September 6, 2026, 8:41 am
----------- Advertisement -----------
HomeNewsEntertainmentਰਾਜਪਾਲ ਯਾਦਵ ਦੀ ਕਰੋੜਾਂ ਦੀ ਪ੍ਰਾਪਰਟੀ seized, ਇਸ ਕਾਰਨ ਹੋਈ ਅਦਾਕਾਰ ਖਿਲਾਫ...

ਰਾਜਪਾਲ ਯਾਦਵ ਦੀ ਕਰੋੜਾਂ ਦੀ ਪ੍ਰਾਪਰਟੀ seized, ਇਸ ਕਾਰਨ ਹੋਈ ਅਦਾਕਾਰ ਖਿਲਾਫ ਕਾਰਵਾਈ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਰਹਿਣ ਵਾਲੇ ਬਾਲੀਵੁੱਡ ਅਭਿਨੇਤਾ ਰਾਜਪਾਲ ਯਾਦਵ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਬਾਲੀਵੁੱਡ ਅਦਾਕਾਰ ਅਤੇ ਕਾਮੇਡੀ ਸਟਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਬੈਂਕ ਤੋਂ ਲਏ ਕਰਜ਼ੇ ਨੂੰ ਮੋੜਨ ਤੋਂ ਅਸਮਰੱਥ ਹੋਣ ਕਾਰਨ ਅਦਾਕਾਰ ਦੇ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਕਾਰਨ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਦੱਸ ਦਈਏ ਕਿ ਇਹ ਮਾਮਲਾ 2012 ‘ਚ ਰਿਲੀਜ਼ ਹੋਈ ਅਦਾਕਾਰ ਦੀ ਫਿਲਮ ‘ਅਤਾ ਪਤਾ ਲਾਪਤਾ’ ਨਾਲ ਸਬੰਧਤ ਹੈ। ਇਹ ਫਿਲਮ ਰਾਜਪਾਲ ਦੁਆਰਾ ਨਿਰਦੇਸ਼ਿਤ ਕੀਤੀ ਗਈ ਸੀ ਜਦੋਂ ਕਿ ਉਨ੍ਹਾਂ ਦੀ ਪਤਨੀ ਰਾਧਾ ਯਾਦਵ ਇਸਦੀ ਨਿਰਮਾਤਾ ਸੀ।
ਫਿਲਮ ਲਈ ਰਾਜਪਾਲ ਨੇ ਸੈਂਟਰਲ ਬੈਂਕ ਆਫ ਇੰਡੀਆ, ਮੁੰਬਈ ਦੀ ਬਾਂਦਰਾ ਬ੍ਰਾਂਚ ਤੋਂ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਹੁਣ ਕਰਜ਼ਾ ਨਾ ਮੋੜ ਸਕਣ ਕਾਰਨ ਬੈਂਕ ਨੇ ਸ਼ਾਹਜਹਾਂਪੁਰ ਦੇ ਸੇਠ ਐਨਕਲੇਵ ਸਥਿਤ ਉਸ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰ ਲਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁੰਬਈ ਤੋਂ ਸੈਂਟਰਲ ਬੈਂਕ ਆਫ ਇੰਡੀਆ ਦੇ ਅਧਿਕਾਰੀ ਦੋ ਦਿਨ ਪਹਿਲਾਂ ਸ਼ਾਹਜਹਾਂਪੁਰ ਪਹੁੰਚੇ ਸਨ। ਐਤਵਾਰ ਨੂੰ ਰਾਜਪਾਲ ਦੀ ਜਾਇਦਾਦ ‘ਤੇ ਬੈਂਕ ਦਾ ਬੈਨਰ ਲਗਾਇਆ ਗਿਆ। ਇਸ ਵਿੱਚ ਲਿਖਿਆ ਹੈ ਕਿ ਇਹ ਜਾਇਦਾਦ ਸੈਂਟਰਲ ਬੈਂਕ ਆਫ ਇੰਡੀਆ, ਮੁੰਬਈ ਦੀ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਖਰੀਦ-ਵੇਚ ਨਾ ਕੀਤੀ ਜਾਵੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਵੀ ਇਸ ਮਾਮਲੇ ਵਿੱਚ ਰਾਜਪਾਲ ਨੂੰ 3 ਮਹੀਨੇ ਲਈ ਜੇਲ੍ਹ ਜਾਣਾ ਪਿਆ ਸੀ। ਦਿੱਲੀ ਸਥਿਤ ਕੰਪਨੀ ਮੁਰਲੀ ​​ਪ੍ਰੋਜੈਕਟਸ ਨੇ ਰਾਜਪਾਲ ਯਾਦਵ ਦੀ ਕੰਪਨੀ ਸ਼੍ਰੀ ਨੌਰੰਗ ਗੋਦਾਵਰੀ ਐਂਟਰਟੇਨਮੈਂਟ ਖਿਲਾਫ ਸਿਵਲ ਕੇਸ ਦਾਇਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...