June 6, 2026, 11:13 am
----------- Advertisement -----------
HomeNewsEntertainmentਕਰਨ ਸਿੰਘ ਗਰੋਵਰ ਦੇ ਜਨਮਦਿਨ ਮੌਕੇ ਬਿਪਾਸ਼ਾ ਬਾਸੂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ,...

ਕਰਨ ਸਿੰਘ ਗਰੋਵਰ ਦੇ ਜਨਮਦਿਨ ਮੌਕੇ ਬਿਪਾਸ਼ਾ ਬਾਸੂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਅਦਾਕਾਰਾ ਬਿਪਾਸ਼ਾ ਬਾਸੂ ਭਾਵੇਂ ਹੀ ਬਾਲੀਵੁੱਡ ਦੀ ਲਾਈਮਲਾਈਟ ਤੋਂ ਦੂਰ ਹੈ ਪਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅੱਜ ਕਰਨ ਸਿੰਘ ਗਰੋਵਰ ਯਾਨੀ ਕਿ ਬਿਪਾਸ਼ਾ ਬਾਸੂ ਦੇ ਪਤੀ ਆਪਣਾ 40ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਅਭਿਨੇਤਾ ਦੀ ਪਤਨੀ ਬਿਪਾਸ਼ਾ ਬਾਸੂ ਨੇ ਕਰਨ ਸਿੰਘ ਗਰੋਵਰ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਹੈ ।

ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਕਰਨ ਸਿੰਘ ਗਰੋਵਰ ਦੇ ਜਨਮਦਿਨ ਦੀ ਪਾਰਟੀ ਦੀ ਝਲਕ ਦਿਖਾਈ ਹੈ। ਬੀਤੀ ਰਾਤ ਬਿਪਾਸ਼ਾ ਬਾਸੂ ਨੇ ਕਰਨ ਨੂੰ ਸਰਪ੍ਰਾਈਜ਼ ਪਾਰਟੀ ਦਿੱਤੀ ਅਤੇ ਇਸ ਦੌਰਾਨ ਕਰਨ-ਬਿਪਾਸ਼ਾ ਦੇ ਕਰੀਬੀ ਦੋਸਤ ਵੀ ਇਸ ਸੈਲੀਬ੍ਰੇਸ਼ਨ ‘ਚ ਸ਼ਾਮਲ ਹੋਏ। ਇਸ ਪਾਰਟੀ ‘ਚ ਬਿੱਗ ਬੌਸ ਫੇਮ ਆਰਤੀ ਸਿੰਘ ਅਤੇ ਰਾਜੀਵ ਅਦਤੀਆ ਨੇ ਵੀ ਧਮਾਲ ਮਚਾ ਦਿੱਤੀ ਹੈ। ਬਿਪਾਸ਼ਾ ਬਾਸੂ ਦੀ ਕਰੀਬੀ ਸਹਿਯੋਗੀ ਅਤੇ ਬਿੱਗ ਬੌਸ ਫੇਮ ਆਰਤੀ ਸਿੰਘ ਨੇ ਕਰਨ ਸਿੰਘ ਗਰੋਵਰ ਦੀ ਪਾਰਟੀ ਵਿੱਚ ਰੌਣਕ ਵਧਾ ਦਿੱਤੀ ਹੈ।

ਇਸ ਪਾਰਟੀ ‘ਚ ਆਰਤੀ ਸਿੰਘ ਨੇ ਜ਼ਬਰਦਸਤ ਡਾਂਸ ਕੀਤਾ । ਇਸ ਪਾਰਟੀ ‘ਚ ਬਿੱਗ ਬੌਸ 15 ਫੇਮ ਰਾਜੀਵ ਅਦਤੀਆ ਵੀ ਨਜ਼ਰ ਆਏ। ਰਾਜੀਵ ਅਦਤੀਆ ਨੇ ਵੀ ਕਰਨ ਸਿੰਘ ਗਰੋਵਰ ਦੀ ਜਨਮਦਿਨ ਪਾਰਟੀ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਬਿਪਾਸ਼ਾ ਬਾਸੂ ਤੇ ਕਰਨ ਸਿੰਘ ਗਰੋਵਰ ਦੀ ਮੁਲਾਕਾਤ ਸਾਲ 2015 ਦੀ ਫਿਲਮ ‘ਅਲੋਨ’ ਦੀ ਸ਼ੂਟਿੰਗ ਦੌਰਾਨ ਹੋਈ ਸੀ, ਜਿਸ ਤੋਂ ਬਾਅਦ ਦੋਵਾਂ ਨੇ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ। ਅਪ੍ਰੈਲ 2016 ‘ਚ ਦੋਹਾਂ ਨੇ ਵਿਆਹ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...