October 8, 2026, 6:14 am
----------- Advertisement -----------
HomeNewsEntertainmentਬਿਪਾਸ਼ਾ ਬਾਸੂ ਨੇ ਪਰਿਵਾਰ ਅਤੇ ਦੋਸਤਾਂ ਨਾਲ ਇੰਝ ਮਨਾਇਆ ਜਨਮਦਿਨ, ਸਾਹਮਣੇ ਆਈਆਂ...

ਬਿਪਾਸ਼ਾ ਬਾਸੂ ਨੇ ਪਰਿਵਾਰ ਅਤੇ ਦੋਸਤਾਂ ਨਾਲ ਇੰਝ ਮਨਾਇਆ ਜਨਮਦਿਨ, ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਬਿਪਾਸ਼ਾ ਬਾਸੂ ਲੰਬੇ ਸਮੇਂ ਤੋਂ ਫਿਲਮੀ ਦੁਨੀਆ ਤੋਂ ਦੂਰ ਹੈ। ਪਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੀ ਬਿਪਾਸ਼ਾ ਹਰ ਰੋਜ਼ ਲਾਈਮਲਾਈਟ ਦਾ ਹਿੱਸਾ ਬਣ ਜਾਂਦੀ ਹੈ। ਬਿਪਾਸ਼ਾ ਬਾਸੂ ਨੇ 7 ਜਨਵਰੀ ਯਾਨੀ ਸ਼ਨੀਵਾਰ ਨੂੰ ਆਪਣਾ 44ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਇਸ ਦੌਰਾਨ ਬਿਪਾਸ਼ਾ ਬਾਸੂ ਨੇ ਆਪਣੇ ਘਰ ‘ਤੇ ਇਕ ਪਾਰਟੀ ਦਾ ਆਯੋਜਨ ਵੀ ਕੀਤਾ, ਜਿਸ ‘ਚ ਉਨ੍ਹਾਂ ਦੇ ਸਾਰੇ ਦੋਸਤਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਅਜਿਹੇ ‘ਚ ਬਿਪਾਸ਼ਾ ਬਾਸੂ ਦੇ ਇਸ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਾਜ਼ਾ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਬਿਪਾਸ਼ਾ ਬਾਸੂ ਨੇ ਆਪਣਾ ਜਨਮਦਿਨ ਪਤੀ ਅਤੇ ਮਸ਼ਹੂਰ ਅਭਿਨੇਤਾ ਕਰਨ ਸਿੰਘ ਗਰੋਵਰ, ਹੋਰ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨਾਲ ਬਹੁਤ ਧੂਮਧਾਮ ਨਾਲ ਮਨਾਇਆ। ਇਸ ਦੌਰਾਨ ਬਿਪਾਸ਼ਾ ਬਾਸੂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸਟੋਰੀ ‘ਚ ਆਪਣੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਾਜ਼ਾ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਬਿਪਾਸ਼ਾ ਦੀਆਂ ਇਨ੍ਹਾਂ ਲੇਟੈਸਟ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਪਤੀ ਕਰਨ ਸਿੰਘ ਗਰੋਵਰ ਅਤੇ ਦੋਸਤਾਂ ਨਾਲ ਪਾਰਟੀ ਦੇ ਰੰਗਾਂ ‘ਚ ਰੰਗੀ ਨਜ਼ਰ ਆ ਰਹੀ ਹੈ। ਨਾਲ ਹੀ ਬਿਪਾਸ਼ਾ ਬਾਸੂ ਦੀ ਹੋਰ ਇੰਸਟਾ ਸਟੋਰੀ ‘ਚ ਮੌਜੂਦ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਕਰਨ ਅਤੇ ਪਰਿਵਾਰ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ। ਬਿਪਾਸ਼ਾ ਬਾਸੂ ਦੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਬਿਪਾਸ਼ਾ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ‘ਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...