July 19, 2026, 4:05 pm
----------- Advertisement -----------
HomeNewsBreaking Newsਸਾਈਬਰ ਸੈੱਲ ਨੇ ਤਮੰਨਾ ਭਾਟੀਆ ਨੂੰ ਭੇਜਿਆ ਸੰਮਨ, ਮਹਾਦੇਵ ਸੱਟੇਬਾਜ਼ੀ ਐਪ ਨਾਲ...

ਸਾਈਬਰ ਸੈੱਲ ਨੇ ਤਮੰਨਾ ਭਾਟੀਆ ਨੂੰ ਭੇਜਿਆ ਸੰਮਨ, ਮਹਾਦੇਵ ਸੱਟੇਬਾਜ਼ੀ ਐਪ ਨਾਲ ਜੁੜਿਆ ਹੈ ਮਾਮਲਾ

Published on

----------- Advertisement -----------


ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਸੰਮਨ ਭੇਜਣ ਦੇ ਦੋ ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜਿਆ ਹੈ। ਮਾਮਲਾ ਮਹਾਦੇਵ ਔਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪ ਨਾਲ ਸਬੰਧਤ ਫੇਅਰਪਲੇ ਐਪ ‘ਤੇ 2023 ਵਿੱਚ ਆਈਪੀਐਲ ਮੈਚ ਦੇਖਣ ਦੇ ਪ੍ਰਚਾਰ ਨਾਲ ਸਬੰਧਤ ਹੈ।

ਦੱਸ ਦਈਏ ਕਿ ਮਹਾਰਾਸ਼ਟਰ ਸਾਈਬਰ ਸੈੱਲ ਨੇ ਅਭਿਨੇਤਰੀ ਨੂੰ 29 ਅਪ੍ਰੈਲ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸਾਈਬਰ ਸੈੱਲ ਮੁਤਾਬਕ ਇਸ ਮਾਮਲੇ ‘ਚ ਤਮੰਨਾ ਦਾ ਬਿਆਨ ਦਰਜ ਕੀਤਾ ਜਾਵੇਗਾ। ਅਭਿਨੇਤਰੀ ਤੋਂ ਪੁੱਛਿਆ ਜਾਵੇਗਾ ਕਿ ਫੇਅਰਪਲੇ ਲਈ ਉਸ ਨਾਲ ਕਿਸ ਨੇ ਸੰਪਰਕ ਕੀਤਾ ਅਤੇ ਉਸ ਨੂੰ ਇਸ ਲਈ ਕਿੰਨੇ ਪੈਸੇ ਮਿਲੇ।

ਇਸਤੋਂ ਇਲਾਵਾ ANI ਨੇ ਆਪਣੇ ਟਵਿਟਰ ਹੈਂਡਲ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਤਮੰਨਾ ਭਾਟੀਆ ਤੋਂ ਪਹਿਲਾਂ 23 ਅਪ੍ਰੈਲ ਨੂੰ ਅਭਿਨੇਤਾ ਸੰਜੇ ਦੱਤ ਨੂੰ ਵੀ ਇਸ ਮਾਮਲੇ ‘ਚ ਸੰਮਨ ਭੇਜਿਆ ਗਿਆ ਸੀ। ਇਸ ਮਾਮਲੇ ‘ਚ ਜਦੋਂ ਸੰਜੇ ਨੂੰ ਸੰਮਨ ਭੇਜਿਆ ਗਿਆ ਤਾਂ ਅਭਿਨੇਤਾ ਨੇ ਕਿਹਾ ਕਿ ਉਹ ਫਿਲਹਾਲ ਮੁੰਬਈ ‘ਚ ਨਹੀਂ ਹਨ ਅਤੇ ਦਿੱਤੀ ਗਈ ਤਰੀਕ ‘ਤੇ ਪੇਸ਼ ਨਹੀਂ ਹੋ ਸਕਦੇ। ਉਸ ਨੇ ਆਪਣਾ ਬਿਆਨ ਦਰਜ ਕਰਵਾਉਣ ਲਈ ਮਿਤੀ ਅਤੇ ਸਮਾਂ ਮੰਗਿਆ ਹੈ।

ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਮਹਾਰਾਸ਼ਟਰ ਸਾਈਬਰ ਸੈੱਲ ਨੇ ਗਾਇਕ ਬਾਦਸ਼ਾਹ, ਸੰਜੇ ਦੱਤ ਅਤੇ ਜੈਕਲੀਨ ਦੇ ਮੈਨੇਜਰਾਂ ਦੇ ਬਿਆਨ ਦਰਜ ਕੀਤੇ ਸਨ। ਇਹ ਤਿੰਨੇ ਸੈਲੇਬਸ ਫੇਅਰਪਲੇ ਐਪ ਨੂੰ ਪ੍ਰਮੋਟ ਕਰ ਰਹੇ ਹਨ। ਮਹਾਦੇਵ ਐਪ ਗੈਰ-ਕਾਨੂੰਨੀ ਲੈਣ-ਦੇਣ ਅਤੇ ਸੱਟੇਬਾਜ਼ੀ ਨੂੰ ਲੈ ਕੇ ਵੱਖ-ਵੱਖ ਜਾਂਚ ਏਜੰਸੀਆਂ ਦੀ ਜਾਂਚ ਦੇ ਘੇਰੇ ‘ਚ ਹੈ।

ਫਰਵਰੀ 2023 ਵਿੱਚ, ਟਾਈਗਰ ਸ਼ਰਾਫ ਅਤੇ ਨੇਹਾ ਕੱਕੜ ਸਮੇਤ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਯੂਏਈ ਦੇ ਸ਼ਹਿਰ ਰਾਸ ਅਲ ਖੈਮਾਹ ਵਿੱਚ ਆਯੋਜਿਤ ਇੱਕ ਆਲੀਸ਼ਾਨ ਵਿਆਹ ਵਿੱਚ ਪ੍ਰਦਰਸ਼ਨ ਕਰਨ ਲਈ ਆਈਆਂ ਸਨ। ਇਸ ਸ਼ਾਨਦਾਰ ਵਿਆਹ ‘ਤੇ ਲਗਭਗ 200 ਕਰੋੜ ਰੁਪਏ ਖਰਚ ਕੀਤੇ ਗਏ ਸਨ ਅਤੇ ਸਾਰੀ ਅਦਾਇਗੀ ਹਵਾਲਾ ਜਾਂ ਨਕਦੀ ਵਿਚ ਕੀਤੀ ਗਈ ਸੀ। ਛੱਤੀਸਗੜ੍ਹ ਦੇ ਭਿਲਾਈ ‘ਚ ਰਹਿਣ ਵਾਲੇ 28 ਸਾਲਾ ਸੌਰਭ ਚੰਦਰਾਕਰ ਦਾ ਇਹ ਵਿਆਹ ਸੀ।

ਵਿਆਹ ਤੋਂ ਬਾਅਦ ਸੌਰਭ ਅਤੇ ਉਸ ਦਾ ਮਹਾਦੇਵ ਸੱਟੇਬਾਜ਼ੀ ਐਪ ਜਾਂਚ ਏਜੰਸੀਆਂ ਦੇ ਰਡਾਰ ‘ਚ ਆ ਗਿਆ। ਬਾਅਦ ਵਿੱਚ ਇਸੇ ਮਾਮਲੇ ਵਿੱਚ ਈਡੀ ਨੇ ਰਣਬੀਰ ਕਪੂਰ ਅਤੇ ਕਪਿਲ ਸ਼ਰਮਾ ਵਰਗੀਆਂ ਮਸ਼ਹੂਰ ਹਸਤੀਆਂ ਨੂੰ ਵੀ ਸੰਮਨ ਭੇਜੇ ਸਨ। ਹੁਣ ਤੱਕ ਇਸ ਮਾਮਲੇ ‘ਚ ਬਾਲੀਵੁੱਡ ਦੀਆਂ ਦਰਜਨਾਂ ਹਸਤੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ।

ਸਾਲ ਮਾਰਚ ‘ਚ ਮਹਾਦੇਵ ਸੱਤਾ ਮਾਮਲੇ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਨਾਂ ਵੀ ਸਾਹਮਣੇ ਆਇਆ ਸੀ। ਈਡੀ ਨੇ ਦੋਸ਼ ਲਾਇਆ ਸੀ ਕਿ ਪ੍ਰਮੋਟਰਾਂ ਨੇ ਹਵਾਲਾ ਰਾਹੀਂ ਉਨ੍ਹਾਂ ਨੂੰ ਪੈਸੇ ਦਿੱਤੇ ਸਨ। ਇਸ ਮਾਮਲੇ ‘ਚ ਭੁਪੇਸ਼ ਖਿਲਾਫ ਵੀ ਐੱਫ.ਆਈ.ਆਰ. ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਤਬਾਹੀ ! ਕਈ ਲੋਕਾਂ ਦੀ ਮੌਤ, ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਿਸ਼ਤਵਾੜ ਵਿੱਚ ਸ਼ਨੀਵਾਰ ਰਾਤ ਨੂੰ ਬੱਦਲ ਫਟਣ ਨਾਲ ਤਬਾਹੀ ਮੱਚ...

ਸਿੱਖਿਆ ਵਿਭਾਗ ਦਾ ਐਕਸ਼ਨ ਮੋਡ: ਖ਼ਰਾਬ ਨਤੀਜੇ ਦੇਣ ਵਾਲੇ 68 ਸਕੂਲ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਸ਼ੁਰੂ, ਮੰਗਿਆ ਸਪਸ਼ਟੀਕਰਨ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ...

ਕਿਸਾਨਾਂ ਵੱਲੋਂ ਦਿੱਲੀ ‘ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ

 ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...