October 3, 2026, 3:08 am
----------- Advertisement -----------
HomeNewsEntertainmentਲਾਈਵ ਕੰਸਰਟ ‘ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਇਆ Burna Boy,...

ਲਾਈਵ ਕੰਸਰਟ ‘ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਇਆ Burna Boy, ਸਿੱਧੂ ਦੇ ਅੰਦਾਜ ‘ਚ ਪੱਟ ‘ਤੇ ਮਾਰੀ ਥਾਪੀ

Published on

----------- Advertisement -----------

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਹੀ ਨਹੀਂ ਦੁਨੀਆ ਭਰ ‘ਚ ਸੋਗ ਦੀ ਲਹਿਰ ਹੈ। ਸਿੱਧੂ ਮੂਸੇਵਾਲਾ ਦੀ ਬੇਵਕਤੀ ਹੋਈ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ। ਦੇਸ਼ ਦੁਨੀਆਂ ‘ਚ ਬੈਠੇ ਉਸ ਦੇ ਪ੍ਰਸ਼ੰਸਕਾਂ ਦੀਆਂ ਅੱਖਾਂ ਚੋਂ ਅੱਥਰੂ ਲਗਾਤਾਰ ਵਹਿ ਰਹੇ ਹਨ । ਉਸ ਦੇ ਦੁਨੀਆ ਭਰ ‘ਚ ਫੈਨਸ ਹੀ ਨਹੀਂ ਕਈ ਵੱਡੇ ਕਲਾਕਾਰ ਵੀ ਉਸ ਨੂੰ ਪਸੰਦ ਕਰਦੇ ਸਨ । ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਨਾਈਜੀਰੀਅਨ ਗਾਇਕ ਬਰੂਨਾ ਬੁਆਏ ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਚੱਲਦੇ ਸ਼ੋਅ ‘ਚ ਭਾਵੁਕ ਹੋ ਗਏ । ਗਾਇਕ ਦੀਆਂ ਅੱਖਾਂ ਚੋਂ ਹੰਝੂ ਆ ਗਏ । ਜਿਸ ਤੋਂ ਬਾਅਦ ਉਸ ਨੇ ਸਿੱਧੂ ਮੂਸੇਵਾਲਾ ਦੇ ਨਾਂਅ ਦਾ ਨਾਅਰਾ ਲਗਾਉਂਦੇ ਹੋਏ ਪੱਟ ‘ਤੇ ਥਾਪੀ ਮਾਰਦੇ ਹੋਏ ਉਸ ਨੂੰ ਯਾਦ ਕੀਤਾ ।

ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਅੱਜ ਪੰਜਾਬ ਦਾ ਬੱਚਾ ਬੱਚਾ ਰੋ ਰਿਹਾ ਹੈ । ਪਰ ਮਾਪਿਆਂ ਦਾ ਇਕਲੌਤਾ ਪੁੱਤਰ ਕਿਸੇ ਦੂਸਰੀ ਦੁਨੀਆ ‘ਚ ਚਲਾ ਗਿਆ ਹੈ । ਆਪਣੀ ਕਮਾਈ ਸ਼ੌਹਰਤ ਅੱਜ ਉਹ ਨਹੀਂ ਵੇਖ ਪਾ ਰਿਹਾ । ਮਾਪਿਆਂ ਨੂੰ ਰੋਂਦਾ ਕੁਰਲਾਉਂਦਾ ਛੱਡ ਅੱਜ ਸ਼ੁਭਦੀਪ ਇਸ ਦੁਨੀਆ ਤੋਂ ਰੁਖਸਤ ਹੋ ਚੁੱਕਿਆ ਹੈ । ਪਿੱਛੇ ਰਹਿ ਗਈਆਂ ਨੇ ਉਸ ਦੀਆਂ ਯਾਦਾਂ ਅਤੇ ਮਾਪਿਆਂ ਲਈ ਕਦੇ ਨਾ ਮੁੱਕਣ ਵਾਲਾ ਦੁੱਖ । ਜਿਸ ਬੱਚੇ ਨੂੰ ਉਨ੍ਹਾਂ ਨੇ ਹੱਥੀਂ ਪਾਲਿਆ ਪੋਸਿਆ ਅਤੇ ਜਿੰਦਗੀ ਦੇ 28 ਸਾਲ ਉਸ ਦੀ ਦੇਖਭਾਲ ਕੀਤੀ, ਪਰ ਅੱਜ ਜਦੋਂ ਮਾਪਿਆਂ ਦੇ ਨਾਲ ਸੁੱਖ ਦੇ ਪਲ ਮਾਨਣ ਦਾ ਵੇਲਾ ਆਇਆ ਤਾਂ ਆਪ ਤੁਰ ਗਿਆ । ਸਿੱਧੂ ਮੂਸੇਵਾਲਾ ਦਾ ਇਸੇ ਮਹੀਨੇ ਵਿਆਹ ਹੋਣਾ ਸੀ । ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਇਲੈਕਸ਼ਨ ਕਾਰਨ ਉਸ ਨੇ ਆਪਣੇ ਵਿਆਹ ਦੀ ਤਰੀਕ ਅੱਗੇ ਪਾ ਦਿੱਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...