July 25, 2026, 4:27 pm
----------- Advertisement -----------
HomeNewsEntertainmentਬੌਲੀਵੁੱਡ ਅਦਾਕਾਰ ਅਜੈ ਦੇਵਗਨ 'ਸਿੰਘਮ ਅਗੇਨ' ਦੇ ਸੈੱਟ 'ਤੇ ਹੋਏ ਜ਼ਖਮੀ, ਸ਼ੂਟਿੰਗ...

ਬੌਲੀਵੁੱਡ ਅਦਾਕਾਰ ਅਜੈ ਦੇਵਗਨ ‘ਸਿੰਘਮ ਅਗੇਨ’ ਦੇ ਸੈੱਟ ‘ਤੇ ਹੋਏ ਜ਼ਖਮੀ, ਸ਼ੂਟਿੰਗ ਕੀਤੀ ਰੱਦ

Published on

----------- Advertisement -----------

 ਬੌਲੀਵੁੱਡ ਅਦਾਕਾਰ ਅਜੈ ਦੇਵਗਨ ਜ਼ਖਮੀ ਹੋ ਗਏ ਹਨ। ਰੋਹਿਤ ਸ਼ੈੱਟੀ ਦੀ ਫਿਲਮ ‘ਸਿੰਘਮ ਅਗੇਨ’ ਦੇ ਸੈੱਟ ‘ਤੇ ਉਸ ਦੀ ਅੱਖ ‘ਤੇ ਸੱਟ ਲੱਗ ਗਈ ਸੀ। ਸੈੱਟ ‘ਤੇ ਇਹ ਹਾਦਸਾ ਹੁੰਦੇ ਹੀ ਨਿਰਦੇਸ਼ਕ ਰੋਹਿਤ ਸ਼ੈੱਟੀ ਨੇ ਮੁੰਬਈ ‘ਚ ਚੱਲ ਰਹੀ ਫਿਲਮ ਦੀ ਸ਼ੂਟਿੰਗ ਰੱਦ ਕਰ ਦਿੱਤੀ। ਇਸ ਤੋਂ ਇਲਾਵਾ ਅਜੈ ਨੇ ਡਾਕਟਰ ਦੀ ਸਲਾਹ ਵੀ ਲਈ ਹੈ। 

ਖਬਰਾਂ ਦੀ ਮੰਨੀਏ ਤਾਂ ਅਜੈ ਦੇ ਜ਼ਖਮੀ ਹੋਣ ਤੋਂ ਬਾਅਦ ਮੇਕਰਸ ਨੇ ਮੁੰਬਈ ਦਾ ਸ਼ੈਡਿਊਲ ਰੱਦ ਕਰ ਦਿੱਤਾ ਹੈ। ਹੁਣ ਇਸ ਫਿਲਮ ਦੀ ਸ਼ੂਟਿੰਗ 2024 ਵਿੱਚ ਹੈਦਰਾਬਾਦ ਵਿੱਚ ਸ਼ੁਰੂ ਹੋਵੇਗੀ।

 ਸਿੰਘਮ 3 ਇੱਕ ਮਲਟੀਸਟਾਰਰ ਫਿਲਮ ਹੈ। ਇਸ ‘ਚ ਅਜੈ ਤੋਂ ਇਲਾਵਾ ਟਾਈਗਰ ਸ਼ਰਾਫ, ਅਕਸ਼ੈ ਕੁਮਾਰ, ਰਣਵੀਰ ਸਿੰਘ, ਦੀਪਿਕਾ ਪਾਦੁਕੋਣ ਅਤੇ ਕਰੀਨਾ ਕਪੂਰ ਵਰਗੇ ਕਲਾਕਾਰ ਵੀ ਨਜ਼ਰ ਆਉਣਗੇ। ਫਿਲਮ ਦੇ ਸਾਰੇ ਕਲਾਕਾਰਾਂ ਦੇ ਫਰਸਟ ਲੁੱਕ ਪੋਸਟਰ ਰਿਲੀਜ਼ ਹੋ ਗਏ ਹਨ। ਕਿਹਾ ਜਾ ਰਿਹਾ ਹੈ ਕਿ ਇਹ ਰਾਮਾਇਣ ਦੇ ਥੀਮ ‘ਤੇ ਆਧਾਰਿਤ ਹੋਵੇਗੀ।

 ‘ਸਿੰਘਮ’ ਰੋਹਿਤ ਸ਼ੈਟੀ ਅਤੇ ਅਜੈ ਦੇਵਗਨ ਦੀ ਬਹੁਤ ਮਸ਼ਹੂਰ ਫਰੈਂਚਾਇਜ਼ੀ ਹੈ। ਇਸ ਦੇ ਪਿਛਲੇ ਦੋਵੇਂ ਭਾਗ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕਰ ਚੁੱਕੇ ਹਨ। 2011 ‘ਚ ਰਿਲੀਜ਼ ਹੋਈ ‘ਸਿੰਘਮ’ 147.89 ਕਰੋੜ ਰੁਪਏ ਦੀ ਕਮਾਈ ਕਰਕੇ ਸਾਲ ਦੀ ਛੇਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੀ।

2014 ਵਿੱਚ ਰਿਲੀਜ਼ ਹੋਈ ‘ਸਿੰਘਮ ਰਿਟਰਨਜ਼’ ਵੀ ਸਾਲ ਦੀ ਛੇਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੀ। ਇਸ ਨੇ ਬਾਕਸ ਆਫਿਸ ‘ਤੇ 215 ਕਰੋੜ ਰੁਪਏ ਦੀ ਕਮਾਈ ਕੀਤੀ।

 ਇਸ ਤੋਂ ਬਾਅਦ ਰੋਹਿਤ ਨੇ 2018 ਵਿੱਚ ਰਣਵੀਰ ਸਿੰਘ ਨਾਲ ਸਿੰਬਾ ਅਤੇ 2021 ਵਿੱਚ ਅਕਸ਼ੈ ਕੁਮਾਰ ਨਾਲ ਸੂਰਿਆਵੰਸ਼ੀ ਬਣਾਈ ਸੀ। ਇਹ ਦੋਵੇਂ ਫਿਲਮਾਂ ਸਿੰਘਮ ਫਰੈਂਚਾਇਜ਼ੀ ਨਾਲ ਜੁੜੀਆਂ ਹੋਈਆਂ ਸਨ। ਹੁਣ ਇਹ ਸਾਰੇ ਕਲਾਕਾਰ ਇੱਕ ਵਾਰ ਫਿਰ ‘ਸਿੰਘਮ ਅਗੇਨ’ ਵਿੱਚ ਇਕੱਠੇ ਨਜ਼ਰ ਆਉਣਗੇ। ਰੋਹਿਤ ਇਸ ਫਿਲਮ ਨੂੰ 15 ਅਗਸਤ 2024 ਨੂੰ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...