November 11, 2026, 7:52 pm
----------- Advertisement -----------
HomeNewsEntertainmentਅਦਾਕਾਰਾ ਨਯਨਤਾਰਾ ਖ਼ਿਲਾਫ਼ ਕੇਸ ਦਰਜ, ਲੱਗੇ ਇਹ ਗੰਭੀਰ ਆਰੋਪ

ਅਦਾਕਾਰਾ ਨਯਨਤਾਰਾ ਖ਼ਿਲਾਫ਼ ਕੇਸ ਦਰਜ, ਲੱਗੇ ਇਹ ਗੰਭੀਰ ਆਰੋਪ

Published on

----------- Advertisement -----------

ਸਾਊਥ ਅਦਾਕਾਰਾ ਨਯਨਤਾਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਤਾਮਿਲ ਫਿਲਮ ਅੰਨਪੂਰਣੀ ‘ਚ ਭਗਵਾਨ ਰਾਮ ਦਾ ਅਪਮਾਨ ਕਰਨ ਦਾ ਦੋਸ਼ ਹੈ। ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਦਰਜ ਐਫਆਈਆਰ ਵਿੱਚ ਫਿਲਮ ਦੇ ਨਿਰਦੇਸ਼ਕ, ਨਿਰਮਾਤਾ ਅਤੇ ਨੈੱਟਫਲਿਕਸ ਇੰਡੀਆ ਦੇ ਕੰਟੈਂਟ ਹੈੱਡ ਸਮੇਤ 7 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਤੋਂ ਬਾਅਦ ਇਸ ਫਿਲਮ ਨੂੰ ਨੈੱਟਫਲਿਕਸ ਤੋਂ ਹਟਾ ਦਿੱਤਾ ਗਿਆ ਹੈ।
ਇਹ ਮਾਮਲਾ ਹਿੰਦੂ ਸੇਵਾ ਪ੍ਰੀਸ਼ਦ ਨੇ ਦਰਜ ਕਰਵਾਇਆ ਹੈ। ਦੋਸ਼ ਹੈ ਕਿ ਫਿਲਮ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਗਵਾਨ ਰਾਮ ਦਾ ਅਪਮਾਨ ਕੀਤਾ ਹੈ। ਨਾਲ ਹੀ ਫਿਲਮ ਰਾਹੀਂ ਲਵ ਜੇਹਾਦ ਨੂੰ ਵੀ ਪ੍ਰਮੋਟ ਕੀਤਾ ਗਿਆ ਹੈ। ਦੱਸ ਦਈਏ ਕਿ ਅੰਨਪੂਰਣੀ ਫਿਲਮ 1 ਦਸੰਬਰ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ, ਇਸ ਨੂੰ 29 ਦਸੰਬਰ ਨੂੰ ਨੈੱਟਫਲਿਕਸ ‘ਤੇ ਸਟ੍ਰੀਮ ਕੀਤਾ ਗਿਆ ਸੀ। ਵਿਰੋਧ ਪ੍ਰਦਰਸ਼ਨ ਅਤੇ ਕਈ ਪੁਲਿਸ ਸ਼ਿਕਾਇਤਾਂ ਤੋਂ ਬਾਅਦ ਫਿਲਮ ਨੂੰ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਦੂਜੇ ਪਾਸੇ ਬਜਰੰਗ ਦਲ ਅਤੇ ਹਿੰਦੂ ਆਈਟੀ ਸੈੱਲ ਨੇ ਵੀ ਮੁੰਬਈ ਵਿੱਚ ਅਦਾਕਾਰਾ ਨਯਨਥਾਰਾ ਅਤੇ ਹੋਰਾਂ ਖ਼ਿਲਾਫ਼ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...