September 8, 2026, 1:18 am
----------- Advertisement -----------
HomeNewsEntertainmentਬੇਟੀ ਦੇਵੀ ਨਾਲ ਖੇਡਦੀ ਨਜ਼ਰ ਆਈ ਬਿਪਾਸ਼ਾ ਬਾਸੂ, ਮਾਂ-ਬੇਟੀ ਦੀ ਕਿਊਟਨੈੱਸ ਨੇ...

ਬੇਟੀ ਦੇਵੀ ਨਾਲ ਖੇਡਦੀ ਨਜ਼ਰ ਆਈ ਬਿਪਾਸ਼ਾ ਬਾਸੂ, ਮਾਂ-ਬੇਟੀ ਦੀ ਕਿਊਟਨੈੱਸ ਨੇ ਜਿੱਤਿਆ ਫੈਨਜ਼ ਦਾ ਦਿਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੀ ਬੇਟੀ ਦੇਵੀ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਜਿਸ ਦੀ ਝਲਕ ਉਹ ਅਕਸਰ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ, ਹਾਲ ਹੀ ਵਿੱਚ, ਅਦਾਕਾਰਾ ਨੇ ਨੰਨ੍ਹੀ ਦੇਵੀ ਨਾਲ ਆਪਣੀ ਇੱਕ ਬਹੁਤ ਹੀ ਪਿਆਰੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਹਾਲਾਂਕਿ ਇਸ ਤਸਵੀਰ ‘ਚ ਵੀ ਪ੍ਰਸ਼ੰਸਕ ਦੇਵੀ ਦਾ ਚਿਹਰਾ ਨਹੀਂ ਦੇਖ ਸਕੇ। ਇਹ ਤਸਵੀਰ ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਦੇਵੀ ਨੇ ਸਕਾਈ ਬਲੂ ਰੰਗ ਦਾ ਫਰੌਕ ਪਾਇਆ ਹੋਇਆ ਸੀ। ਹਾਲਾਂਕਿ ਦੇਵੀ ਦਾ ਸਿਰ ਕੈਮਰੇ ਵੱਲ ਹੈ।

ਜਿਸ ਕਾਰਨ ਉਸ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਦੂਜੇ ਪਾਸੇ ਬਿਪਾਸ਼ਾ ਦੀ ਗੱਲ ਕਰੀਏ ਤਾਂ ਫੋਟੋ ‘ਚ ਅਭਿਨੇਤਰੀ ਸਫੇਦ ਗਾਊਨ ਪਾਈ ਨਜ਼ਰ ਆ ਰਹੀ ਹੈ ਅਤੇ ਉਹ ਦੇਵੀ ਦੇ ਪੈਰ ਫੜ ਕੇ ਉਸ ਨਾਲ ਖੇਡ ਰਹੀ ਹੈ। ਇਸ ਕਿਊਟ ਫੋਟੋ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹੋਏ ਬਿਪਾਸ਼ਾ ਨੇ ਕੈਪਸ਼ਨ ‘ਚ ਲਿਖਿਆ- ‘ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਰੋਲ… ਦੇਵੀ ਦੀ ਮਾਂ ਬਣਨਾ।’ ਦੱਸ ਦੇਈਏ ਕਿ ਬਿਪਾਸ਼ਾ ਬਾਸੂ ਨੇ ਸਾਲ 2016 ਵਿੱਚ ਅਦਾਕਾਰ ਕਰਨ ਸਿੰਘ ਗਰੋਵਰ ਨਾਲ ਵਿਆਹ ਕੀਤਾ ਸੀ। ਇਸ ਦੇ ਨਾਲ ਹੀ ਵਿਆਹ ਦੇ ਛੇ ਸਾਲ ਬਾਅਦ ਬਿਪਾਸ਼ਾ ਨੇ 12 ਨਵੰਬਰ 2022 ਨੂੰ ਦੇਵੀ ਨੂੰ ਜਨਮ ਦਿੱਤਾ। ਇਸ ਦੀ ਜਾਣਕਾਰੀ ਜੋੜੇ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਸਾਰਿਆਂ ਨਾਲ ਸਾਂਝੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...