August 1, 2026, 9:35 pm
----------- Advertisement -----------
HomeNewsEntertainmentਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨਾਲ ਇੰਝ ਮਨਾਇਆ 43ਵਾਂ ਜਨਮਦਿਨ,ਵੀਡੀਓ

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨਾਲ ਇੰਝ ਮਨਾਇਆ 43ਵਾਂ ਜਨਮਦਿਨ,ਵੀਡੀਓ

Published on

----------- Advertisement -----------

ਬਿਪਾਸ਼ਾ ਬਾਸੂ ਹਿੰਦੀ ਫਿਲਮ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਤੇ ਗਲੈਮਰਸ ਅਭਿਨੇਤਰੀਆਂ ‘ਚੋਂ ਇਕ ਹੈ। ਅੱਜ ਬਾਲੀਵੁੱਡ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਅਦਾਕਾਰਾ ਬਿਪਾਸ਼ਾ ਬਾਸੂ ਆਪਣਾ 42ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। 7 ਜਨਵਰੀ 1979 ਨੂੰ ਨਵੀਂ ਦਿੱਲੀ ‘ਚ ਜਨਮੀ ਬਿਪਾਸ਼ਾ ਬਾਸੂ 6 ਸਾਲਾਂ ਤੋਂ ਫਿਲਮਾਂ ‘ਚ ਨਜ਼ਰ ਨਹੀਂ ਆਈ ਹੈ। ਬਿਪਾਸ਼ਾ ਆਖਰੀ ਵਾਰ 2015 ‘ਚ ਹਿੰਦੀ ਫ਼ਿਲਮ ਅਲੋਨ ‘ਚ ਨਜ਼ਰ ਆਈ ਸੀ।

ਬਿਪਾਸ਼ਾ ਨੇ ਅਦਾਕਾਰ ਜੌਨ ਅਬ੍ਰਾਹਮ ਦੇ ਨਾਲ ਆਪਣੀ ਪਹਿਲੀ ਫਿਲਮ ‘ਜਿਸਮ’ ਨਾਲ ਇੰਡਸਟਰੀ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਬਿਪਾਸ਼ਾ ਨੇ ਇੰਡਸਟਰੀ ‘ਚ ਇਕ ਤੋਂ ਬਾਅਦ ਇਕ ਕਈ ਹਿੱਟ ਫਿਲਮਾਂ ਕੀਤੀਆਂ। ਬਿਪਾਸ਼ਾ ਨੇ 2001 ਦੀ ਥ੍ਰਿਲਰ ਅਜਨਬੀ ਵਿੱਚ ਆਪਣੀ ਨਕਾਰਾਤਮਕ ਭੂਮਿਕਾ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਲੱਖਾਂ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ।

https://www.instagram.com/reel/CYZqeoLBf2C/?utm_source=ig_embed&ig_rid=5f06a386-d4c9-454a-97c8-70bdbe9cac3b

ਇਹ ਫਿਲਮ ਇੰਨੀ ਹਿੱਟ ਰਹੀ ਕਿ ਇਸਨੇ ਉਸਨੂੰ ਬੈਸਟ ਫੀਮੇਲ ਡੈਬਿਊ ਲਈ ਫਿਲਮਫੇਅਰ ਅਵਾਰਡ ਜਿੱਤਿਆ। ਸੈਲੀਬ੍ਰਿਟੀ ਨੈੱਟਵਰਥ ਦੀ ਰਿਪੋਰਟ ਦੇ ਅਨੁਸਾਰ, ਬਿਪਾਸ਼ਾ ਬਾਸੂ ਦੀ ਕੁੱਲ ਜਾਇਦਾਦ ਲਗਭਗ 111 ਕਰੋੜ ਰੁਪਏ ਹੈ, ਜਦੋਂ ਕਿ ਪਤੀ ਕਰਨ ਸਿੰਘ ਗਰੋਵਰ ਦੀ ਸਿਰਫ 15 ਕਰੋੜ ਰੁਪਏ ਹੈ। ਫਿਲਹਾਲ ਬਿਪਾਸ਼ਾ ਕੋਲ ਫਿਲਮਾਂ ਨਹੀਂ ਹਨ ਪਰ ਉਸ ਕੋਲ ਕਈ ਕੰਪਨੀਆਂ ਦੇ ਇਸ਼ਤਿਹਾਰ ਹਨ।

ਬਿਪਾਸ਼ਾ ਬਾਸੂ ਕਈ ਸਟੇਜ ਸ਼ੋਅ ਵੀ ਕਰਦੀ ਹੈ, ਜਿਸ ਲਈ ਉਹ ਪ੍ਰਤੀ ਸ਼ੋਅ ਲਗਭਗ 2 ਕਰੋੜ ਰੁਪਏ ਚਾਰਜ ਕਰਦੀ ਹੈ। ਬਿਪਾਸ਼ਾ 40 ਤੋਂ ਵੱਧ ਮੈਗਜ਼ੀਨਾਂ ਦੇ ਕਵਰ ਪੇਜ ‘ਤੇ ਵੀ ਨਜ਼ਰ ਆ ਚੁੱਕੀ ਹੈ। ਦੱਸ ਦਈਏ ਮੁੰਬਈ ਦੇ ਪੋਸ਼ ਇਲਾਕੇ ‘ਚ ਬਿਪਾਸ਼ਾ ਬਾਸੂ ਦੇ ਦੋ ਘਰ ਹਨ, ਜਿਨ੍ਹਾਂ ਦੀ ਕੀਮਤ ਕਰੋੜਾਂ ‘ਚ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਵੀ ਉਨ੍ਹਾਂ ਦਾ ਘਰ ਹੈ। ਕਾਰ ਕਲੈਕਸ਼ਨ ਦੀ ਗੱਲ ਕਰੀਏ ਤਾਂ ਬਿਪਾਸ਼ਾ ਕੋਲ ਔਡੀ 7, ਪੋਰਸ਼ ਵਰਗੀਆਂ ਲਗਜ਼ਰੀ ਕਾਰਾਂ ਹਨ। ਬਿਪਾਸ਼ਾ ਫਿੱਟਨੈਸ ਨੂੰ ਲੈ ਕੇ ਕਾਫੀ ਸੁਚੇਤ ਹੈ। ਉਹ ਅਕਸਰ ਪ੍ਰਸ਼ੰਸਕਾਂ ਦੇ ਨਾਲ ਆਪਣੀ ਫਿੱਟਨੈੱਸ ਵਾਲੀਆਂ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...