October 15, 2026, 2:25 am
----------- Advertisement -----------
HomeNewsEntertainmentਸ਼ਾਹਰੁਖ ਖਾਨ ਦੀ ਫਿਲਮ 'ਪਠਾਨ' 'ਚ ਹੋਣਗੇ ਬਦਲਾਅ, ਸੈਂਸਰ ਬੋਰਡ ਨੇ ਦਿੱਤੇ...

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ‘ਚ ਹੋਣਗੇ ਬਦਲਾਅ, ਸੈਂਸਰ ਬੋਰਡ ਨੇ ਦਿੱਤੇ ਨਿਰਦੇਸ਼

Published on

----------- Advertisement -----------

ਫਿਲਮ ‘ਪਠਾਨ’ ਦੇ ਗੀਤ ‘ਬੇਸ਼ਰਮ ਰੰਗ’ ‘ਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ। ਸੈਂਟਰਲ ਬੋਰਡ ਫਾਰ ਫਿਲਮ ਸਰਟੀਫਿਕੇਸ਼ਨ ਨੇ ਫਿਲਮ ਦੇ ਕੁਝ ਦ੍ਰਿਸ਼ਾਂ ਅਤੇ ਗੀਤਾਂ ‘ਚ ਬਦਲਾਅ ਦਾ ਸੁਝਾਅ ਦਿੱਤਾ ਹੈ। CBFC ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੇ ‘ਪਠਾਨ’ ਦੇ ਨਿਰਮਾਤਾਵਾਂ ਨੂੰ ਕਿਹਾ ਹੈ ਕਿ ਉਹ ਰਿਲੀਜ਼ ਤੋਂ ਪਹਿਲਾਂ ਫਿਲਮ ਦੇ ਕੁਝ ਦ੍ਰਿਸ਼ਾਂ ਅਤੇ ਗੀਤਾਂ ਨੂੰ ਬਦਲ ਕੇ ਸੈਂਸਰ ਬੋਰਡ ਨੂੰ ਇਸ ਦਾ ਸੰਸ਼ੋਧਿਤ ਸੰਸਕਰਣ ਜਮ੍ਹਾਂ ਕਰਾਉਣ। ਸੈਂਸਰ ਬੋਰਡ ਦੇ ਸੁਝਾਅ ਮੁਤਾਬਕ ਫਿਲਮ ਨੂੰ ਦੇਖਣ ਤੋਂ ਬਾਅਦ ਇਸ ਵਿੱਚ ਕਈ ਬਦਲਾਅ ਕੀਤੇ ਜਾਣੇ ਚਾਹੀਦੇ ਹਨ। ਪ੍ਰਸੂਨ ਜੋਸ਼ੀ ਨੇ ਕਿਹਾ, “ਸੈਂਸਰ ਬੋਰਡ ਨੇ ਹਮੇਸ਼ਾ ਰਚਨਾਤਮਕਤਾ ਅਤੇ ਦਰਸ਼ਕਾਂ ਦੀ ਸੰਵੇਦਨਸ਼ੀਲਤਾ ਵਿਚਕਾਰ ਸੰਤੁਲਨ ਬਣਾਈ ਰੱਖਿਆ ਹੈ। ਸਾਨੂੰ ਭਰੋਸਾ ਹੈ ਕਿ ਅਸੀਂ ਗੱਲਬਾਤ ਰਾਹੀਂ ਕੋਈ ਨਾ ਕੋਈ ਰਸਤਾ ਲੱਭ ਸਕਦੇ ਹਾਂ।

ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵਿਵਾਦ ਚੱਲ ਰਿਹਾ ਹੈ। ਫਿਲਮ ਦੇ ਪਹਿਲੇ ਗੀਤ ‘ਬੇਸ਼ਰਮ ਰੰਗ’ ਦਾ ਫਰਸਟ ਲੁੱਕ ਸਾਹਮਣੇ ਆਉਂਦੇ ਹੀ ਇਹ ਗੀਤ ਚਰਚਾ ਦਾ ਵਿਸ਼ਾ ਬਣ ਗਿਆ ਸੀ। ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਫਿਲਮ ਦੇ ਬਾਈਕਾਟ ਦੀ ਮੰਗ ਵੀ ਉੱਠਣ ਲੱਗੀ ਹੈ। ਅਸਲ ‘ਚ ਦੀਪਿਕਾ ਨੇ ਗੀਤ ‘ਚ ਭਗਵੇਂ ਰੰਗ ਦੀ ਬਿਕਨੀ ਪਾਈ ਹੋਈ ਹੈ। ਜਿਸ ਨੂੰ ਲੈ ਕੇ ਕਈ ਹਿੰਦੂ ਸੰਗਠਨ ਸਵਾਲ ਉਠਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਦੀਪਿਕਾ ਨੇ ਇਹ ਰੰਗ ਪਾ ਕੇ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਕਈ ਥਾਵਾਂ ‘ਤੇ ਦੀਪਿਕਾ-ਸ਼ਾਹਰੁਖ ਦੇ ਪੁਤਲੇ ਵੀ ਸਾੜੇ ਗਏ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਕਾਫੀ ਵਿਵਾਦਾਂ ‘ਚ ਘਿਰ ਗਈ ਹੈ। ਇਸ ਦੌਰਾਨ ਸੈਂਸਰ ਬੋਰਡ ਦਾ ਇਹ ਸੁਝਾਅ ਫਿਲਮ ‘ਚ ਬਦਲਾਅ ਲਿਆ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...