ਕਾਮੇਡੀ ਕਿੰਗ ਕਪਿਲ ਸ਼ਰਮਾ ਜਲਦ ਹੀ ਆਪਣੇ ਨਵੇਂ ਸ਼ੋਅ ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ਨਾਲ ਵਾਪਸੀ ਕਰ ਰਹੇ ਹਨ। ਇਹ ਸ਼ੋਅ 30 ਮਾਰਚ ਨੂੰ ਨੈੱਟਫਲਿਕਸ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਸ਼ੋਅ ਦੀ ਖਾਸ ਗੱਲ ਇਹ ਹੈ ਕਿ ਕਈ ਸਾਲਾਂ ਬਾਅਦ ਇਕ ਵਾਰ ਫਿਰ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੀ ਜੋੜੀ ਨਜ਼ਰ ਆਵੇਗੀ।
‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਨੂੰ ਲੈ ਕੇ ਲਗਾਤਾਰ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ ਅਤੇ ਕਾਮੇਡੀਅਨ ਕਪਿਲ ਸ਼ਰਮਾ ਫਿਲਹਾਲ ਸ਼ੋਅ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਉਹ ਲਗਾਤਾਰ ਮੀਡੀਆ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਕਪਿਲ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਦੌਰਾਨ ਕਪਿਲ ਨੇ ਸੁਨੀਲ ਗਰੋਵਰ ਬਾਰੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਕਪਿਲ ਅਤੇ ਸੁਨੀਲ ਨੇ ਸਾਰੇ ਪੁਰਾਣੇ ਮਤਭੇਦ ਭੁਲਾ ਕੇ ਇੱਕ ਵਾਰ ਫਿਰ ਦੋਸਤੀ ਦਾ ਹੱਥ ਵਧਾਇਆ ਹੈ। ਅਜਿਹੇ ‘ਚ ਕਪਿਲ ਨੇ ਸੁਨੀਲ ਬਾਰੇ ਕਿਹਾ, ‘ਤੁਸੀਂ ਸਾਰੇ ਸੁਨੀਲ ਪਾਜੀ ਨੂੰ ਬਹੁਤ ਪਿਆਰ ਕਰਦੇ ਹੋ। 2009 ਵਿੱਚ ਇੱਕ ਸ਼ੋਅ ਆਇਆ ਅਤੇ ਮੈਂ ਉਸ ਸ਼ੋਅ ਵਿੱਚ ਪਹਿਲੀ ਵਾਰ ਉਸ ਨੂੰ ਮਿਲਿਆ।ਤੁਸੀਂ ਸਾਰੇ ਜਾਣਦੇ ਹੋ ਕਿ ਪੂਰਾ ਸ਼ੋਅ ਇੱਕ ਪਾਸੇ ਹੈ, ਉਨ੍ਹਾਂ ਦੀ ਫੈਨ ਫਾਲੋਇੰਗ ਇੱਕ ਪਾਸੇ। ਦੱਸ ਦੇਈਏ ਕਿ ਇਸ ਸਮੇਂ ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਕਾਫੀ ਵੱਧ ਗਿਆ ਹੈ।
----------- Advertisement -----------
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਦੀ ਕੀਤੀ ਰੱਜ ਕੇ ਤਾਰੀਫ; ਕਿਹਾ- ਪੂਰਾ ਸ਼ੋਅ ਇਕ ਪਾਸੇ ਅਤੇ …
Published on
----------- Advertisement -----------
----------- Advertisement -----------












