July 22, 2026, 12:45 am
----------- Advertisement -----------
HomeNewsEntertainmentਬੋਲਡ ਫੋਟੋਸ਼ੂਟ ਕਾਰਨ ਮੁਸੀਬਤ 'ਚ ਫਸੇ ਰਣਵੀਰ ਸਿੰਘ , ਪੁਲਿਸ ਨੇ ਦਰਜ...

ਬੋਲਡ ਫੋਟੋਸ਼ੂਟ ਕਾਰਨ ਮੁਸੀਬਤ ‘ਚ ਫਸੇ ਰਣਵੀਰ ਸਿੰਘ , ਪੁਲਿਸ ਨੇ ਦਰਜ ਕੀਤਾ ਕੇਸ

Published on

----------- Advertisement -----------

ਬਾਲੀਵੁੱਡ ਐਕਟਰ ਰਣਵੀਰ ਸਿੰਘ ਆਪਣੇ ਬੋਲਡ ਫੋਟੋਸ਼ੂਟ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹਨ। ਜਦੋਂ ਤੋਂ ਅਦਾਕਾਰ ਨੇ ਇਹ ਫੋਟੋਸ਼ੂਟ ਕਰਵਾਇਆ ਹੈ, ਇਸ ‘ਤੇ ਲੋਕਾਂ ਅਤੇ ਫਿਲਮੀ ਸਿਤਾਰਿਆਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੁਣ ਖਬਰਾਂ ਆ ਰਹੀਆਂ ਹਨ ਕਿ ਅਭਿਨੇਤਾ ਰਣਵੀਰ ਸਿੰਘ ਖਿਲਾਫ ਨਿਊਡ ਫੋਟੋਸ਼ੂਟ ਲਈ ਸ਼ਿਕਾਇਤ ਕੀਤੀ ਗਈ ਹੈ। ਅਭਿਨੇਤਾ ਦੀਆਂ ਨਿਊਡ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਉਹ ਟਰੋਲ ਹੋ ਰਹੇ ਸਨ । ਇੰਨਾ ਹੀ ਨਹੀਂ ਉਸ ‘ਤੇ ਕਈ ਤਰ੍ਹਾਂ ਦੇ ਮੀਮਜ਼ ਵੀ ਵਾਇਰਲ ਹੋਣ ਲੱਗੇ। ਪਰ ਹੁਣ ਇਸ ਮਾਮਲੇ ਵਿੱਚ ਸੋਮਵਾਰ ਨੂੰ ਮੁੰਬਈ ਪੁਲਿਸ ਕੋਲ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅਭਿਨੇਤਾ ਖਿਲਾਫ ਸ਼ਿਕਾਇਤ ‘ਚ ਰਣਵੀਰ ਸਿੰਘ ‘ਤੇ ‘ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ’ ਦਾ ਦੋਸ਼ ਲਗਾਇਆ ਗਿਆ ਹੈ।

ਇੱਕ ਗੈਰ-ਸਰਕਾਰੀ ਸੰਗਠਨ (ਐਨ.ਜੀ.ਓ.) ਦੇ ਇੱਕ ਅਹੁਦੇਦਾਰ ਨੇ ਚੈਂਬਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਸੂਚਨਾ ਤਕਨਾਲੋਜੀ ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਦਾਕਾਰ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਕਿਹਾ, “ਸਾਨੂੰ ਸੋਮਵਾਰ ਨੂੰ ਇੱਕ ਐਨਜੀਓ ਨਾਲ ਜੁੜੇ ਇੱਕ ਵਿਅਕਤੀ ਤੋਂ ਇੱਕ ਅਰਜ਼ੀ ਮਿਲੀ। ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਅਸੀਂ ਪੁੱਛਗਿੱਛ ਕਰ ਰਹੇ ਹਾਂ।” ਜਦੋਂ ਤੋਂ ਰਣਵੀਰ ਦੀਆਂ ਇਹ ਨਿਊਡ ਤਸਵੀਰਾਂ ਸਾਹਮਣੇ ਆਈਆਂ ਹਨ, ਉਦੋਂ ਤੋਂ ਹੀ ਉਹ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਫੋਟੋਸ਼ੂਟ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਇਸ ‘ਤੇ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਅਦਾਕਾਰ ਦੀਆਂ ਤਸਵੀਰਾਂ ‘ਤੇ ਸਵਾਲ ਉਠਾਉਂਦੇ ਹੋਏ ਸਮਾਜਵਾਦੀ ਪਾਰਟੀ ਦੇ ਮਹਾਰਾਸ਼ਟਰ ਮੁਖੀ ਅਬੂ ਆਜ਼ਮੀ ਨੇ ਟਵੀਟ ਕੀਤਾ। ਉਸ ਨੇ ਆਪਣੇ ਟਵੀਟ ‘ਚ ਲਿਖਿਆ ਕਿ ਜਨਤਕ ਤੌਰ ‘ਤੇ ਨਗਨ ਹੋਣਾ ‘ਕਲਾ’ ਅਤੇ ‘ਆਜ਼ਾਦੀ’ ਹੈ, ਤਾਂ ਫਿਰ ਹਿਜਾਬ ਪਹਿਨਣ ‘ਤੇ ‘ਦਬਾਅ’ ਕਿਉਂ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...