ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈl ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ ਕਿ ਬੁੱਧਵਾਰ ਨੂੰ ਦੁਪਹਿਰ 12 ਵਜੇ ਰਾਮ ਬਾਗ ਧੂਰੀ ਵਿਖੇ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਅਦਾਕਾਰ ਬਿੰਨੂ ਢਿੱਲੋਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।

ਬੀਨੂੰ ਢਿੱਲੋਂ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਲਿਖਿਆ ਹੈ, ‘‘ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮਬਾਗ ਧੀਰੂ ਵਿਖੇ ਮਿਤੀ 25 ਮਈ, 2022 ਨੂੰ ਦੁਪਹਿਰ 12 ਵਜੇ ਕੀਤੀ ਜਾਵੇਗੀ। ਇਸ ਤਸਵੀਰ ਦੀ ਕੈਪਸ਼ਨ ’ਚ ਬੀਨੂੰ ਢਿੱਲੋਂ ਨੇ ਲਿਖਿਆ, ‘‘ਬਹੁਤ ਸਾਰਾ ਪਿਆਰ ਪਿਤਾ ਜੀ। ਤੁਹਾਡੀ ਹਮੇਸ਼ਾ ਯਾਦ ਆਵੇਗੀ।’’












