October 28, 2026, 11:05 pm
----------- Advertisement -----------
HomeNewsEntertainmentਆਲੀਆ ਭੱਟ ਤੋਂ ਬਾਅਦ ਬਿਪਾਸ਼ਾ ਬਾਸੂ ਵੀ ਬਣੀ ਮਾਂ ,ਦਿੱਤਾ ਬੇਟੀ ਨੂੰ...

ਆਲੀਆ ਭੱਟ ਤੋਂ ਬਾਅਦ ਬਿਪਾਸ਼ਾ ਬਾਸੂ ਵੀ ਬਣੀ ਮਾਂ ,ਦਿੱਤਾ ਬੇਟੀ ਨੂੰ ਜਨਮ

Published on

----------- Advertisement -----------

ਬਾਲੀਵੁੱਡ ਇੰਡਸਟਰੀ ਨੂੰ ਇੱਕ ਵਾਰ ਫਿਰ ਖੁਸ਼ਖਬਰੀ ਮਿਲੀ ਹੈ। 6 ਨਵੰਬਰ ਨੂੰ ਜਿੱਥੇ ਆਲੀਆ ਭੱਟਾ ਨੇ ਬੇਟੀ ਨੂੰ ਜਨਮ ਦਿੱਤਾ, ਉੱਥੇ ਹੀ ਅੱਜ ਯਾਨੀ 12 ਨਵੰਬਰ ਨੂੰ ਬਿਪਾਸ਼ਾ ਬਾਸੂ ਵੀ ਮਾਂ ਬਣ ਗਈ ਹੈ। ਉਸ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਇਹ ਸਟਾਰ ਜੋੜਾ ਆਪਣੀ ਬੇਟੀ ਦੇ ਜਨਮ ਤੋਂ ਕਾਫੀ ਖੁਸ਼ ਹੈ। ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੂੰ ਇੱਕ ਪਿਆਰੀ ਬੱਚੀ ਨੇ ਜਨਮ ਦਿੱਤਾ ਹੈ। ਕੁਝ ਮਹੀਨੇ ਪਹਿਲਾਂ ਬਿਪਾਸ਼ਾ ਬਾਸੂ ਨੇ ਇੱਕ ਇੰਟਰਵਿਊ ‘ਚ ਦੱਸਿਆ ਸੀ ਕਿ ਉਹ ਅਤੇ ਕਰਨ ਇਕ ਬੇਟੀ ਚਾਹੁੰਦੇ ਹਨ। ਉਸਦੀ ਇੱਛਾ ਹੈ ਕਿ ਉਸਦੇ ਘਰ ਇੱਕ ਬੱਚੀ ਪੈਦਾ ਹੋਵੇ। ਉਸ ਨੇ ਕਿਹਾ ਕਿ ਜਦੋਂ ਵੀ ਬੱਚੇ ਪੈਦਾ ਕਰਨ ਦੀ ਗੱਲ ਆਉਂਦੀ ਹੈ, ਉਹ ਅਤੇ ਕਰਨ ਹਮੇਸ਼ਾ ਇਸ ਲਈ ਤਿਆਰ ਰਹਿੰਦੇ ਸਨ।

ਬਿਪਾਸ਼ਾ ਅਤੇ ਕਰਨ ਦਾ ਵਿਆਹ 2016 ‘ਚ ਹੋਇਆ ਸੀ। ਅਜਿਹੇ ‘ਚ ਇਸ ਜੋੜੇ ਦੇ ਪ੍ਰਸ਼ੰਸਕ ਆਪਣੇ ਬੱਚੇ ਨੂੰ ਲੈ ਕੇ ਜ਼ਿਆਦਾ ਉਤਸ਼ਾਹਿਤ ਸਨ। ਵਿਆਹ ਦੇ 6 ਸਾਲ ਬਾਅਦ ਜੋੜੇ ਨੇ ਆਪਣੇ ਬੱਚੇ ਦਾ ਸਵਾਗਤ ਕੀਤਾ ਹੈ। ਬਿਪਾਸ਼ਾ ਬਾਸੂ ਨੇ ਅਗਸਤ ‘ਚ ਆਪਣੀ ਪ੍ਰੈਗਨੈਂਸੀ ਦੀ ਜਾਣਕਾਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਇਹ ਜੋੜੀ ਕਈ ਵਾਰ ਗਲੈਮਰਸ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਬਿਪਾਸ਼ਾ ਨੇ ਕਈ ਵਾਰ ਮੈਟਰਨਿਟੀ ਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਤਾਂ ਉਸ ਨੂੰ ਕਾਫੀ ਤਾਰੀਫਾਂ ਵੀ ਮਿਲੀਆਂ। ਉਸ ਨੇ ਆਪਣੀ ਪ੍ਰੈਗਨੈਂਸੀ ਨਾਲ ਜੁੜੀਆਂ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...