July 26, 2026, 1:24 pm
----------- Advertisement -----------
HomeNewsEntertainmentਕੰਗਨਾ ਰਣੌਤ ਨੇ 'ਦਿ ਕਸ਼ਮੀਰ ਫਾਈਲਜ਼' ਫਿਲਮ ਦੀ ਕੀਤੀ ਪ੍ਰਸ਼ੰਸ਼ਾ, ਪੜ੍ਹੋ ਕੀ...

ਕੰਗਨਾ ਰਣੌਤ ਨੇ ‘ਦਿ ਕਸ਼ਮੀਰ ਫਾਈਲਜ਼’ ਫਿਲਮ ਦੀ ਕੀਤੀ ਪ੍ਰਸ਼ੰਸ਼ਾ, ਪੜ੍ਹੋ ਕੀ ਕਿਹਾ

Published on

----------- Advertisement -----------

ਫਿਲਮ ‘ਦਿ ਕਸ਼ਮੀਰ ਫਾਈਲਜ਼’ ਨਵੇਂ ਰਿਕਾਰਡ ਅਤੇ ਇਤਿਹਾਸ ਰਚ ਰਹੀ ਹੈ। 11 ਮਾਰਚ ਨੂੰ ਰਿਲੀਜ਼ ਹੋਈ ਇਸ ਫਿਲਮ ਦਾ ਪਹਿਲੇ ਦਿਨ ਦਾ ਕੁਲੈਕਸ਼ਨ ਕਰੀਬ 3.5 ਕਰੋੜ ਸੀ, ਜੋ ਦੂਜੇ ਦਿਨ 8.5 ਕਰੋੜ ਅਤੇ ਤੀਜੇ ਦਿਨ 15.10 ਕਰੋੜ ਤੱਕ ਪਹੁੰਚ ਗਿਆ। ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਜੋ ਆਪਣੇ ਮਨ ਦੀ ਗੱਲ ਕਰਦੇ ਹੋਏ ਕਦੇ ਵੀ ਆਪਣੇ ਆਪ ਨੂੰ ਪਿੱਛੇ ਨਹੀਂ ਰੱਖਦੀ, ਨੇ ਹਾਲ ਹੀ ਵਿੱਚ ਬਹੁਤ ਚਰਚਿਤ ਫਿਲਮ ਦਿ ਕਸ਼ਮੀਰ ਫਾਈਲਜ਼ ਦੇਖੀ। ਕੰਗਨਾ ਨੇ ਫਿਲਮ ਦੇਖਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਆਪਣੇ ਇੰਸਟਾਗ੍ਰਾਮ ‘ਤੇ ਇਸ ਫਿਲਮ ਨੂੰ ਵੇਖਣ ਬਾਅਦ ਪੋਸਟ ਵੀ ਸ਼ੇਅਰ ਕੀਤੀ ਅਤੇ ਲੋਕਾਂ ਨੂੰ ਫਿਲਮ ਵੇਖਣ ਲਈ ਵੀ ਕਿਹਾ।
ਕੰਗਨਾ ਰਣੌਤ ਨੇ ਆਪਣੀ ਇੱਕ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ, “ਦਿ ਕਸ਼ਮੀਰ ਫਾਈਲਸ ਕੋਰੋਨਾ ਮਹਾਂਮਾਰੀ ਤੋਂ ਬਾਅਦ ਸਿਨੇਮਾਘਰਾਂ ਵਿੱਚ ਪਹਿਲੀ ਸਫਲ ਅਤੇ ਲਾਭਕਾਰੀ ਹਿੰਦੀ ਫਿਲਮ ਹੈ… ਮੈਂ ਤੁਹਾਨੂੰ ਇਹ ਸਭ ਇਸ ਲਈ ਦੱਸ ਰਹੀ ਹਾਂ ਕਿਉਂਕਿ ਫਿਲਮ ਮਾਫੀਆ ਅਤੇ ਉਨ੍ਹਾਂ ਦਾ ਬਿਕਾਊ ਮੀਡੀਆ ਤੁਹਾਨੂੰ ਇਹ ਸਭ ਕਦੇ ਨਹੀਂ ਦਸੇਗਾ। ਇੰਡਸਟਰੀ ਤੋਂ ਕੋਈ ਵੀ ਇਸ ਦੀ ਤਾਰੀਫ ਜਾਂ ਪ੍ਰਸ਼ੰਸਾ ਨਹੀਂ ਕਰੇਗਾ, ਇਸ ਲਈ ਮੈਂ ਆਪਣਾ ਕੰਮ ਕਰ ਰਹੀ ਹਾਂ।
ਵਿਵੇਕ ਰੰਜਨ ਅਗਨੀਹੋਤਰੀ ਦੁਆਰਾ ਨਿਰਦੇਸ਼ਤ ਇਹ ਫਿਲਮ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ਬਿਆਨ ਕਰਦੀ ਹੈ। ਕੰਗਨਾ ਰਣੌਤ ਤੋਂ ਇਲਾਵਾ ਇਸ ਫਿਲਮ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਕਸ਼ੈ ਕੁਮਾਰ, ਸਮੇਤ ਕਈ ਮਸ਼ਹੂਰ ਹਸਤੀਆਂ ਨੇ ਪ੍ਰਸ਼ੰਸਾ ਕੀਤੀ ਹੈ। ਇਸ ਵਿਚ ਮੁੱਖ ਭੂਮਿਕਾਵਾਂ ਵਿੱਚ ਅਨੁਪਮ ਖੇਰ, ਮਿਥੁਨ ਚੱਕਰਵਰਤੀ, ਪੱਲਵੀ ਜੋਸ਼ੀ ਅਤੇ ਦਰਸ਼ਨ ਕੁਮਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...