August 25, 2026, 11:17 pm
----------- Advertisement -----------
HomeNewsEntertainmentਐਕਸ਼ਨ ਅਤੇ ਦਮਦਾਰ ਡਾਇਲੌਗ ਨਾਲ ਭਰਪੂਰ ‘ਡਾਕੂਆਂ ਦਾ ਮੁੰਡਾ-2’ ਦਾ ਟ੍ਰੇਲਰ ਹੋਇਆ...

ਐਕਸ਼ਨ ਅਤੇ ਦਮਦਾਰ ਡਾਇਲੌਗ ਨਾਲ ਭਰਪੂਰ ‘ਡਾਕੂਆਂ ਦਾ ਮੁੰਡਾ-2’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਅਦਾਕਾਰ ਦੇਵ ਖਰੌੜ ਆਪਣੀ ਦੋ ਨਵੀਆਂ ਫਿਲਮਾਂ ਦੇ ਚੱਲਦੇ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਦੇਵ ਬਹੁਤ ਜਲਦ ਫਿਲਮ ‘ਸ਼ਰੀਕ 2’ ਅਤੇ “ਡਾਕੂਆਂ ਦਾ ਮੁੰਡਾ” ਦੇ ਜ਼ਰਿਏ ਸਿਨੇਮਾਘਰਾਂ ਵਿੱਚ ਧਮਾਕਾ ਕਰਦੇ ਹੋਏ ਨਜ਼ਰ ਆਓਣਗੇ। ਇਸ ਵਿਚਕਾਰ ਉਨ੍ਹਾਂ ਦੀ ਫਿਲਮ “ਡਾਕੂਆਂ ਦਾ ਮੁੰਡਾ 2” ਦਾ ਸ਼ਾਨਦਾਰ ਟ੍ਰੇਲਰ ਦਰਸ਼ਕਾਂ ਦੇ ਰੂਬਰੂ ਹੋ ਗਿਆ ਹੈ। ਜੀ ਹਾਂ ਜਪਜੀ ਖਹਿਰਾ ਤੇ ਦੇਵ ਖਰੌੜ ਸਟਾਰਰ ਫ਼ਿਲਮ ਡਾਕੂਆਂ ਦਾ ਮੁੰਡਾ-2 ਦਾ ਟ੍ਰੇਲਰ ਯੂਟਿਊਬ ਉੱਤੇ ਪੂਰੀ ਧੱਕ ਪਾ ਰਿਹਾ ਹੈ। ਟ੍ਰੇਲਰ ‘ਚ ਦੇਵ ਖਰੌੜ ਦਾ ਐਕਸ਼ਨ ਅਤੇ ਦਮਦਾਰ ਡਾਇਲਾਗਜ਼ ਸੁਣਨ ਨੂੰ ਮਿਲ ਰਹੇ ਹਨ। ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਮੰਗਾ ਯਾਨੀ ਕਿ ਦੇਵ ਖਰੌੜ ਕਾਲਜ ਪੜ੍ਹਣ ਜਾਂਦਾ ਹੈ। ਜਿੱਥੇ ਉਹ ਬਾਅਦ ‘ਚ ਨਸ਼ੇ ਦੀ ਦਲਦਲ ‘ਚ ਫਸ ਜਾਂਦਾ ਹੈ।

YouTube player

ਜਿਸ ਕਰਕੇ ਉਸਦੇ ਕਈ ਦੁਸ਼ਮਣ ਵੀ ਬਣ ਜਾਂਦੇ ਹਨ। ਹੁਣ ਦੇਖਣਾ ਇਹ ਹੋਵੇਗਾ, ਕੀ ਮੰਗਾ ਨਸ਼ੇ ਦੀ ਦਲਦਲ ‘ਚੋਂ ਨਿਕਲ ਪਾਵੇਗਾ। ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਦੇਵ ਖਰੌੜ ਦੀ ਇਹ ਫਿਲਮ ਡਾਕੂਆਂ ਦਾ ਮੁੰਡਾ 27 ਮਈ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਪਹਿਲਾਂ 23 ਜੁਲਾਈ ਨੂੰ ਰਿਲੀਜ਼ ਹੋਣੀ ਸੀ। ਪਰ ਬਾਅਦ ਵਿੱਚ ਇਸਦੀ ਰਿਲੀਜ਼ ਡੇਟ ਬਦਲ ਕੇ 27 ਮਈ ਕਰ ਦਿੱਤੀ ਗਈ। ਮੰਗਾ ਸਿੰਘ ਅਟਾਲ ਦੀ ਜੀਵਨੀ ਉੱਤੇ ਅਧਾਰਿਤ ਇਸ ਫਿਲਮ ‘ਚ ਜਪਜੀ ਖਹਿਰਾ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਫਿਲਮ ਦੀ ਝਲਕ ਸਟਾਰ ਕਾਸਟ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦੇਵ ਖਰੌੜ ਫਿਲਮ ‘ਸ਼ਰੀਕ 2’ ਵਿੱਚ ਵੀ ਨਜ਼ਰ ਆਓਣਗੇ।

ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ ਅਦਾਕਾਰ ਜਿੰਮੀ ਸ਼ੇਰਗਿੱਲ (Jimmy Shergill) ਅਤੇ ਯੋਗਰਾਜ ਸਿੰਘ (Yograj Singh) ਅਹਿਮ ਕਿਰਦਾਰ ਵਿੱਚ ਦਿਖਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪਹਿਲਾ 29 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਹ 24 ਜੂਨ ਨੂੰ ਰਿਲੀਜ਼ ਹੋਵੇਗੀ। ਇਸਦੀ ਜਾਣਕਾਰੀ ਅਦਾਕਾਰ ਜਿੰਮੀ ਸ਼ੇਰਗਿੱਲ, ਦੇਵ ਖਰੌੜ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਸੀ। ਫਿਲਹਾਲ ਫੈਨਜ਼ ਦੇਵ ਦੀਆਂ ਇਨ੍ਹਾਂ ਦੋਵਾਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...