June 30, 2026, 3:58 am
----------- Advertisement -----------
HomeNewsEntertainmentਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧੀਆ ਮੁਸ਼ਕਿਲਾਂ, ਨਵੇਂ ਗੀਤ ਨੂੰ ਲੈ DGP...

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧੀਆ ਮੁਸ਼ਕਿਲਾਂ, ਨਵੇਂ ਗੀਤ ਨੂੰ ਲੈ DGP ਨੂੰ ਭੇਜੀ ਸ਼ਿਕਾਇਤ

Published on

----------- Advertisement -----------

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਮਾਮਲੇ ‘ਚ ਮਨਕੀਰਤ ਔਲਖ ਨੂੰ ਪੁਲਸ ਨੇ ਚੰਡੀਗੜ੍ਹ ਏਅਰਪੋਰਟ ‘ਤੇ ਪੁੱਛਗਿੱਛ ਲਈ ਰੋਕਿਆ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਹਥਿਆਰਾਂ ਅਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਮਨਕੀਰਤ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲ ਹੀ ‘ਚ ਮਨਕੀਰਤ ਦਾ ਨਵਾਂ ਗੀਤ ਰਾਈਜ਼ ਇਨ ਸ਼ਾਈਨ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਸ਼ਿਕਾਇਤ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਜ਼ਿਕਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਗੀਤ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦਾ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਵੱਲੋਂ ਦਿੱਤੀ ਗਈ ਖ਼ਬਰ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਡਾਕ ਰਾਹੀਂ ਸ਼ਿਕਾਇਤ ਕੀਤੀ ਹੈ। ਦੱਸ ਦੇਈਏ ਕਿ ਮਨਕੀਰਤ ਔਲਖ ਇਸ ਤੋਂ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਘਿਰ ਚੁੱਕੇ ਹਨ। ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦੇ ਰਡਾਰ ‘ਤੇ ਮਨਕੀਰਤ ਔਲਖ ਅਤੇ ਬੱਬੂ ਮਾਨ ਸਮੇਤ ਕਈ ਹੋਰ ਕਲਾਕਾਰ ਹਨ। ਪੁਲਿਸ ਨੂੰ ਕਈ ਕਲਾਕਾਰਾਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਸੂਚਨਾ ਮਿਲੀ ਸੀ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਉਸਦੇ ਖਿਲਾਫ ਕਿਸ ਤਰ੍ਹਾਂ ਦੀ ਕਾਰਵਾਈ ਕਰਦੀ ਹੈ।

ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਪਹਿਲਾਂ ਵੀ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਰਾਏਕੋਟੀ ਦੇ ਨਵੇਂ ਗੀਤ ਦੇ ਫੋਟੋਸ਼ੂਟ ‘ਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲੱਗੇ ਸਨ। ਪ੍ਰੋਫੈਸਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਅਦਾਲਤ ਦੇ ਹੁਕਮਾਂ ਅਤੇ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਗਾਇਕ ਹੈਪੀ ਨੇ ਆਪਣੇ ਗੀਤ ਵਿੱਚ ਗੰਨ ਕਲਚਰ ਨੂੰ ਵਧਾਵਾ ਦੇ ਕੇ ਨੌਜਵਾਨ ਪੀੜ੍ਹੀ ਨੂੰ ਗਲਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...