July 22, 2026, 1:42 pm
----------- Advertisement -----------
HomeNewsBreaking Newsਬੌਲੀਵੁੱਡ ਅਦਾਕਾਰ ਅਰਬਾਜ਼ ਖਾਨ ਬੱਝਣ ਜਾ ਰਹੇ ਹਨ ਵਿਆਹ ਦੇ ਬੰਧਨ 'ਚ,...

ਬੌਲੀਵੁੱਡ ਅਦਾਕਾਰ ਅਰਬਾਜ਼ ਖਾਨ ਬੱਝਣ ਜਾ ਰਹੇ ਹਨ ਵਿਆਹ ਦੇ ਬੰਧਨ ‘ਚ, 56 ਸਾਲ ਦੀ ਉਮਰ ‘ਚ ਦੂਜੀ ਵਾਰ ਕਰਾਉਣਗੇ ਵਿਆਹ

Published on

----------- Advertisement -----------

ਬੌਲੀਵੁੱਡ ਅਭਿਨੇਤਾ ਅਤੇ ਫਿਲਮਕਾਰ ਅਰਬਾਜ਼ ਖਾਨ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। 56 ਸਾਲਾ ਅਰਬਾਜ਼ ਦੀ ਦੁਲਹਨ ਮੇਕਅੱਪ ਆਰਟਿਸਟ ਸ਼ੁਰਾ ਖਾਨ ਬਣਨ ਜਾ ਰਹੀ ਹੈ। ਅਰਬਾਜ਼ ਦੀ ਭੈਣ ਅਰਪਿਤਾ ਖਾਨ ਦੇ ਘਰ ਦੋਵਾਂ ਦੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ। ਇਸ ਵਿਆਹ ‘ਚ ਅਰਬਾਜ਼ ਦੇ ਕਰੀਬੀ ਅਤੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਣਗੇ।

ਅਰਬਾਜ਼ ਤੋਂ ਇਲਾਵਾ ਉਸ ਦੇ ਮਾਤਾ-ਪਿਤਾ ਸਲੀਮ ਅਤੇ ਸਲਮਾ ਖਾਨ, ਹੇਲਨ, ਭਰਾ ਸਲਮਾਨ ਅਤੇ ਸੋਹੇਲ ਖਾਨ, ਭੈਣਾਂ ਅਲਵੀਰਾ ਖਾਨ ਅਗਨੀਹੋਤਰੀ ਅਤੇ ਯੂਲੀਆ ਵੰਤੂਰ, ਅਭਿਨੇਤਰੀ ਰਿਧੀਮਾ ਪੰਡਿਤ ਵੀ ਅਰਪਿਤਾ ਦੇ ਘਰ ਪਹੁੰਚੇ ਹਨ।

 ਇਸ ਤੋਂ ਪਹਿਲਾਂ ਅਰਬਾਜ਼ ਨੇ ਬੀਤੇ ਸ਼ਨੀਵਾਰ ਸ਼ਾਮ ਮੁੰਬਈ ਪੁਲਿਸ ਦੇ ਪ੍ਰੋਗਰਾਮ ਉਮੰਗ ‘ਚ ਹਿੱਸਾ ਲਿਆ ਸੀ। ਜਦੋਂ ਅਭਿਨੇਤਾ ਇਵੈਂਟ ਵਿੱਚ ਪੈਪਰਾਜ਼ੀ ਲਈ ਪੋਜ਼ ਦੇ ਰਿਹਾ ਸੀ, ਤਾਂ ਪੈਪਸ ਨੇ ਮਜ਼ਾਕ ਵਿੱਚ ਉਨ੍ਹਾਂ ਦੇ ਵਿਆਹ ਬਾਰੇ ਪੁੱਛਿਆ, ਸਰ ਕੱਲ ਕਿੱਥੇ ਆਉਣਾ ਹੈ? ਤਾਂ ਇਹ ਸੁਣ ਕੇ ਅਰਬਾਜ਼ ਸ਼ਰਮਾ ਗਏ।  

ਦੂਜੇ ਪਾਸੇ ਵਿਆਹ ਦੀਆਂ ਖਬਰਾਂ ਵਿਚਾਲੇ ਸਲਮਾਨ ਖਾਨ ਨੇ ਭਰਾ ਅਰਬਾਜ਼ ਦੀ ਪਹਿਲੀ  ਪਤਨੀ ਮਲਾਇਕਾ ਅਰੋੜਾ ਨੂੰ ਕ੍ਰਿਸਮਸ ਦਾ ਤੋਹਫਾ ਭੇਜਿਆ ਹੈ। ਮਲਾਇਕਾ ਨੇ ਆਪਣੀ ਇੰਸਟਾ ਸਟੋਰੀਜ਼ ‘ਚ ਇਕ ਵੀਡੀਓ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੇਖਿਆ ਜਾ ਸਕਦਾ ਹੈ ਕਿ ਸਲਮਾਨ ਨੂੰ ਉਨ੍ਹਾਂ ਦੀ ਟੀਮ ਨੇ ਬੀਇੰਗ ਹਿਊਮਨ ਗਿਫਟ ਪੈਕ ਦਿੱਤਾ ਹੈ। 

ਸ਼ੁਰਾ ਬੌਲੀਵੁੱਡ ਅਭਿਨੇਤਰੀ ਰਵੀਨਾ ਟੰਡਨ ਅਤੇ ਉਸਦੀ ਧੀ ਰਾਸ਼ਾ ਦੀ ਨਿੱਜੀ ਮੇਕਅੱਪ ਕਲਾਕਾਰ ਹੈ। ਉਸ ਦੀ ਮੁਲਾਕਾਤ ਅਰਬਾਜ਼ ਨਾਲ ਆਉਣ ਵਾਲੀ ਫਿਲਮ ‘ਪਟਨਾ ਸ਼ੁਕਲਾ’ ਦੇ ਸੈੱਟ ‘ਤੇ ਹੋਈ ਸੀ। ਦੋਵੇਂ ਇਕ-ਦੂਜੇ ਨੂੰ ਲੈ ਕੇ ਕਾਫੀ ਗੰਭੀਰ ਸਨ ਅਤੇ ਜਲਦੀ ਹੀ ਵਿਆਹ ਕਰਨਾ ਚਾਹੁੰਦੇ ਸਨ।

 ਅਰਬਾਜ਼ ਨੇ ਇਸ ਤੋਂ ਪਹਿਲਾਂ ਮਾਡਲ-ਅਦਾਕਾਰਾ ਮਲਾਇਕਾ ਅਰੋੜਾ ਨਾਲ 1998 ‘ਚ ਵਿਆਹ ਕੀਤਾ ਸੀ। ਵਿਆਹ ਦੇ 19 ਸਾਲ ਬਾਅਦ 2017 ‘ਚ ਦੋਹਾਂ ਦਾ ਤਲਾਕ ਹੋ ਗਿਆ। ਅਰਬਾਜ਼ ਅਤੇ ਮਲਾਇਕਾ ਦਾ 21 ਸਾਲ ਦਾ ਬੇਟਾ ਅਰਹਾਨ ਖਾਨ ਹੈ। ਮਲਾਇਕਾ ਇਨ੍ਹੀਂ ਦਿਨੀਂ ਫਿਲਮ ਨਿਰਮਾਤਾ ਬੋਨੀ ਕਪੂਰ ਦੇ ਬੇਟੇ ਅਰਜੁਨ ਕਪੂਰ ਨੂੰ ਡੇਟ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...