November 12, 2026, 3:11 am
----------- Advertisement -----------
HomeNewsEntertainmentਬਿਪਾਸ਼ਾ ਬਾਸੂ- ਕਰਨ ਸਿੰਘ ਗਰੋਵਰ ਨੇ ਆਪਣੀ ਬੇਟੀ ਲਈ ਖਰੀਦੀ ਔਡੀ Q7,...

ਬਿਪਾਸ਼ਾ ਬਾਸੂ- ਕਰਨ ਸਿੰਘ ਗਰੋਵਰ ਨੇ ਆਪਣੀ ਬੇਟੀ ਲਈ ਖਰੀਦੀ ਔਡੀ Q7, ਕਾਰ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼

Published on

----------- Advertisement -----------

ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਹਾਲ ਹੀ ਵਿੱਚ ਇੱਕ ਲਗਜ਼ਰੀ ਕਾਰ ਔਡੀ Q7 ਖਰੀਦੀ ਹੈ, ਜਿਸ ਦੀ ਇੱਕ ਵੀਡੀਓ ਬਿਪਾਸ਼ਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਵੀਡੀਓ ‘ਚ ਜੋੜਾ ਆਪਣੀ ਨਵੀ ਕਾਰ ਦਾ ਨਾਲ ਨਜ਼ਰ ਆ ਰਿਹਾ ਹੈ। ਇਸ ਗੱਡੀ ਦੀ ਕੀਮਤ 84.70 ਲੱਖ ਰੁਪਏ ਤੋਂ ਲੈ ਕੇ 92.30 ਲੱਖ ਰੁਪਏ ਤੱਕ ਹੈ। ਇਸ ਵੀਡੀਓ ‘ਚ ਅਦਾਕਾਰਾ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਰਨ ਨਾਲ ਕੇਕ ਕੱਟ ਕੇ ਜਸ਼ਨ ਵੀ ਮਨਾਇਆ। ਲੁੱਕ ਦੀ ਗੱਲ ਕਰੀਏ ਤਾਂ ਬਿਪਾਸ਼ਾ ਵਾਈਟ-ਬਲੈਕ ਸ਼ਰਟ ਦੇ ਨਾਲ ਵਾਈਟ ਜੀਨਸ ‘ਚ ਨਜ਼ਰ ਆਈ। ਇਸ ਦੇ ਨਾਲ ਹੀ ਕਰਨ ਵੀ ਕੈਜ਼ੂਅਲ ਲੁੱਕ ‘ਚ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬਿਪਾਸ਼ਾ ਨੇ ਕੈਪਸ਼ਨ ‘ਚ ਲਿਖਿਆ, ‘ਦੇਵੀ ਦੀ ਨਵੀਂ ਸਵਾਰੀ। ਦੁਰਗਾ ਦੁਰਗਾ। ਸਾਡੇ ਲਈ ਇਸ ਨੂੰ ਖਾਸ ਬਣਾਉਣ ਲਈ audi_mumbaiwest ਦਾ ਧੰਨਵਾਦ। ਦੱਸ ਦੇਈਏ, ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ 12 ਨਵੰਬਰ 2022 ਨੂੰ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ ਦੇਵੀ ਰੱਖਿਆ ਹੈ। ਵੀਡੀਓ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਉਨ੍ਹਾਂ ਦੀ ਪੋਸਟ ‘ਤੇ ਕੁਮੈਂਟ ਕਰਕੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।
ਦੱਸ ਦਈਏ ਕਿ ਬਿਪਾਸ਼ਾ ਅਤੇ ਕਰਨ ਕੋਲ ਇਸ ਔਡੀ Q7 ਤੋਂ ਪਹਿਲਾਂ ਵੋਕਸਵੈਗਨ ਬੀਟਲ ਅਤੇ ਟੋਇਟਾ ਫਾਰਚੂਨਰ ਵਰਗੀਆਂ ਗੱਡੀਆਂ ਹਨ, ਜਿਨ੍ਹਾਂ ਦੀ ਕੀਮਤ 30 ਤੋਂ 40 ਲੱਖ ਰੁਪਏ ਹੈ। ਔਡੀ Q7 ਕੰਪਨੀ ਦੀ ਸਭ ਤੋਂ ਵੱਧ ਵਿਕਣ ਵਾਲੀ SUV ਵਿੱਚੋਂ ਇੱਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...