ ਬੌਸ 15 ਦੇ ਗ੍ਰੈਂਡ ਫਿਨਾਲੇ ਵਿੱਚ ਜ਼ਬਰਦਸਤ ਪਰਫਾਰਮੈਂਸ ਦਿੱਤੀ ਸੀ। ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ‘ਚ ‘ਫਾਇਰ’ ਦਾ ਇਮੋਜੀ ਪਾਇਆ ਹੈ। ਹਰ ਤਸਵੀਰ ਦੇ ਵਿੱਚ ਸ਼ਹਿਨਾਜ਼ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਉਹ ਹਰ ਤਸਵੀਰ ਵਿੱਚ ਬਹੂਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਅੰਦਾਜ਼ ਵੀ ਕਾਫੀ ਵੱਖਰਾ ਹੈ। ਸ਼ਹਿਨਾਜ਼ ਦਾ ਇਹ ਸਿੰਪਲ ਤੇ ਗਲੈਮਰਸ ਅੰਦਾਜ਼ ਉਸ ਦੇ ਫੈਨਜ਼ ਨੂੰ ਬਹੁਤ ਪਸੰਦ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...