July 22, 2026, 11:50 pm
----------- Advertisement -----------
HomeNewsEntertainmentਅਦਾਕਾਰ ਬਿੰਨੂ ਢਿੱਲੋਂ ਮਾਂ ਦੇ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ...

ਅਦਾਕਾਰ ਬਿੰਨੂ ਢਿੱਲੋਂ ਮਾਂ ਦੇ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ

Published on

----------- Advertisement -----------

ਬਿੰਨੂ ਢਿੱਲੋਂ ਇਸ ਸਮੇਂ ਦੁੱਖ ਦੀ ਘੜੀ ‘ਚ ਲੰਘ ਰਹੇ ਨੇ। ਬੀਤੇ ਦਿਨੀਂ ਉਨ੍ਹਾਂ ਦੀ ਮਾਤਾ ਸਰਦਾਰਨੀ ਨਰਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ ਹਨ। ਜਿਸ ਦੀ ਜਾਣਕਾਰੀ ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਦਿੱਤੀ ਸੀ। ਹਾਲ ਹੀ ਵਿੱਚ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮੰਮੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ਉਹ ਆਪਣੀ ਮੰਮੀ ਜੀ ਨੂੰ ਬਹੁਤ ਹੀ ਜ਼ਿਆਦਾ ਮਿਸ ਕਰ ਰਹੇ ਹਨ । ਬਿੰਨੂ ਢਿੱਲੋਂ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟਸ ਕਰਕੇ ਅਦਾਕਾਰ ਨੂੰ ਹੌਸਲਾ ਦੇ ਰਹੇ ਨੇ ।

ਇਨਸਾਨ ਚਾਹੇ ਕਿੰਨਾ ਵੀ ਵੱਡਾ ਹੋ ਜਾਵੇ ਆਪਣੀ ਮਾਂ ਦੇ ਲਈ ਉਹ ਬੱਚਾ ਹੀ ਰਹਿੰਦਾ ਹੈ ਅਤੇ ਜਦੋਂ ਕਿਸੇ ਸਿਰ ਤੋਂ ਮਾਂ ਦਾ ਸਾਇਆ ਉੱਠ ਜਾਵੇ ਤਾਂ ਬੱਚਾ ਖੁਦ ਨੂੰ ਦੁਨੀਆ ‘ਚ ਇੱਕਲਾ ਮਹਿਸੂਸ ਕਰਦਾ ਹੈ । ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਦੇ ਕਾਮਿਕ ਅੰਦਾਜ਼ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਸ਼ਾਇਦ ਹੀ ਕੋਈ ਅਜਿਹੀ ਫ਼ਿਲਮ ਹੋਵੇਗੀ ਜਿਸ ‘ਚ ਬਿੰਨੂ ਢਿੱਲੋਂ ਨਜ਼ਰ ਨਾ ਆਉਂਦੇ ਹੋਣ ।

ਇੰਡਸਟਰੀ ‘ਚ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਕਾਮਿਕ ਹੋਣ ਜਾਂ ਫਿਰ ਨੈਗੇਟਿਵ ਕਿਰਦਾਰ ਹੋਣ । ਪਰ ਦਰਸ਼ਕਾਂ ਨੂੰ ਉਨ੍ਹਾਂ ਦੇ ਕਾਮਿਕ ਕਿਰਦਾਰ ਜ਼ਿਆਦਾ ਪਸੰਦ ਆਉਂਦੇ ਹਨ । ਹਾਲਾਂਕਿ ਬਿੰਨੂ ਢਿੱਲੋਂ ਖੁਦ ਨੂੰ ਨੈਗੇਟਿਵ ਕਿਰਦਾਰਾਂ ‘ਚ ਜ਼ਿਆਦਾ ਸਹਿਜ ਸਮਝਦੇ ਹਨ ਅਤੇ ਖਲਨਾਇਕ ਵਾਲੇ ਕਿਰਦਾਰ ਕਰਨਾ ਜ਼ਿਆਦਾ ਪਸੰਦ ਕਰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...