July 22, 2026, 12:04 pm
----------- Advertisement -----------
HomeNewsEntertainmentਕੀ ਮਾਂ ਬਣ ਚੁੱਕੀ ਹੈ ਬਿਪਾਸ਼ਾ ਬਾਸੂ? ਜਾਣੋ ਵਾਇਰਲ ਹੋ ਰਹੀ ਤਸਵੀਰ...

ਕੀ ਮਾਂ ਬਣ ਚੁੱਕੀ ਹੈ ਬਿਪਾਸ਼ਾ ਬਾਸੂ? ਜਾਣੋ ਵਾਇਰਲ ਹੋ ਰਹੀ ਤਸਵੀਰ ਦਾ ਸੱਚ

Published on

----------- Advertisement -----------

ਨਵੀਂ ਦਿੱਲੀ: ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਦੌਰਾਨ ਬਿਪਾਸ਼ਾ ਬਾਸੂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਇਸ ਅਦਾਕਾਰਾ ਨੇ ਬੇਬੀ ਸ਼ਾਵਰ ਕਰਵਾਇਆ ਸੀ। ਬਿਪਾਸ਼ਾ ਬਾਸੂ ਆਪਣੀ ਪ੍ਰੈਗਨੈਂਸੀ ਦਾ ਖੁੱਲ੍ਹ ਕੇ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਪਰ ਹੁਣ ਅਚਾਨਕ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦੇ ਨਾਲ ਨਵਜੰਮੇ ਬੱਚੇ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਵੇਖ ਕੇ ਫੈਨਜ਼ ਦੁਚਿੱਤੀ ਵਿੱਚ ਪੈ ਗਏ ਹਨ। ਆਓ ਜਾਣਦੇ ਹਾਂ ਕੀ ਹੈ ਇਨ੍ਹਾਂ ਤਸਵੀਰਾਂ ਦੀ ਸੱਚਾਈ। ਪ੍ਰੈਗਨੈਂਸੀ ਦੇ ਵਿਚਾਲੇ ਅਦਾਕਾਰਾ ਬਿਪਾਸ਼ਾ ਬਾਸੂ ਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਬਿਪਾਸ਼ਾ ਤੇ ਕਰਨ ਸਿੰਘ ਗਰੋਵਰ ਇੱਕ ਨਵਜੰਮੇ ਬੱਚੇ ਦੇ ਨਾਲ ਨਜ਼ਰ ਆ ਰਹੇ ਹਨ।

ਦੋਵੇਂ ਬੱਚੇ ਨਾਲ ਖੇਡਦੇ ਹੋਏ ਵਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਜੋੜੇ ਨੂੰ ਵਧਾਈ ਦੇ ਰਹੇ ਹਨ। ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਸ਼ਾਇਦ ਬਿਪਾਸ਼ਾ ਨੇ ਬੱਚੇ ਨੂੰ ਜਨਮ ਦੇ ਦਿੱਤਾ ਹੈ। ਜੋੜੇ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ। ਦਰਅਸਲ ਬਿਪਾਸ਼ਾ ਦੀ ਗੋਦ ਵਿੱਚ ਨਜ਼ਰ ਆ ਰਹੀ ਇਹ ਬੱਚੀ ਅਦਾਕਾਰ ਵਿਵਾਨ ਭਟੇਨਾ ਦੀ ਹੈ। ਬਿਪਾਸ਼ਾ ਅਤੇ ਕਰਨ ਟੀਵੀ ਐਕਟਰ ਵਿਵਾਨ ਦੀ ਬੇਟੀ ਨੂੰ ਉਨ੍ਹਾਂ ਦੇ ਘਰ ਅਚਾਨਕ ਮਿਲਣ ਗਏ ਸਨ। ਇਹ ਤਸਵੀਰ ਸਾਲ 2019 ਦੀ ਹੈ ਜਿਸ ਨੂੰ ਕਰਨ ਸਿੰਘ ਗਰੋਵਰ ਨੇ 2019 ਵਿੱਚ ਪੋਸਟ ਕੀਤਾ ਸੀ। ਹਾਲਾਂਕਿ, ਹੁਣ ਬਿਪਾਸ਼ਾ ਦੇ ਪ੍ਰੈਗਨੈਂਸੀ ਤੋਂ ਬਾਅਦ ਇਹ ਫੋਟੋ ਕਾਫੀ ਵਾਇਰਲ ਹੋ ਰਹੀ ਹੈ ਅਤੇ ਕਮੈਂਟ ਬਾਕਸ ‘ਚ ਪ੍ਰਸ਼ੰਸਕ ਇਸ ਜੋੜੇ ਨੂੰ ਮਾਤਾ-ਪਿਤਾ ਬਣਨ ਲਈ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਟੀਵੀ ਐਕਟਰ ਵਿਵਾਨ ਭਟੇਨਾ ਅਤੇ ਕਰਨ ਸਿੰਘ ਗਰੋਵਰ ਲੰਬੇ ਸਮੇਂ ਤੋਂ ਚੰਗੇ ਦੋਸਤ ਹਨ। ਵਿਵਾਨ ਅਤੇ ਉਸ ਦੀ ਪਤਨੀ ਵਿਆਹ ਦੇ 14 ਸਾਲ ਬਾਅਦ ਮਾਤਾ-ਪਿਤਾ ਬਣ ਗਏ। ਇਸ ਲਈ ਬਿਪਾਸ਼ਾ ਅਤੇ ਕਰਨ ਨੇ ਘਰ ਜਾ ਕੇ ਉਸ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...