ਵੈਲੇਂਨਟਾਈਨ ਡੇਅ (Valentine Day 2023)ਦੇ ਮੌਕੇ ‘ਤੇ ਬਾਲੀਵੁੱਡ ਹਸਤੀਆਂ ਨੇ ਵੀ ਆਪੋ ਆਪਣੇ ਵੈਲੇਂਨਟਾਈਨ ਨੂੰ ਵਧਾਈ ਦਿੱਤੀ ਹੈ । ਇਸ ਮੌਕੇ ‘ਤੇ ਅਦਾਕਾਰਾ ਬਿਪਾਸ਼ਾ ਬਾਸੂ (Bipasha Basu) ਨੇ ਵੀ ਆਪਣੀ ਧੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਧੀ ਦੇ ਲਈ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਵੀ ਸਾਂਝਾ ਕੀਤਾ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਉਸ ਦੀ ਧੀ ਤਿੰਨ ਮਹੀਨੇ ਦੀ ਹੋ ਗਈ ਹੈ । ਸਮਾਂ ਬੜੀ ਤੇਜ਼ੀ ਦੇ ਨਾਲ ਅੱਗੇ ਵਧ ਰਿਹਾ ਹੈ ਅਤੇ ਦੇਵੀ ਦੇ ਨਾਲ ਗੁਜ਼ਾਰਿਆ ਹਰ ਪਲ ਜ਼ਿੰਦਗੀ ਦੀਆਂ ਬਿਹਤਰੀਨ ਯਾਦਾਂ ਬਣ ਰਿਹਾ ਹੈ’। ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ ।
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਇੱਕ ਫੁੱਲਾਂ ਦੇ ਗੁਲਦਸਤੇ ਦੀ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਧੀ ਦੇਵੀ ਨੂੰ ਵੈਲੇਂਨਟਾਈਨ ਡੇਅ ਦੀ ਵਧਾਈ ਦਿੱਤੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੇਰੇ ਪਤੀ ਅਤੇ ਪਿਆਰੀ ਧੀ ਨੂੰ ਵੈਲੇਂਨਟਾਈਨ ਡੇਅ ਦੀ ਵਧਾਈ’। ਬਿਪਾਸ਼ਾ ਬਾਸੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ‘ਰਾਜ਼’, ‘ਜਿਸਮ’, ‘ਧੁਮ-੨’ ਵਰਗੀਆਂ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।












