October 21, 2026, 6:41 am
----------- Advertisement -----------
HomeNewsEntertainmentਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ, ਹਥਿਆਰਾਂ ਨੂੰ ਪ੍ਰਮੋਟ ਕਰਨ...

ਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ, ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗਾਣਾ ਗਾਉਣ ਦੇ ਦੋਸ਼

Published on

----------- Advertisement -----------

ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ ‘ਚ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਹਿਰ ਸਥਿਤ ਐਨਜੀਓ ‘ਮਿਸ਼ਨ 6213’ ਦੇ ਮੈਂਬਰਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ‘ਫੋਟੋਸ਼ੂਟ’ ਗੀਤ ਦੇ ਗੀਤਕਾਰ ਅਤੇ ਪੰਜਾਬੀ ਗਾਇਕ ਹੈਪੀ ਰਾਏਕੋਟੀ ਖ਼ਿਲਾਫ਼ ਨੌਜਵਾਨਾਂ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...