July 27, 2026, 2:06 am
----------- Advertisement -----------
HomeNewsEntertainmentਅਮਰਿੰਦਰ ਗਿੱਲ ਦੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਜ਼ਬਰਦਸਤ ਟ੍ਰੇਲਰ...

ਅਮਰਿੰਦਰ ਗਿੱਲ ਦੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਜ਼ਬਰਦਸਤ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਫ਼ਿਲਮੀ ਜਗਤ ਦੇ ਹਰਮਨ ਪਿਆਰੇ ਐਕਟਰ ਅਮਰਿੰਦਰ ਗਿੱਲ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਨੇ। ਜੀ ਹਾਂ ਉਹ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਜਿਸ ਦਾ ਟ੍ਰੇਲਰ ਅੱਜ ਰਿਲੀਜ ਹੋ ਚੁੱਕਿਆ ਹੈ। 2 ਮਿੰਟ 42 ਸਕਿੰਟ ਦਾ ਟ੍ਰੇਲਰ ਦਰਸ਼ਕਾਂ ਨੂੰ ਵੀਡੀਓ ਦੇ ਨਾਲ ਜੋੜ ਕੇ ਰੱਖਦਾ ਹੈ। ਟ੍ਰੇਲਰ ‘ਚ ਅਮਰਿੰਦਰ ਗਿੱਲ, ਬਿੰਨੂ ਢਿੱਲੋਂ, ਸਰਗੁਣ ਮਹਿਤਾ, ਕਰਮਜੀਤ ਅਨਮੋਲ, ਰਾਜ ਕਾਕੜਾ ਅਤੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਹਨ। ਇਹ ਫ਼ਿਲਮ ਜੋ ਕਿ ਪੁਰਾਣੇ ਪੰਜਾਬ ਦੇ ਸਮੇਂ ਦੇ ਹਾਲਾਤਾਂ ਨੂੰ ਬਿਆਨ ਕਰਦੀ ਹੈ। ਅਮਰਿੰਦਰ ਗਿੱਲ ਜੋ ਕਿ ਕੱਚੇ ਘਰ ਦੀ ਛੱਤ ਅਤੇ ਆਪਣੇ ਘਰ ਦੇ ਹਾਲਾਤਾਂ ਨੂੰ ਸਹੀ ਕਰਨ ਦੇ ਲਈ ਵਿਦੇਸ਼ਾਂ ਵੱਲ ਦਾ ਰੁਖ ਕਰਦਾ ਹੈ। ਜਦੋਂ ਉਹ ਵਿਦੇਸ਼ ਪਹੁੰਚਦਾ ਹੈ ਤਾਂ ਉੱਥੇ ਦੇ ਹਾਲਾਤਾਂ ਨੂੰ ਦਿਖਾਇਆ ਹੈ ਕਿ ਕਿਵੇਂ ਉਸ ਸਮੇਂ ਵੀ ਅੰਗਰੇਜ਼ਾਂ ਵੱਲੋਂ ਪੰਜਾਬੀਆਂ ਦੇ ਨਾਲ ਧੱਕਾ ਹੁੰਦਾ ਸੀ।

YouTube player

ਟ੍ਰੇਲਰ ਦੀ ਸ਼ੁਰੂਆਤ ਕਾਮੇਡੀ ਜ਼ੌਨਰ ਤੋਂ ਹੁੰਦੀ ਹੈ ਜੋ ਕਿ ਅੱਗੇ ਜਾ ਕੇ ਦਿਲ ਨੂੰ ਛੂਹ ਜਾਣ ਵਾਲੇ ਜਜ਼ਬਾਤਾਂ ‘ਚ ਬਦਲ ਜਾਂਦੀ ਹੈ। ਟ੍ਰੇਲਰ ‘ਚ ਪੰਜਾਬੀ ਪੇਂਡੂ ਸੱਭਿਆਚਾਰ ਵੀ ਦੇਖਣ ਨੂੰ ਮਿਲ ਰਿਹਾ ਹੈ, ਕੱਚੇ ਮਿੱਟੀ ਵਾਲੇ ਘਰ, ਸਾਦੇ ਲੋਕ, ਸਾਦੇ ਪਹਿਰਾਵੇ ਆਦਿ। ਮਨੋਰੰਜਨ ਦੇ ਨਾਲ ਭਰਿਆ ਇਹ ਟ੍ਰੇਲਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਇਸ ਫ਼ਿਲਮ ਦੇ ਨਾਲ ਅਮਰਿੰਦਰ ਗਿੱਲ ਜੋ ਕਿ ਡਾਇਰੈਕਸ਼ਨ ‘ਚ ਡੈਬਿਊ ਕਰਨ ਜਾ ਰਹੇ ਹਨ। ਫਿਲਮ ਦੀ ਸਕ੍ਰਿਪਟ ਅੰਬਰਦੀਪ ਸਿੰਘ ਨੇ ਲਿਖੀ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਅੰਬਰਦੀਪ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਲੇਖਕਾਂ ‘ਚੋਂ ਇੱਕ ਹੈ ਤੇ ਉਨ੍ਹਾਂ ਦੀ ਕਲਮ ਨੇ ਹਮੇਸ਼ਾ ਸ਼ਾਨਦਾਰ ਕਹਾਣੀਆਂ ਦਰਸ਼ਕਾਂ ਦੇ ਸਾਹਮਣੇ ਪੇਸ਼ ਕੀਤੀਆਂ ਹਨ। ਫ਼ਿਲਮ ਸਿਨੇਮਾ ਘਰਾਂ ‘ਚ 29 ਜੁਲਾਈ ਨੂੰ ਰਿਲੀਜ਼ ਹੋਵੇਗੀ। ਦੱਸ ਦਈਏ ਅਮਰਿੰਦਰ ਗਿੱਲ ਅਖੀਰਲੀ ਵਾਰ ਚੱਲ ਮੇਰਾ ਪੁੱਤ-3 ‘ਚ ਨਜ਼ਰ ਆਏ ਸੀ। ਇਸ ਫ਼ਿਲਮ ਦਾ ਵੀ ਚੌਥਾ ਭਾਗ ਵੀ ਬਹੁਤ ਜਲਦ ਰਿਲੀਜ਼ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...