October 15, 2026, 2:20 am
----------- Advertisement -----------
HomeNewsEntertainmentਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਬਿੱਗ ਬੌਸ ਦਾ 16, ਜਾਣੋ ਕਦੋਂ,...

ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਬਿੱਗ ਬੌਸ ਦਾ 16, ਜਾਣੋ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ ਰਿਐਲਿਟੀ ਸ਼ੋਅ

Published on

----------- Advertisement -----------

ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ ਦਾ 16ਵਾਂ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਤੋਂ ਤੁਸੀਂ ਹਰ ਰਾਤ ਹਾਈ ਪੈਕਡ ਐਕਸ਼ਨ ਡਰਾਮਾ ਦੇਖਣ ਜਾ ਰਹੇ ਹੋ। ਬਿੱਗ ਬੌਸ ਦੇ ਨਿਰਮਾਤਾਵਾਂ ਨੇ ਪ੍ਰੋਮੋ ਦੇ ਨਾਲ-ਨਾਲ ਕੁਝ ਪ੍ਰਤੀਯੋਗੀਆਂ ਦੇ ਨਾਂ ਵੀ ਸਾਂਝੇ ਕੀਤੇ ਹਨ, ਜਿਸ ਨਾਲ ਪ੍ਰਸ਼ੰਸਕਾਂ ਦਾ ਉਤਸ਼ਾਹ ਵਧ ਗਿਆ ਹੈ। ਸ਼ੋਅ ਸ਼ੁਰੂ ਹੋਣ ‘ਚ ਕੁਝ ਹੀ ਘੰਟੇ ਬਾਕੀ ਹਨ। ਅਜਿਹੇ ‘ਚ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਬਿੱਗ ਬੌਸ 16 ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ। ‘ਬਿੱਗ ਬੌਸ 16’ ਦਾ ਗ੍ਰੈਂਡ ਪ੍ਰੀਮੀਅਰ ਸ਼ਨੀਵਾਰ 1 ਅਕਤੂਬਰ ਅਤੇ ਐਤਵਾਰ 2 ਅਕਤੂਬਰ ਨੂੰ ਰਾਤ 9:30 ਵਜੇ ਕਲਰਸ ਚੈਨਲ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ੋਅ ਦਾ ਟੈਲੀਕਾਸਟ ਸੋਮਵਾਰ ਤੋਂ ਸ਼ੁੱਕਰਵਾਰ ਰਾਤ 10 ਵਜੇ ਕੀਤਾ ਜਾਵੇਗਾ। ਦੂਜੇ ਪਾਸੇ, ਵੀਕੈਂਡ ਦੀ ਵਾਰ ਇਸ ਵਾਰ ਰਾਤ 9.30 ਵਜੇ ਤੋਂ ਪ੍ਰਸਾਰਿਤ ਕੀਤਾ ਜਾਵੇਗਾ ।

ਜੇਕਰ ਤੁਸੀਂ ਟੀਵੀ ‘ਤੇ ਇਸਦਾ ਪ੍ਰੀਮੀਅਰ ਨਹੀਂ ਦੇਖ ਸਕਦੇ, ਤਾਂ ਚਿੰਤਾ ਨਾ ਕਰੋ, ਸਾਡੇ ਕੋਲ ਤੁਹਾਡੇ ਲਈ ਵੀ ਚੰਗੀ ਖ਼ਬਰ ਹੈ। ਤੁਸੀਂ ਆਪਣੇ ਮੋਬਾਈਲ ‘ਤੇ ਬਿੱਗ ਬੌਸ 16 ਵੀ ਦੇਖ ਸਕਦੇ ਹੋ। ‘ਬਿੱਗ ਬੌਸ 16’ ਦੀ ਸਟ੍ਰੀਮਿੰਗ ਵੂਟ ਅਤੇ ਐਮਐਕਸ ਪਲੇਅਰ ਐਪ ‘ਤੇ ਵੀ ਹੋਵੇਗੀ। ਜੀਓ ਦੇ ਗਾਹਕ ਸ਼ੋਅ ਦੇ ਗ੍ਰੈਂਡ ਫਿਨਾਲੇ ਨੂੰ ਜੀਓ ਟੀਵੀ ‘ਤੇ ਲਾਈਵ ਦੇਖ ਸਕਦੇ ਹਨ ਜਦਕਿ ਏਅਰਟੈੱਲ ਦੇ ਗਾਹਕ ਇਸ ਨੂੰ ਏਅਰਟੈੱਲ ਐਕਸਸਟ੍ਰੀਮ ‘ਤੇ ਲਾਈਵ ਦੇਖ ਸਕਣਗੇ। ਬਿੱਗ ਬੌਸ 16 ‘ਚ ਕਈ ਬਦਲਾਅ ਕੀਤੇ ਗਏ ਹਨ। ਸਭ ਤੋਂ ਵੱਡਾ ਬਦਲਾਅ ਵੀਕੈਂਡ ਦੀ ਵਾਰ ਹੈ, ਇਹ ਹੁਣ ਸ਼ਨੀਵਾਰ, ਐਤਵਾਰ ਦੀ ਬਜਾਏ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿਖਾਈ ਜਾਵੇਗੀ। ਮਤਲਬ ਹੁਣ ਸਲਮਾਨ ਖਾਨ ਵੀ ਸ਼ੁੱਕਰਵਾਰ ਨੂੰ ਮੁਕਾਬਲੇਬਾਜ਼ਾਂ ਦੀ ਕਲਾਸ ਲੈਂਦੇ ਹੋਏ ਨਜ਼ਰ ਆਉਣਗੇ। ਜਿੱਥੋਂ ਤੱਕ ਸ਼ੋਅ ਦੀ ਥੀਮ ਦਾ ਸਬੰਧ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰੋਮੋ ‘ਚ ਸਲਮਾਨ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਸਨ ਕਿ ਇਸ ਵਾਰ ਬਿੱਗ ਬੌਸ ਆਪਣੀ ਖੇਡ ਖੇਡੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...