May 3, 2026, 2:31 am
----------- Advertisement -----------
HomeNewsEntertainmentਅਦਾਲਤ ਨੇ ਮਨਸੂਰ ਅਲੀ ਖਾਨ ਨੂੰ ਤ੍ਰਿਸ਼ਾ 'ਤੇ ਮਾਣਹਾਨੀ ਦਾ ਕੇਸ ਕਰਨ...

ਅਦਾਲਤ ਨੇ ਮਨਸੂਰ ਅਲੀ ਖਾਨ ਨੂੰ ਤ੍ਰਿਸ਼ਾ ‘ਤੇ ਮਾਣਹਾਨੀ ਦਾ ਕੇਸ ਕਰਨ ਦੀ ਨਹੀਂ ਦਿੱਤੀ ਇਜਾਜ਼ਤ, 1 ਲੱਖ ਰੁਪਏ ਦਾ ਲਗਾਇਆ ਜੁਰਮਾਨਾ

Published on

----------- Advertisement -----------

ਮਦਰਾਸ ਹਾਈ ਕੋਰਟ ਨੇ ਤਾਮਿਲ ਅਦਾਕਾਰ ਮਨਸੂਰ ਅਲੀ ਖਾਨ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਬੀਤੇ ਸ਼ੁੱਕਰਵਾਰ ਉਸ ਨੂੰ ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ, ਚਿਰੰਜੀਵੀ ਅਤੇ ਖੁਸ਼ਬੂ ਸੁੰਦਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। 

ਦਸ ਦਈਏ ਕਿ ਬਾਰ ਅਤੇ ਬੈਂਚ ਦੀਆਂ ਰਿਪੋਰਟਾਂ ਮੁਤਾਬਕ ਹਾਈ ਕੋਰਟ ਨੇ ਮਨਸੂਰ ਦੀ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਅਦਾਲਤ ਨੇ ਮਨਸੂਰ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮਨਸੂਰ ਨੂੰ ਇਹ ਰਕਮ ਅਡਯਾਰ ਕੈਂਸਰ ਇੰਸਟੀਚਿਊਟ, ਚੇਨਈ ਵਿੱਚ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 ਇਸ ਤੋਂ ਪਹਿਲਾਂ ਦਸੰਬਰ ਦੀ ਸ਼ੁਰੂਆਤ ‘ਚ ਹਾਈ ਕੋਰਟ ਨੇ ਮਾਣਹਾਨੀ ਦਾ ਕੇਸ ਸ਼ੁਰੂ ਕਰਨ ‘ਤੇ ਮਨਸੂਰ ਨੂੰ ਫਟਕਾਰ ਲਗਾਈ ਸੀ। ਜਦੋਂ 11 ਦਸੰਬਰ ਨੂੰ ਮਾਮਲਾ ਸਾਹਮਣੇ ਆਇਆ ਤਾਂ ਜਸਟਿਸ ਐੱਨ ਸਤੀਸ਼ ਕੁਮਾਰ ਨੇ ਕਿਹਾ ਸੀ ਕਿ ਮਨਸੂਰ ਨੂੰ ਨਹੀਂ, ਤ੍ਰਿਸ਼ਾ ਨੂੰ ਮਨਸੂਰ ਦੇ ਬਿਆਨ ਖਿਲਾਫ ਅਦਾਲਤ ਤੱਕ ਪਹੁੰਚ ਕਰਨੀ ਚਾਹੀਦੀ ਸੀ।

 ਉਨ੍ਹਾਂ ਕਿਹਾ ਕਿ ਇੱਕ ਅਭਿਨੇਤਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਨਤਾ ਵਿੱਚ ਕਿਸ ਤਰ੍ਹਾਂ ਦਾ ਵਿਵਹਾਰ ਕਰਨਾ ਹੈ। ਖ਼ਾਸਕਰ ਜਦੋਂ ਬਹੁਤ ਸਾਰੇ ਲੋਕ ਅਦਾਕਾਰਾਂ ਨੂੰ ਰੋਲ ਮਾਡਲ ਵਜੋਂ ਦੇਖਦੇ ਹਨ। ਇਹ ਸਾਰਾ ਵਿਵਾਦ ਮਨਸੂਰ ਦੇ ਉਸ ਬਿਆਨ ਨਾਲ ਸ਼ੁਰੂ ਹੋਇਆ, ਜਿਸ ‘ਚ ਉਸ ਨੇ ਫਿਲਮ ‘ਲਿਓ’ ‘ਚ ਤ੍ਰਿਸ਼ਾ ਨਾਲ ਬੈੱਡਰੂਮ ਅਤੇ ਰੇਪ ਸੀਨ ਸ਼ੂਟ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਮਨਸੂਰ ਦੇ ਇਸ ਬਿਆਨ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ। ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਵੀ ਅਭਿਨੇਤਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।


ਇਸ ਤੋਂ ਬਾਅਦ ਨੁੰਗਮਬੱਕਮ ਪੁਲਿਸ ਨੇ ਅਭਿਨੇਤਰੀ ਤ੍ਰਿਸ਼ਾ ਕ੍ਰਿਸ਼ਨਨ ‘ਤੇ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ‘ਚ ਅਭਿਨੇਤਾ ਮਨਸੂਰ ਅਲੀ ਖਾਨ ਖਿਲਾਫ ਮਾਮਲਾ ਦਰਜ ਕੀਤਾ ਸੀ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਏ ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਦੋਂ ਕੁਝ ਦਿਨਾਂ ਤੋਂ ਮਨਸੂਰ ਨੂੰ ਸੋਸ਼ਲ ਮੀਡੀਆ ‘ਤੇ ਇਸ ਟਿੱਪਣੀ ਲਈ ਟ੍ਰੋਲ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਅਦਾਕਾਰਾ ਤੋਂ ਮੁਆਫੀ ਮੰਗ ਲਈ ਸੀ। ਅਦਾਕਾਰਾ ਨੇ ਉਸ ਨੂੰ ਮਾਫ਼ ਵੀ ਕਰ ਦਿੱਤਾ ਸੀ ਪਰ ਬਾਅਦ ਵਿੱਚ ਮਨਸੂਰ ਨੇ ਮਾਣਹਾਨੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...