ਆਮ ਆਦਮੀ ਪਾਰਟੀ (ਆਪ) ਦੇ ਸਮਰਥਕ ਅਤੇ ਸੰਗੀਤਕਾਰ ਵਿਸ਼ਾਲ ਡਡਲਾਨੀ ਨੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਵਿਸ਼ਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕਰਕੇ ਅਰਵਿੰਦ ਦੀ ਆਲੋਚਨਾ ਕੀਤੀ ਹੈ। ਦਰਅਸਲ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਰੁਪਏ ‘ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਭਾਰਤ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਵਿਸ਼ਾਲ ਡਡਲਾਨੀ ਨੇ ਬਿਨਾਂ ਕਿਸੇ ਦਾ ਨਾਂ ਲਏ ਅਰਵਿੰਦ ਕੇਜਰੀਵਾਲ ਦੀ ਮੰਗ ਦੀ ਨਿੰਦਾ ਕੀਤੀ ਹੈ। ਸੰਗੀਤਕਾਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ‘ਭਾਰਤ ਦਾ ਸੰਵਿਧਾਨ ਕਹਿੰਦਾ ਹੈ ਕਿ ਅਸੀਂ ਧਰਮ ਨਿਰਪੱਖ ਸਮਾਜਵਾਦੀ ਗਣਰਾਜ ਹਾਂ।
ਇਸ ਲਈ ਸ਼ਾਸਨ ਵਿੱਚ ਧਰਮ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੇਰਾ ਕਿਸੇ ਵੀ ਵਿਅਕਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜੋ ਧਰਮ ਦੇ ਕਿਸੇ ਵੀ ਹਿੱਸੇ ਨੂੰ ਸਰਕਾਰ ਦੇ ਕਿਸੇ ਵੀ ਪਹਿਲੂ ਵਿਚ ਲਿਆਉਂਦਾ ਹੈ। ਜੈ ਹਿੰਦ।’ ਦੱਸ ਦੇਈਏ ਕਿ ਵਿਸ਼ਾਲ ਡਡਲਾਨ ਨੇ ਆਪਣੇ ਟਵੀਟ ਵਿੱਚ ਕਿਸੇ ਦਾ ਨਾਮ ਨਹੀਂ ਲਿਆ ਹੈ। ਪਰ ਉਨ੍ਹਾਂ ਦੇ ਟਵੀਟ ਨੂੰ ਪੜ੍ਹ ਕੇ ਯੂਜ਼ਰਸ ਅੰਦਾਜ਼ਾ ਲਗਾ ਰਹੇ ਹਨ ਕਿ ਉਨ੍ਹਾਂ ਨੇ ਇਹ ਟਵੀਟ ਅਰਵਿੰਦ ਕੇਜਰੀਵਾਲ ਲਈ ਕੀਤਾ ਹੈ। ਕਿਉਂਕਿ ਉਨ੍ਹਾਂ ਨੇ ਇਹ ਪੋਸਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਜਾਰੀ ਕਰਨ ਦੇ ਕੁਝ ਘੰਟਿਆਂ ਅੰਦਰ ਹੀ ਕੀਤਾ ਸੀ।












