September 16, 2026, 4:36 am
----------- Advertisement -----------
HomeNewsBreaking Newsਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਅੰਮ੍ਰਿਤਸਰ ਸਥਿਤ ਘਰ 'ਚ ਕਰਵਾਇਆ ਜਾਗਰਣ

ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਅੰਮ੍ਰਿਤਸਰ ਸਥਿਤ ਘਰ ‘ਚ ਕਰਵਾਇਆ ਜਾਗਰਣ

Published on

----------- Advertisement -----------

ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਨੇ ਬੀਤੀ ਰਾਤ ਆਪਣੇ ਘਰ ਹੋਲੀ ਸਿਟੀ ਵਿਖੇ ਮਾਤਾ ਰਾਣੀ ਦਾ ਜਾਗਰਣ ਕਰਵਾਇਆ। ਜਾਗਰਣ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਸ਼ਰਮਾ ਵੀ ਨਜ਼ਰ ਆਈ।ਗਾਇਕ ਮਨੀ ਲਾਡਲਾ ਨੇ ਮਾਂ ਦਾ ਗੁਣਗਾਨ ਕੀਤਾ।

ਦੱਸ ਦਈਏ ਕਿ ਕਪਿਲ ਸ਼ਰਮਾ ਖੁਦ ਮਨੀ ਲਾਡਲਾ ਨਾਲ ਡਾਂਸ ਕਰਦੇ ਅਤੇ ਗਾਉਂਦੇ ਨਜ਼ਰ ਆਏ। ਹਾਲਾਂਕਿ, ਕਪਿਲ ਸ਼ਰਮਾ ਨੇ ਇਸ ਜਾਗਰਣ ਨੂੰ ਬਹੁਤ ਨਿੱਜੀ ਰੱਖਿਆ ਅਤੇ ਇਸ ਬਾਰੇ ਕਿਤੇ ਵੀ ਪੋਸਟ ਨਹੀਂ ਕੀਤੀ। ਪਰ ਗਾਇਕ ਮਨੀ ਲਾਡਲਾ ਨੇ ਕਪਿਲ ਸ਼ਰਮਾ ਅਤੇ ਗਿੰਨੀ ਦੀ ਪੋਸਟ ਸ਼ੇਅਰ ਕੀਤੀ ਹੈ। ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ‘ਲਾਸਟ ਨਾਈਟ ਐਟ ਕਪਿਲ ਸ਼ਰਮਾ ਹਾਊਸ’।

 ਇਸਤੋਂ ਇਲਵਾ ਕਪਿਲ ਸ਼ਰਮਾ ਦਾ ਮਸ਼ਹੂਰ ਸ਼ੋਅ ਦ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ਜਲਦੀ ਹੀ ਸ਼ੁਰੂ ਹੋ ਰਿਹਾ ਹੈ। ਇਸ ਵਾਰ ਨਾਰਾਜ਼ ਸੁਨੀਲ ਗਰੋਵਰ ਨੂੰ ਮਨਾ ਕੇ ਪੂਰੀ ਟੀਮ ਦੁਬਾਰਾ ਇਸ ਸ਼ੋਅ ‘ਚ ਆ ਰਹੀ ਹੈ। ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ਟੀਵੀ ਤੋਂ ਬਾਅਦ ਹੁਣ ਓਟੀਟੀ ਸਪੇਸ ਵਿੱਚ ਵੀ ਐਂਟਰੀ ਕਰਨ ਜਾ ਰਿਹਾ ਹੈ। ਹਾਲ ਹੀ ‘ਚ ਪਲੇਟਫਾਰਮ Netflix ਨੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਦੀ ਸਟ੍ਰੀਮਿੰਗ ਬਾਰੇ ਜਾਣਕਾਰੀ ਦਿੱਤੀ ਸੀ।ਕਪਿਲ ਸ਼ਰਮਾ ਦੇ ਇਸ ਸ਼ੋਅ ਦਾ ਟ੍ਰੇਲਰ 22 ਮਾਰਚ ਨੂੰ ਰਿਲੀਜ਼ ਹੋਣ ਬਾਰੇ ਅਪਡੇਟ ਕੀਤਾ ਗਿਆ ਹੈ।

 ਨੈੱਟਫਲਿਕਸ ਨੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ’ ਦਾ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸ਼ੋਅ ਦਾ ਟ੍ਰੇਲਰ ਅੱਜ 23 ਮਾਰਚ ਨੂੰ ਰਿਲੀਜ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਵੇਂ ਸ਼ੋਅ ਦੇ ਆਉਣ ਤੋਂ ਇਕ ਦਿਨ ਪਹਿਲਾਂ ਕਪਿਲ ਸ਼ਰਮਾ ਨੇ ਆਪਣੇ ਜੱਦੀ ਘਰ ‘ਚ ਜਾਗਰਣ ਦਾ ਆਯੋਜਨ ਕੀਤਾ ਹੈ ਅਤੇ ਸ਼ੋਅ ਦੀ ਸਫਲਤਾ ਲਈ ਮਾਂ ਦਾ ਆਸ਼ੀਰਵਾਦ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...