ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਕੈਰੀ ਆਨ ਜੱਟਾ 3’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ ਅਤੇ ਦਰਸ਼ਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਕਿ ਫਿਲਮ ਦਾ ਅਧਿਕਾਰਤ ਟੀਜ਼ਰ ਰਿਲੀਜ਼ ਹੋ ਗਿਆ ਹੈ। ਗਿੱਪੀ ਨੇ ਫਿਲਮ ਦਾ ਟੀਜ਼ਰ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਟੀਜ਼ਰ ਬਹੁਤ ਮਜ਼ੇਦਾਰ ਹੈ। ਟੀਜ਼ਰ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦਰਸ਼ਕਾਂ ਨੂੰ ਫਿਲਮ ‘ਚ ਕਾਮੇਡੀ ਦੀ ਚੰਗੀ ਡੋਜ਼ ਮਿਲਣ ਵਾਲੀ ਹੈ। ਇਸ ਤੋਂ ਇਲਾਵਾ ਟੀਜ਼ਰ ਦੇ ਬੈਕਗ੍ਰਾਊਂਡ ਦਾ ਸੰਗੀਤ ਵੀ ਬਹੁਤ ਧੂਮ-ਧੜਾਕੇ ਵਾਲਾ ਹੈ। ਟੀਜ਼ਰ ‘ਤੇ ਯੂਜ਼ਰਸ ਵੱਲੋਂ ਕਾਫੀ ਸਕਾਰਾਤਮਕ ਪ੍ਰਤੀਕਿਰਿਆ ਮਿਲ ਰਹੀ ਹੈ। ਹਰ ਕੋਈ ਫਿਲਮ ਦੀ ਰਿਲੀਜ਼ ਡੇਟ ਦਾ ਇੰਤਜ਼ਾਰ ਕਰ ਰਿਹਾ ਹੈ।
ਗਿੱਪੀ ਗਰੇਵਾਲ ਨੇ ਫਿਲਮ ਦਾ ਟੀਜ਼ਰ ਆਪਣੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਹੈ ਅਤੇ ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ “Carry on Jatta 3 ਦੇ ਟੀਜ਼ਰ ਨਾਲ ਇਹ ਨਾ ਰੁਕਣ ਵਾਲੇ ਹਾਸਿਆਂ ਦੀ ਸ਼ੁਰੂਆਤ ਹੈ” ਇਸ ਫਿਲਮ ਚ ਇਕ ਖਾਸ ਗੱਲ ਇਹ ਵੀ ਹੈ ਕਿ ਇਸ ਵਿੱਚ ਗਿੱਪੀ ਗਰੇਵਾਲ ਆਪਣੇ ਬੇਟੇ ਸ਼ਿੰਦਾ ਨਾਲ ਕੰਮ ਕਰਦੇ ਹੋਏ ਦਿਖਾਈ ਦੇਣਗੇ। ਸੋਨਮ ਬਾਜਵਾ ਤੋਂ ਇਲਾਵਾ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
----------- Advertisement -----------
ਗਿੱਪੀ ਗਰੇਵਾਲ ਦੀ ਫਿਲਮ ‘ਕੈਰੀ ਆਨ ਜੱਟਾ 3’ ਦਾ ਟੀਜ਼ਰ ਰਿਲੀਜ਼; ਖੂਬ ਸਾਰੀ ਮਸਤੀ, ਡਾਂਸ ਅਤੇ ਕਾਮੇਡੀ ਨਾਲ ਹੈ ਭਰਪੂਰ
Published on
----------- Advertisement -----------
----------- Advertisement -----------